ਕਨੇਡਾ ਚ ਹੋਇਆ ਇਥੇ ਹਮਲਾ – ਪ੍ਰਧਾਨ ਮੰਤਰੀ ਟਰੂਡੋ ਨੇ ਕੀਤੀ ਸਖਤ ਨਿੰਦਿਆ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਭਰ ਦੇ ਵਿੱਚ ਦੋਸ਼ੀਆਂ ਦੇ ਹੌਂਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ । ਦੋਸ਼ੀ ਬਿਨਾਂ ਕਿਸੇ ਡਰ ਤੋਂ ਕਈ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ । ਜਿਸ ਕਾਰਨ ਦੇਸ਼ ਹੀ ਨਹੀਂ ਪੂਰੀ ਦੁਨੀਆਂ ਭਰ ਵਿੱਚ ਕਾਫ਼ੀ ਡਰ ਦਾ ਮਾਹੌਲ ਬਣ ਜਾਂਦਾ ਹੈ । ਅਜਿਹਾ ਹੀ ਇਕ ਮਾਮਲਾ ਪੰਜਾਬੀਆਂ ਦੇ ਗੜ੍ਹ ਕੈਨੇਡਾ ਤੋਂ ਸਾਹਮਣੇ ਆਇਆ। ਜਿੱਥੇ ਕਿ ਕੈਨੇਡਾ ਵਿੱਚ ਇਕ ਅਣਪਛਾਤੇ ਸ਼ਖਸ ਨੇ ਕੁਹਾੜੀ ਅਤੇ ਬੀਅਰ ਸਪਰੇਅ ਸਮੇਤ ਮਸਜਿਦ ਵਿਚ ਕੁਝ ਲੋਕਾਂ ਦੇ ਉੱਪਰ ਹਮਲਾ ਕਰ ਦਿੱਤਾ । ਹਮਲੇ ਵਿੱਚ ਕਈ ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਦੇ ਆਉਣ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ।

ਇਸ ਦਰਦਨਾਕ ਘਟਨਾ ਦੀ ਨਿਖੇਧੀ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਵੱਲੋਂ ਵੀ ਕੀਤੀ ਗਈ । ਉਨ੍ਹਾਂ ਵੱਲੋਂ ਇਸ ਬਾਬਤ ਇਕ ਟਵੀਟ ਕੀਤਾ ਗਿਆ । ਜਿਸ ਟਵੀਟ ਵਿੱਚ ਉਨ੍ਹਾਂ ਲਿਖਿਆ ਮੈਂ ਇਸ ਹਿੰਸਾ ਦੀ ਸਖ਼ਤ ਨਿੰਦਾ ਕਰਦਾ ਹਾਂ , ਜਿਸ ਦੀ ਕੈਨੇਡਾ ਵਿਚ ਕੋਈ ਥਾਂ ਨਹੀਂ ਹੈ। ਸੂਤਰਾਂ ਹਵਾਲੇ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮਿਸੀਸਾਗਾ ਵਿਚ ਸਥਿਤ ਮਸਜਿਦ ਵਿਚ ਇਕ 24 ਸਾਲ ਦਾ ਨੌਜਵਾਨ ਦਾਖਲ ਹੋਇਆ ਸੀ। ਇਸ ਘਟਨਾ ਦੀ ਟੋਰਾਂਟੋ ਦੇ ਮੇਅਰ ਅਤੇ ਓਂਟਾਰੀਓ ਦੇ ਸੂਬਾਈ ਪ੍ਰਧਾਨ ਮੰਤਰੀ ਸਮੇਤ ਹੋਰ ਜਨਤਕ ਹਸਤੀਆਂ ਨੇ ਵੀ ਨਿੰਦਾ ਕੀਤੀ ਹੈ।

ਪੁਲਸ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਜਾਂਚ ਕਰਤਾਵਾਂ ਨੂੰ ਲੱਗਦਾ ਹੈ ਕਿ ਘਟਨਾ ਵੱਖਵਾਦ ਪੈਦਾ ਕਰਨ ਲਈ ਕੀਤੀ ਗਈ ਅਤੇ ਇਸ ਦਾ ਸੰਭਾਵਿਤ ਉਦੇਸ਼ ਨਫਰਤ ਫੈਲਾਉਣਾ ਹੋ ਸਕਦਾ ਹੈ। ਉਥੇ ਹੀ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਮਸਜਿਦ ਦੇ ਇਮਾਮ ਇਬਰਾਹਿਮ ਹਿੰਦ ਨੇ ਹਮਲਾਵਰ ਨੂੰ ਕਾਬੂ ਕਰਨ ਵਾਲੇ ਨਮਾਜ਼ੀਆ ਦੀ ਬਹਾਦਰੀ ਦੀ ਤਾਰੀਫ਼ ਕੀਤੀ।

ਉਹਨਾਂ ਨੇ ਇਕ ਟਵੀਟ ਜ਼ਰੀਏ ਕਿਹਾ ਕਿ ਸਾਡਾ ਭਾਈਚਾਰਾ ਕਦੇ ਨਹੀਂ ਟੁੱਟੇਗਾ ਅਤੇ ਅਸੀਂ ਡਰਾਂਗੇ ਨਹੀਂ। ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਸ ਖੇਤਰ ਦੇ ਨਾਲ ਜੁੜੇ ਹੋਏ ਲੋਕਾਂ ਦੇ ਮਨ ਵਿੱਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਵੀ ਕਾਫ਼ੀ ਠੇਸ ਪਹੁੰਚਦੀ ਹੈ ।