ਕਨੇਡਾ ਚ ਵਾਪਰਿਆ ਕਹਿਰ ਚਾਵਾਂ ਨਾਲ ਪੜਾਈ ਕਰਨ ਗਏ ਪੰਜਾਬੀ ਵਿਦਿਆਰਥੀ ਦੀ ਇਸ ਹਾਲਤ ਚ ਮਿਲੀ ਲਾਸ਼

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਜਿੱਥੇ ਜਾ ਕੇ ਇਹ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਬਿਹਤਰ ਜੀਵਨ ਜੀਅ ਸਕਣ। ਅੱਜ ਪੰਜਾਬ ਵਿਚ ਜਿੱਥੇ ਨਸ਼ਾਖੋਰੀ ਅਤੇ ਬੇਰੋਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨਾਲ ਬੀਤੇ 2 ਸਾਲਾਂ ਤੋਂ ਕੈਨੇਡਾ ਵਿੱਚ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮਾਪਿਆ ਵਲੋ ਜਿੱਥੇ ਚਾਈਂ-ਚਾਈਂ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਅਤੇ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਰੱਬ ਅੱਗੇ ਅਰਦਾਸ ਕੀਤੀ ਜਾਂਦੀ ਹੈ।

ਉਨ੍ਹਾਂ ਦੇ ਘਰ ਵਾਪਸੀ ਦਾ ਵੀ ਬੇਸਬਰੀ ਨਾਲ ਪਰਿਵਾਰ ਵੱਲੋਂ ਇੰਤਜ਼ਾਰ ਕੀਤਾ ਜਾਂਦਾ ਹੈ। ਪਰ ਉਹਨਾਂ ਦੇ ਆਉਣ ਤੋਂ ਪਹਿਲਾਂ ਹੀ ਉਹਨਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਦੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀ ਹੈ। ਹੁਣ ਕੈਨੇਡਾ ਵਿੱਚ ਇੱਕ ਵਾਰ ਫਿਰ ਕਹਿਰ ਵਾਪਰਿਆ ਹੈ ਜਿੱਥੇ ਚਾਵਾਂ ਨਾਲ ਪੜ੍ਹਾਈ ਕਰਨ ਗਏ ਵਿਦਿਆਰਥੀ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕੈਮਲੂਪਸ ਤੋਂ ਸਾਹਮਣੇ ਆਈ ਹੈ। ਜਿੱਥੇ ਪਿਛਲੇ ਸ਼ਨੀਵਾਰ ਇਕ 18 ਸਾਲਾ ਜਗਰਾਜ ਢੀਂਡਸਾ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਨੌਜਵਾਨ ਦੀ ਮੌਤ ਦੀ ਪੁਸ਼ਟੀ ਬੀਤੇ ਕੱਲ੍ਹ ਸ਼ੁੱਕਰਵਾਰ ਸਵੇਰੇ ਕੈਮਲੂਪਸ ਥੋਮਸਨ ਸਕੂਲ ਡਿਸਟ੍ਰਿਕ ਵੱਲੋਂ ਕੀਤੀ ਗਈ ਹੈ।

ਮ੍ਰਿਤਕ ਨੌਜਵਾਨ ਇਸ ਸਕੂਲ ਦੇ ਵਿਚ 12 ਵੀਂ ਗਰੇਡ ਦਾ ਵਿਦਿਆਰਥੀ ਸੀ। ਉੱਥੇ ਹੀ ਇਸ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ ਅਤੇ ਰਿਪੋਰਟ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਇਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ । ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਇਸ ਨੌਜਵਾਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਵਾਰ ਫਿਰ ਤੋਂ ਵਿਦਿਆਰਥੀ ਦੀ ਹੋਈ ਇਸ ਅਚਨਚੇਤ ਮੌਤ ਨਾਲ ਪੰਜਾਬੀ ਭਾਈਚਾਰੇ ਵਿਚ ਫਿਰ ਤੋਂ ਸੋਗ ਵੇਖਿਆ ਜਾ ਰਿਹਾ ਹੈ।