ਏਥੇ ਇਕੋ ਸਕੂਲ ਦੇ 29 ਵਿਦਿਆਰਥੀ ਪੌਜੇਟਿਵ, ਮਚਿਆ ਹੜਕੰਪ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਰੋਨਾ ਦੇ ਨਵੇਂ ਵੇਰੀਏਂਟ ਦੇ ਕੇਸ ਵੀ ਭਾਰਤ ਵਿੱਚ ਮਿਲਣ ਕਾਰਨ ਚਿੰਤਾ ਵੇਖੀ ਜਾ ਰਹੀ ਹੈ। ਦੇਸ਼ ਵਿੱਚ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ, ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਰੋਕਣ ਵਾਸਤੇ ਕਰੋਨਾ ਟੀਕਾਕਰਨ ਦੀ ਦਰ ਨੂੰ ਵਧਾਉਣਾ ਚਾਹੀਦਾ ਹੈ। ਉੱਥੇ ਹੀ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਵੀ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਕਾਰਨ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

ਹੁਣ ਏਥੇ ਇਕੋ ਸਕੂਲ ਦੇ 29 ਵਿਦਿਆਰਥੀ ਪੌਜੇਟਿਵ ਆਏ ਹਨ। ਜਿਸ ਕਾਰਨ ਮਚਿਆ ਹੜਕੰਪ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਵਿੱਚ ਨਵੋਦਿਆ ਸਕੂਲ ਵਿਚ 29 ਸਕੂਲੀ ਵਿਦਿਆਰਥੀ ਕਰੋਨਾ ਪਾਜ਼ੇਟਿਵ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਬਾਕੀ ਬੱਚਿਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ।

ਉਥੇ ਹੀ ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ ਦੇ ਵਿੱਚ ਇਕ ਰਿਹਾਇਸ਼ੀ ਸਕੂਲ ਦੇ 29 ਵਿਦਿਆਰਥੀਆਂ ‘ਚ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਬੱਚਿਆਂ ਦੇ ਮਾਪਿਆਂ ਨੂੰ ਦੇ ਦਿੱਤੀ ਗਈ ਹੈ। ਜਿੱਥੇ ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਇਕਾਂਤਵਾਸ ਕੀਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਉਥੇ ਹੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਘਰ ਵਾਪਸ ਲੈ ਜਾਣ ਵਾਸਤੇ ਆਖਿਆ ਗਿਆ ਹੈ।

ਇਨ੍ਹਾਂ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਸਕੂਲ, ਕਲਿਆਣੀ ਦੇ ਇਹ 29 ਵਿਦਿਆਰਥੀ ਜੋ ਕਰੋਨਾ ਦੀ ਚਪੇਟ ਵਿੱਚ ਆਏ ਹਨ ਉਹ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀ ਹਨ। ਦੱਸਿਆ ਗਿਆ ਹੈ ਕਿ ਇਨ੍ਹਾਂ ਬੱਚਿਆਂ ਵਿੱਚ ਸਰਦੀ ਤੇ ਖਾਂਸੀ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਬਾਅਦ ਇਕਾਂਤਵਾਸ ਕੀਤੇ ਜਾਣ ਦੀ ਸਲਾਹ ਦਿੱਤੀ ਗਈ ਹੈ।