ਏਅਰ ਇੰਡੀਆ ਦੇ ਜਹਾਜ਼ ਚ ਮਿਲੀ ਬੰਬ ਦੀ ਧਮਕੀ , ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ 

ਦਿਨੋ ਦਿਨ ਅਪਰਾਧਕ ਵਾਰਦਾਤਾਂ ਦੇ ਵਿੱਚ ਇਜਾਫਾ ਹੁੰਦਾ ਜਾ ਰਿਹਾ ਹੈ l ਜਿਸ ਕਾਰਨ ਦੇਸ਼ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ l ਇਸੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਏਅਰ ਇੰਡੀਆ ਦੇ ਜਹਾਜ ਚ ਬੰਬ ਹੋਣ ਦੀ ਧਮਕੀ ਮਿਲੀ ਹੈ l ਜਿਸ ਕਾਰਨ 135 ਯਾਤਰੀਆਂ ਵਿੱਚ ਤੜਥੱਲੀ ਮੱਚ ਚੁੱਕੀ ਹੈ l ਮਿਲੀ ਜਾਣਕਾਰੀ ਮੁਤਾਬਕ ਮੁੰਬਈ ਤੋਂ ਆਏ ਏਅਰ ਇੰਡੀਆ ਦੇ ਇਕ ਜਹਾਜ਼ ‘ਚ ਬੰਬ ਹੋਣ ਦੀ ਧਮਕੀ ਮਿਲੀ। ਜਿਸ ਤੋਂ ਬਾਅਦ ਜਹਾਜ਼ ਦੀ ਤਿਰੂਵਨੰਤਪੁਰਮ ਕੌਮਾਂਤਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ, ਜਿਸ ਕਾਰਨ ਹੁਣ ਲੋਕਾਂ ਦੇ ਵਿੱਚ ਦਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਚਾਰੇ ਪਾਸੇ ਇਸ ਨੂੰ ਲੈ ਕੇ ਚਰਚਾਵਾਂ ਛਿੜ ਚੁੱਕੀਆਂ ਹਨ।

ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਘਟਨਾ ਤੋਂ ਬਾਅਦ ਕਾਫੀ ਅਲਰਟ ਹੋ ਚੁੱਕੇ ਹਨ। ਉਧਰ ਹਵਾਈ ਅੱਡੇ ਨਾਲ ਜੁੜੇ ਸੂਤਰਾਂ ਨੇ ਇਸ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ l ਸੂਤਰਾਂ ਨੇ ਦੱਸਿਆ ਕਿ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ ‘ਤੇ ਉਤਰਿਆ ਤੇ ਉਸ ਨੂੰ ਆਈਸੋਲੇਸ਼ਨ ਬੇਅ ਵਿਚ ਲਿਜਾਇਆ ਗਿਆ। ਬੰਬ ਦੀ ਧਮਕੀ ਮਿਲਣ ਦੀ ਸੂਚਨਾ ਮਗਰੋਂ ਯਾਤਰੀਆਂ ਵਿਚ ਤੜਥੱਲੀ ਮਚ ਗਈ। ਅਧਿਕਾਰੀਆਂ ਨੇ ਪੂਰੀ ਤਰ੍ਹਾਂ ਐਮਰਜੈਂਸੀ ਸਥਿਤੀ ਐਲਾਨ ਕਰ ਦਿੱਤੀ । ਮੌਕੇ ਤੇ ਇਸ ਦੀ ਜਾਣਕਾਰੀ ਪੁਲਿਸ ਨੂੰ ਤੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ l ਪੁਲਸ ਤੇ ਸੀ. ਆਈ. ਐੱਸ. ਐੱਫ. ਦੇ ਜਵਾਨ ਪਹੁੰਚੇ। ਜਾਂਚ ਸ਼ੁਰੂ ਕੀਤੀ ਗਈ ਹੈ ਤੇ ਯਾਤਰੀਆਂ ਨੂੰ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਹਾਜ਼ ‘ਚ 135 ਯਾਤਰੀ ਸਵਾਰ ਸਨ । ਖ਼ਤਰੇ ਦੀ ਸੂਚਨਾ ਮਿਲਣ ‘ਤੇ ਯਾਤਰੀ ਵੀ ਘਬਰਾ ਗਏ। ਉੱਥੇ ਹੀ ਇਸ ਧਮਕੀ ਤੋਂ ਬਾਅਦ ਐਮਰਜੰਸੀ ਐਲਾਨ ਦਿੱਤੀ ਗਈ ਹੈ ਤੇ ਨਾਲ ਦੀ ਨਾਲ ਇਸ ਘਟਨਾ ਨੂੰ ਲੈ ਕੇ ਉੱਚ ਅਧਿਕਾਰੀ ਅਲਰਟ ਮੋੜ ਦੇ ਵਿੱਚ ਹਨ l