ਇੱਕ ਬਚੇ ਨੂੰ ਬਚਾਉਂਦਿਆਂ ਇਸ ਤਰਾਂ ਲੱਗ ਗਏ ਲਾਸ਼ਾਂ ਦੇ ਢੇਰ , ਛਾਈ ਸਾਰੇ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਲੋਕਾਂ ਨੂੰ ਆਪਣੀ ਜ਼ਿੰਦਗੀ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਦਾ ਮੌਕਾ ਮਿਲ ਗਿਆ ਹੈ। ਤਾਂ ਜੋ ਲੋਕ ਮੁੜ ਪੈਰਾਂ ਸਿਰ ਹੋ ਸਕਣ ਅਤੇ ਆਰਥਿਕ ਮੰ-ਦੀ ਦੇ ਇਸ ਦੌਰ ਵਿੱਚੋ ਉਭਰ ਸਕਣ। ਉੱਥੇ ਹੀ ਸਾਹਮਣੇ ਆਉਣ ਵਾਲੇ ਹਾਦਸੇ ਲੋਕਾਂ ਉਪਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੇ ਹਨ। ਦੇਸ਼ ਅੰਦਰ ਜਿਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਇਨ੍ਹਾਂ ਹਾਦਸਿਆਂ ਵਿੱਚ ਬੱਚਿਆਂ ਦਾ ਜ਼ਿਕਰ ਹੁੰਦਾ ਹੈ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਜਾਂਦੇ ਹਨ। ਹੁਣ ਇੱਕ ਬੱਚੇ ਨੂੰ ਬਚਾਉਦਿਆਂ ਹੋਇਆਂ ਇਸ ਤਰ੍ਹਾਂ ਲਾਸ਼ਾਂ ਦੇ ਢੇਰ ਲੱਗ ਗਏ ਹਨ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੂਬਾ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਇੱਕ ਪਿੰਡ ਤੋਂ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਸ ਅਧੀਨ ਆਉਣ ਵਾਲੇ ਪਿੰਡ ਲਾਲ ਪਠਾਰ ਦੇ ਇਕ ਖੂਹ ਵਿੱਚ ਬੱਚਾ ਡਿੱਗ ਗਿਆ ਸੀ। ਉਸ ਬੱਚੇ ਨੂੰ ਬਚਾਉਣ ਲਈ ਪਿੰਡ ਦੇ ਲੋਕ ਘਟਨਾ ਸਥਾਨ ਉਪਰ ਇਕੱਠੇ ਹੋਏ ਅਤੇ ਉਸ ਖੂਹ ਤੇ ਆਲੇ ਦੁਆਲੇ ਵੱਡੀ ਭੀੜ ਇਕੱਠੀ ਹੋਣ ਕਾਰਨ ਜ਼ਮੀਨ ਇਕ ਸਾਈਡ ਤੋਂ ਧਸ ਗਈ ਜਿਸ ਕਾਰਨ 30 ਵਿਅਕਤੀ ਇਸ ਖੂਹ ਵਿੱਚ ਡਿੱਗ ਪਏ।

ਉਥੇ ਹੀ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੀ ਸ਼ਾਮ 6:40 ਤੇ ਵਾਪਰੀ ਹੈ। ਇਸ ਹਾਦਸੇ ਤੋਂ ਬਾਅਦ ਸਾਰੇ ਲੋਕਾਂ ਦੇ ਬਚਾਅ ਲਈ ਪੁਲਸ ਪ੍ਰਸ਼ਾਸਨ ਜਾਣਕਾਰੀ ਦਿੱਤੀ ਗਈ ਅਤੇ ਇਸ ਮੌਕੇ ਤੇ ਐਨ ਡੀ ਆਰ ਐੱਫ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੋਏ ਜ਼ਿਲੇ ਦੇ ਇੰਚਾਰਜ ਵੱਲੋਂ ਮੁੱਖ ਮੰਤਰੀਆਂ ਦੀਆਂ ਹਦਾਇਤਾਂ ਦੇ ਅਨੁਸਾਰ ਮੌਕੇ ਤੇ ਪਹੁੰਚ ਕੇ ਬਚਾਅ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਉੱਥੇ ਹੀ ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਅਤੇ ਜਖ਼ਮੀਆ ਨੂੰ 50 ਹਜ਼ਾਰ ਰੁਪਏ ਅਤੇ ਮੁਫਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਗਿਆ। ਰਾਹਤ ਟੀਮਾਂ ਵੱਲੋਂ ਰੈਸਕਿਉ ਆਪਰੇਸ਼ਨ ਤੋਂ ਬਾਅਦ ਹੁਣ ਤੱਕ 19 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ ਅਤੇ 4 ਲੋਕਾਂ ਦੀ ਮੌਤ ਦੀ ਪੁਸ਼ਟੀ ਵੀ ਕੀਤੀ ਜਾ ਚੁੱਕੀ ਹੈ। ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੀ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਘਟਨਾ ਕਾਰਨ ਸੂਬੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।