ਆਈ ਤਾਜ਼ਾ ਵੱਡੀ ਖਬਰ
ਪੂਰੀ ਦੁਨੀਆ ਵਿੱਚ ਜਿੱਥੇ ਕਰੋਨਾ ਨੇ ਭਾਰੀ ਜਾਨੀ-ਮਾਲੀ ਨੁਕਸਾਨ ਕੀਤਾ। ਉਥੇ ਹੀ ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੇ ਉਨ੍ਹਾਂ ਉਡਾਨਾਂ ਨੂੰ ਕਰੋਨਾ ਪਾਬੰਦੀਆਂ ਦੇ ਨਾਲ ਨਾਲ ਮੁੜ ਤੋਂ ਲਾਗੂ ਕੀਤਾ ਗਿਆ ਸੀ। ਇੱਥੇ ਪਹਿਲਾ ਕੁਝ ਖਾਸ ਸਮਝੌਤਿਆਂ ਦੇ ਤਹਿਤ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ। ਉੱਥੇ ਹੀ ਹੁਣ ਭਾਰਤ ਵੱਲੋਂ 27 ਮਾਰਚ ਤੋਂ ਮੁੜ ਤੋਂ ਆਪਣੀਆਂ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।
ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਜਿਥੇ ਟਰੂਡੋ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਟੀਕਾਕਰਨ ਮੁਹਿੰਮ ਤੋਂ ਬਾਅਦ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਯਾਤਰੀਆਂ ਨੂੰ ਕੈਨੇਡਾ ਵੱਲੋਂ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੇ ਕੈਨੇਡਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ।
ਜਿੱਥੇ ਹੁਣ ਕਰੋਨਾ ਟੀਕਾਕਰਣ ਕਰਵਾ ਚੁੱਕੇ ਲੋਕਾਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਨੂੰ ਹੁਣ ਕਰੋਨਾ ਦੀ ਨੈਗਟਿਵ ਰਿਪੋਰਟ ਦਿਖਾਉਣ ਦੀ ਜਰੂਰਤ ਨਹੀਂ ਹੋਵੇਗੀ। ਕੈਨੇਡਾ ਸਰਕਾਰ ਵੱਲੋਂ ਜਿਥੇ ਵਪਾਰਕ ਸਮੂਹ ਅਤੇ ਸੈਰ ਸਪਾਟਾ ਤੇ ਆਉਣ ਵਾਲੇ ਲੋਕਾਂ ਵਾਸਤੇ ਸਰਹੱਦਾਂ ਉਪਰ ਇਹ ਰਾਹਤ ਦਿੰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ ਹੈ।
ਉਥੇ ਹੀ ਸਿਹਤ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਸ ਯੋਜਨਾ ਨੂੰ ਇੱਕ ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਕਰੋਨਾ ਟੈਸਟ ਦੀ ਨੈਗਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਸੀ। ਕੈਨੇਡਾ ਵੱਲੋਂ ਕੀਤੇ ਗਏ ਇਸ ਐਲਾਨ ਦੇ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਉਥੇ ਹੀ ਹੁਣ ਯਾਤਰੀਆਂ ਨੂੰ ਕੈਨੇਡਾ ਸਰਕਾਰ ਵੱਲੋਂ ਬਹੁਤ ਵੱਡੀ ਰਾਹਤ ਦੇ ਦਿੱਤੀ ਗਈ ਹੈ।
Previous Postਮੁਲਾਜਮਾਂ ਨੂੰ ਬਿਜਲੀ ਚੋਰੀ ਕਰਦਿਆਂ ਦੀ ਵੀਡੀਓ ਬਣਾਉਣੀ ਪਈ ਮਹਿੰਗੀ , ਹੋ ਗਈ ਕੁੱਟਮਾਰ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ , ਮਚਿਆ ਹੜਕੰਪ