ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਬਹੁਤ ਸਾਰੇ ਲੋਕ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ ਉਥੇ ਹੀ ਕੈਨੇਡਾ ਵਿੱਚ ਵਸਣ ਵਾਲੇ ਪੰਜਾਬੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਪੰਜਾਬੀਆ ਵੱਲੋਂ ਜਿੱਥੇ ਕੈਨੇਡਾ ਦੀ ਧਰਤੀ ਤੇ ਜਾ ਕੇ ਬਹੁਤ ਸਖਤ ਮਿਹਨਤ-ਮੁਸ਼ੱਕਤ ਕੀਤੀ ਗਈ ਹੈ ਉਥੇ ਹੀ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਆਪਣੀ ਝੰਡੇ ਬੁਲੰਦ ਕੀਤੇ ਗਏ ਹਨ ਜਿਸ ਨਾਲ ਸਾਰੇ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਹੋ ਜਾਂਦਾ ਹੈ। ਪਰ ਕੁਝ ਪੰਜਾਬੀ ਅਜਿਹੇ ਵੀ ਹਨ ਜੋ ਘੱਟ ਸਮੇਂ ਵਿਚ ਵੱਧ ਪੈਸਾ ਕਮਾਉਣ ਦੇ ਲਾਲਚ ਵੱਸ ਪੈ ਕੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਬਹੁਤ ਸਾਰੇ ਪੰਜਾਬੀਆਂ ਨੂੰ ਸ਼ਰਮ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਵੱਲੋਂ ਚੁੱਕੇ ਗਏ ਅਜਿਹੇ ਗੈਰ ਕਾਨੂੰਨੀ ਕਦਮ ਜਿਥੇ ਬਹੁਤ ਸਾਰੇ ਨੌਜਵਾਨਾਂ ਦੀ ਜਿੰਦਗੀ ਨੂੰ ਤਬਾਹ ਕਰ ਦਿੰਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਸਖਤ ਸਜਾ ਵੀ ਭੁਗਤਣੀ ਪੈਂਦੀ ਹੈ। ਹੁਣ ਕੈਨੇਡਾ ਵਿੱਚ ਇਸ ਕਾਰਨ 4 ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਬਰੈਂਪਟਨ ਤੋਂ ਸਾਹਮਣੇ ਆਇਆ ਹੈ ਜਿੱਥੇ ਪੀਲ ਪੁਲਿਸ ਵੱਲੋਂ ਇੱਕ ਘਰ ਵਿੱਚੋਂ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਚਾਰ ਪੰਜਾਬੀ ਲੋਕਾਂ ਦੇ ਵਿੱਚ ਗ੍ਰਿਫ਼ਤਾਰ ਕੀਤੇ ਗਿਆ ਦੀ ਪਹਿਚਾਣ ਪੰਜਾਬ ਨਾਲ ਸਬੰਧ ਰੱਖਣ ਵਾਲੇ ਦੋ ਮਰਦ ਅਤੇ ਦੋ ਔਰਤਾਂ ਵਜੋਂ ਹੋਈ ਹੈ ਜਿਨ੍ਹਾਂ ਵਿੱਚ ਹਰਸਿਮਰਨ ਮਿਨਹਾਸ 29 ਸਾਲਾਂ ਅਤੇ ਸੁਖਿੰਦਰ ਮਿਨਹਾਸ 56 ਸਾਲਾਂ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਦੋ ਔਰਤਾਂ ਰਵੀਨਾ ਮਿਨਹਾਸ 33 ਸਾਲਾਂ ਤੇ ਬਲਵਿੰਦਰ ਕੌਰ ਮਨਿਹਾਸ 59 ਸਾਲਾਂ ਤੌਰ ਤੇ ਹੋਈ ਹੈ।
ਜਿੱਥੇ 8 ਮਾਰਚ ਵਾਲੇ ਦਿਨ ਇਨ੍ਹਾਂ ਚਾਰਾਂ ਨੂੰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਹੁਣ ਬਰੈਂਪਟਨ ਦੀ ਕਚਿਹਰੀ ਵਿੱਚ ਬੀਤੇ ਕੱਲ ਇਹਨਾਂ ਦੀ ਪੇਸ਼ੀ ਹੋਈ ਸੀ। ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ ਦੇ ਘਰ ਵਿੱਚੋਂ ਭਾਰਤੀ ਅਤੇ ਕੈਨੇਡੀਅਨ ਕਰੰਸੀ, ਨਜਾਇਜ਼ ਹਥਿਆਰ, ਡੋਡੇ, ਅਫੀਮ, ਭੰਗ ਬਰਾਮਦ ਕੀਤੀ ਗਈ ਹੈ। ਉੱਥੇ ਹੀ ਇਨ੍ਹਾਂ ਦੇ ਵਿਰੁੱਧ ਦੋਸ਼ ਤੈਅ ਕੀਤੇ ਗਏ ਹਨ। ਇਹ ਸਾਰੇ ਭਾਰਤ ਦੇ ਪੰਜਾਬ ਨਾਲ ਸਬੰਧਿਤ ਹਨ।
Previous Postਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵਲੋਂ ਤੀਸਰੇ ਵਿਸ਼ਵ ਯੁੱਧ ਦੇ ਲੱਗਣ ਬਾਰੇ ਆਇਆ ਇਹ ਵੱਡਾ ਬਿਆਨ
Next Postਵਾਪਰਿਆ ਕਹਿਰ ਭਿਆਨਕ ਅੱਗ ਨੇ ਮਚਾਈ ਮੌਤ ਦਾ ਤਾਂਡਵ 7 ਜਾਣੇ ਜਿਉਂਦੇ ਸੜੇ ਛਾਈ ਸੋਗ ਦੀ ਲਹਿਰ