ਓਮੀਕਰੋਨ ਦੇ ਖਤਰੇ ਦਾ ਕਰਕੇ ਏਥੇ ਲੱਗ ਗਈ ਇਹ ਵੱਡੀ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕੋਰੋਨਾ ਦਾ ਅਸਰ ਅਜੇ ਤੱਕ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਵੇਰੀਏਟ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਖ਼ਤਰਾ ਫਿਰ ਤੋਂ ਮੰਡਰਾ ਰਿਹਾ ਹੈ। ਕਿਉਂਕਿ ਇਹ ਨਵਾਂ ਵੈਰੀਐਂਟ ਜਿਥੇ ਬਹੁਤ ਸਾਰੇ ਦੇਸ਼ਾਂ ਵਿਚ ਫੈਲ ਚੁੱਕਾ ਹੈ ਉਥੇ ਹੀ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਉਸ ਦੇ ਹੋਰ ਆਸ ਪਾਸ ਦੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਪੂਰਨ ਰੋਕ ਲਗਾ ਦਿੱਤੀ ਗਈ ਹੈ।

ਹੁਣ ਦੇਸ਼ ਵਿੱਚ ਇੱਥੇ ਓਮੀਕਰੋਨ ਦੇ ਖਤਰੇ ਦਾ ਕਰਕੇ ਲੱਗ ਗਈ ਇਹ ਵੱਡੀ ਪਾਬੰਦੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੱਖਣੀ ਅਫ਼ਰੀਕਾ ਵਿਚ ਸਾਹਮਣੇ ਆਏ ਨਵੇਂ ਵੇਰੀਐਂਟ ਓਮਿਕਰੋਨ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਉਥੇ ਹੀ ਇਹ ਨਵਾਂ ਵੈਰੀਐਂਟ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਸਕਦਾ ਹੈ। ਹੁਣ ਭਾਰਤ ਦੇ ਮਹਾਰਾਸ਼ਟਰ ਵਿੱਚ ਵੀ ਫਿਰ ਤੋਂ ਇੱਕ ਵਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਦੇਸ਼ ਵਿਚ ਕਰੋਨਾ ਦੇ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ,ਉੱਥੇ ਹੀ ਹੁਣ ਮੁੰਬਈ ਵਿਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਕਾਰਨ ਧਾਰਾ 144 ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਮਹਾਂਰਾਸ਼ਟਰ ਵਿੱਚ ਹੁਣ ਤੱਕ ਇਸ ਨਵੇਂ ਵੇਰੀਏਂਟ ਦੇ 17 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਉਥੇ ਹੀ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਮਹਾਰਾਸ਼ਟਰ ਸਰਕਾਰ ਵੱਲੋਂ ਸੂਬੇ ਵਿੱਚ ਕੋਰੋਨਾ ਦੇ ਓਮੀਕਰੋਨ ਦੇ ਵੱਧਦੇ ਮਾਮਲਿਆਂ ਕਾਰਨ ਵੀ ਕਈ ਗੰਭੀਰ ਫੈਸਲੇ ਲਏ ਜਾ ਰਹੇ ਹਨ ਜਿੱਥੇ ਮੁੰਬਈ ਵਿਚ ਕਿਸੇ ਵੀ ਵਿਅਕਤੀ ਜਾਂ ਵਾਹਨ ਦੀਆਂ ਰੈਲੀਆਂ,ਮੋਰਚੇ,ਜਲੂਸ ਆਦਿ ਦੀ ਮਨਾਹੀ ਕੀਤੀ ਗਈ ਹੈ। ਉਥੇ ਹੀ ਮਹਾਰਾਸ਼ਟਰ ਦੇ ਮੁੰਬਈ ਵਿਚ ਕਰੋਨਾ ਦੇ ਮੁੜ ਵਾਧੇ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ 11 ਅਤੇ 12 ਦਸੰਬਰ ਨੂੰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।