ਕਨੇਡਾ ਚ ਸਟੱਡੀ ਕਰਨ ਗਏ ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਭੇਜ ਦਿੰਦੇ ਹਨ। ਜਿੱਥੇ ਜਾ ਕੇ ਬੱਚੇ ਹੋਰ ਉਚੇਰੀ ਪੜ੍ਹਾਈ ਕਰਕੇ ਉੱਚ ਅਹੁਦਿਆਂ ਤੇ ਪਹੁੰਚ ਸਕਣ। ਜਿਸ ਲਈ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਨੂੰ ਸੁਰੱਖਿਅਤ ਕਰਨ ਉਪਰ ਲਗਾਈ ਜਾਂਦੀ ਹੈ। ਉਥੇ ਹੀ ਵਿਦਿਆਰਥੀ ਵੀ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਜਾਣ ਦੀ ਉਡਾਨ ਭਰਦੇ ਹਨ। ਬੀਤੇ ਕੁਝ ਸਮੇਂ ਤੋਂ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਨੌਜਵਾਨ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬੀ ਨੌਜਵਾਨ ਦੀ ਕੈਨੇਡਾ ਪੜ੍ਹਾਈ ਕਰਨ ਗਏ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਕੈਨੇਡਾ ਦੇ ਸਰੀ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਫਤਿਆਬਾਦ ਦੇ ਨੌਜਵਾਨ ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਜਾਣ ਕਾਰਨ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਜਾਣਕਾਰੀ ਕੈਨੇਡਾ ਪੁਲਸ ਵੱਲੋਂ ਫੋਨ ਕਰਕੇ ਦਿੱਤੀ ਗਈ ਹੈ, ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਇੱਕ ਬੰਦ ਕਮਰੇ ਵਿੱਚੋਂ ਬਰਾਮਦ ਕੀਤਾ ਗਿਆ ਹੈ।

ਮੌਤ ਦੇ ਕਾਰਣਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ,ਪੋਸਟਮਾਰਟਮ ਤੋਂ ਬਾਅਦ ਹੀ ਇਸ ਦਾ ਪਤਾ ਲੱਗ ਸਕੇਗਾ। 24 ਸਾਲਾ ਨੌਜਵਾਨ ਦੀ ਹੋਈ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਪਿਆਂ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਚਾਵਾਂ ਨਾਲ ਆਪਣੇ ਪੁੱਤਰ ਨੂੰ ਤਿੰਨ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਭੇਜਿਆ ਗਿਆ ਸੀ। ਜੋ ਇਸ ਸਮੇਂ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ।

ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਥੇ ਹੀ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਕਰਨ ਵਾਸਤੇ ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕਰਨ ਵਾਸਤੇ ਕੈਨੇਡਾ ਜਾਣ ਦਾ ਵੀਜ਼ਾ ਦਿੱਤਾ ਜਾਵੇ ਜਾਂ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ।