ਕਨੇਡਾ ਤੋਂ ਆਈ ਵੱਡੀ ਮਾੜੀ ਖਬਰ ਹਜਾਰਾਂ ਪੰਜਾਬੀ ਵਿਦਿਆਰਥੀਆਂ ਲਈ – ਹੋ ਗਿਆ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਾ ਖੋਰੀ ਦੇ ਚਲਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਾਸਤੇ ਅਤੇ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾਂਦਾ ਹੈ, ਤਾਂ ਜੋ ਵਧੀਆ ਇਨਸਾਨ ਬਣ ਸਕਣ ਅਤੇ ਵਧੀਆ ਜ਼ਿੰਦਗੀ ਜੀ ਸਕਣ। ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਲਗਾ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਅੱਗੇ ਜਾ ਕੇ ਕਾਮਯਾਬ ਬਣ ਸਕਣ। ਉੱਥੇ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਬੱਚਿਆਂ ਨੂੰ ਕੈਨੇਡਾ ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਕਈ ਕਾਲਜਾਂ ਵੱਲੋਂ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਕਰਵਾਈ ਜਾਂਦੀ ਰਹੀ ਅਤੇ ਕਰੋਨਾ ਕਾਰਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੇ ਉਹ ਬੱਚੇ ਕਨੇਡਾ ਜਾ ਸਕੇ ਹਨ।

ਉਥੇ ਹੀ ਉਡਾਣ ਵਿਚ ਕਮੀ ਹੋਣ ਦੇ ਕਾਰਨ ਉਨ੍ਹਾਂ ਬੱਚਿਆਂ ਨੂੰ ਭਾਰੀ ਕਿਰਾਇਆ ਖ਼ਰਚ ਕੇ ਕੈਨੇਡਾ ਪਹੁੰਚਣ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਹੁਣ ਕੈਨੇਡਾ ਤੋਂ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਸਾਰੇ ਵਿਦਿਆਰਥੀ ਜਿੱਥੇ ਕੈਨੇਡਾ ਗਏ ਹੋਏ ਹਨ, ਤੇ ਜਿਨ੍ਹਾਂ ਵੱਲੋਂ ਲੱਖਾਂ ਡਾਲਰ ਫੀਸਾਂ ਭਰਾਈਆਂ ਗਈਆਂ ਹਨ। ਉਥੇ ਹੀ ਅਜੇ ਵੀ ਕੁਝ ਬੱਚੇ ਆਨਲਾਈਨ ਪੜ੍ਹਾਈ ਕਰ ਰਹੇ ਹਨ।

ਹੁਣ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਦੇ ਤਿੰਨ ਕਾਲਜਾਂ ਵੱਲੋਂ ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੂੰ ਇੱਕ ਭਾਰੀ ਝਟਕਾ ਦਿੱਤਾ ਗਿਆ ਹੈ। ਕਿਉਂਕਿ ਇਥੋਂ ਦੇ ਤਿੰਨ ਕਾਲਜਾਂ ਵੱਲੋਂ ਖੁਦ ਨੂੰ ਦੀਵਾਲ਼ੀਆ ਐਲਾਨ ਦਿੱਤਾ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ ਜਿਨ੍ਹਾਂ ਵਿੱਚ ਭਾਰਤ ਦੇ ਪੰਜਾਬ ਦੇ ਕਈ ਵਿਦਿਆਰਥੀ ਸ਼ਾਮਲ ਹਨ। ਕਾਲਜਾਂ ਬਾਰੇ ਜਾਣਕਾਰੀ ਜਿਥੋਂ ਇਨ੍ਹਾਂ ਕਾਲਜਾਂ ਦੇ ਦੋ ਮਾਲਕਾਂ ਵੱਲੋਂ ਦਿੱਤੀ ਗਈ ਹੈ।

ਉੱਥੇ ਹੀ ਬਹੁਤ ਸਾਰੇ ਵਿਦਿਆਰਥੀਆਂ ਵੱਲੋਂ ਇਸ ਧੋਖਾਧੜੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਤੋਂ ਬਾਅਦ ਪੁਲੀਸ ਵੱਲੋਂ ਕੈਰਲ ਨਾਮ ਦੇ ਇਕ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇੱਕ ਮਾਲਕ ਨਵੀਨ ਫਰਾਰ ਦੱਸਿਆ ਗਿਆ ਹੈ। ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਥੇ ਹੀ ਧੋਖਾਧੜੀ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਤਿੰਨ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਵਾਸਤੇ ਕਮੇਟੀ ਦੀ ਚੋਣ ਕੀਤੀ ਗਈ ਹੈ।