ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਸਾਰੀ ਦੁਨੀਆ ਕਰੋਨਾ ਦੇ ਪ੍ਰਭਾਵ ਹੇਠ ਆ ਗਈ ਸੀ। ਜਿਸ ਤੋਂ ਕੋਈ ਵੀ ਦੇਸ਼ ਬੱਚ ਨਹੀਂ ਸਕਿਆ ਸੀ। ਜਿੱਥੇ ਸਾਰੇ ਮੁਲਕਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਗਏ। ਉਥੇ ਹੀ ਹੋਰ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਨੇ ਦੁਨੀਆਂ ਵਿਚ ਕਹਿਰ ਮਚਾਇਆ ਹੋਇਆ ਹੈ। ਜਿੱਥੇ ਹੜ੍ਹ, ਸਮੁੰਦਰੀ ਤੂਫ਼ਾਨ, ਤੇਜ਼ ਮੀਂਹ, ਅਸਮਾਨੀ ਬਿਜਲੀ, ਭੂਚਾਲ, ਰਹੱਸਮਈ ਕੁਦਰਤੀ ਬੀਮਾਰੀਆਂ, ਜੰਗਲੀ ਅੱਗ ਅਤੇ ਹੋਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਭਾਰੀ ਤਬਾਹੀ ਮਚਾਈ ਹੈ।
ਉਥੇ ਹੀ ਕਿਸੇ ਨਾ ਕਿਸੇ ਦੇਸ਼ ਵਿੱਚ ਕੁਦਰਤੀ ਆਫ਼ਤ ਦੇ ਕਾਰਨ ਹੋਏ ਨੁਕਸਾਨ ਦੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਹੁਣ ਕੈਨੇਡਾ ਵਿੱਚ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿਥੇ ਇਸ ਵੱਡੇ ਸ਼ਹਿਰ ਨੂੰ ਖਾਲੀ ਕਰਵਾਇਆ ਗਿਆ ਹੈ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਹੋਣ ਵਾਲੀ ਭਾਰੀ ਬਰਸਾਤ ਦੇ ਕਾਰਨ ਇਕ ਮੈਰਿਟ ਸ਼ਹਿਰ ਵਿਚ ਹੜ੍ਹ ਆ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਇਸ ਸਥਿਤੀ ਵਿਚ ਫਸ ਗਏ ਸਨ ਉੱਥੇ ਹੀ ਸਰਕਾਰ ਵੱਲੋਂ ਇਸ ਖੇਤਰ ਵਿੱਚ ਫਸੇ ਹੋਏ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।
ਜਿੱਥੇ ਸਰਕਾਰ ਨੇ ਇਸ ਵੱਡੇ ਸ਼ਹਿਰ ਨੂੰ ਖਾਲੀ ਕਰਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਪਰ ਭੇਜ ਦਿੱਤਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸੋਮਵਾਰ ਤੱਕ ਅਜੇ ਇਸੇ ਤਰਾਂ ਮੌਸਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਕਿ ਬਰਸਾਤ ਹੋ ਸਕਦੀ ਹੈ। ਉਥੇ ਹੀ ਲੋਕਾਂ ਨੂੰ ਘਰਾਂ ਵਿੱਚ ਟੂਟੀਆਂ ਦਾ ਪਾਣੀ ਇਸਤੇਮਾਲ ਕਰਨ ਉਪਰ ਰੋਕ ਲਗਾ ਦਿੱਤੀ ਗਈ ਹੈ। ਸ਼ਹਿਰ ਵਿੱਚ ਟਾਇਲਟ ਅਤੇ ਟੂਟੀਆਂ ਦੇ ਪਾਣੀ ਦੀ ਵਰਤੋਂ ਕਰਨ ਉਪਰ ਮਨਾਹੀ ਕੀਤੀ ਗਈ ਹੈ ਕਿਉਂਕਿ ਵਾਟਰ ਟਰੀਟਮੈਂਟ ਪਲਾਂਟ ਦੇ ਫੇਲ੍ਹ ਹੋਣ ਕਾਰਨ ਪਾਣੀ ਇਕੱਠਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਪਾਣੀ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ ਹੈ।
ਉਥੇ ਹੀ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਮੀਂਹ ਪੈਣ ਦੇ ਕਾਰਨ ਹੇਠਲੇ ਮੇਨਲੈਡ ਅਤੇ ਦੱਖਣੀ ਅੰਦਰੂਨੀ ਹਿੱਸੇ ਵਿੱਚ ਚਿੱਕੜ ,ਚਟਾਨਾਂ ਦੇ ਡਿੱਗਣ ਕਾਰਨ ਹਾਈਵੇ ਬੰਦ ਹੋ ਚੁੱਕਾ ਹੈ। ਉਥੇ ਹੀ ਬਾਕੀ ਖੇਤਰਾਂ ਦੇ ਲੋਕਾਂ ਨੂੰ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਅਲਰਟ ਵੀ ਜਾਰੀ ਕਰ ਦਿਤਾ ਗਿਆ ਹੈ। ਕਿਉਂਕਿ ਇਨ੍ਹਾਂ ਖੇਤਰਾਂ ਵਿਚ ਸੈਨੇਟਰੀ ਸੇਵਾਵਾਂ ਤੋਂ ਬਿਨਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ।
Previous Postਇੰਡੀਆ ਚ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਇਹ ਵੱਡੀ ਖੁਸ਼ਖਬਰੀ – ਹੋ ਗਿਆ ਇਹ ਵੱਡਾ ਐਲਾਨ
Next Postਹੁਣੇ ਹੁਣੇ ਏਥੇ ਹੋਇਆ ਹਵਾਈ ਜਹਾਜ ਕਰੇਸ਼ ਹੋਈਆਂ ਮੌਤਾਂ – ਤਾਜਾ ਵੱਡੀ ਖਬਰ