ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਕਾਰਨ ਵਧ ਰਹੀਆਂ ਦਿੱ-ਕ-ਤਾਂ ਦੇ ਕਾਰਨ ਹਰ ਕੋਈ ਇਸ ਸਮੇਂ ਵੱਖ ਵੱਖ ਤਰ੍ਹਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ। ਜਿਸ ਦੇ ਚਲਦਿਆਂ ਬਹੁਤ ਸਾਰੀਆਂ ਸੰਸਥਾਵਾਂ ਦੇ ਵੱਲੋਂ ਕੋਵਿਡ ਕੇਅਰ ਕੇਂਦਰ ਬਣਾਏ ਜਾ ਰਹੇ ਹਨ ਇਸ ਤੋਂ ਇਲਾਵਾ ਕਈ ਸਾਰੀਆਂ ਪ੍ਰਸਿੱਧ ਹਸਤੀਆਂ ਨੇ ਵੱਲੋਂ ਇਸੇ ਸਮੇਂ ਆਰਥਿਕ ਸਹਾਇਤਾ ਦਿੱਤੀ ਜਾ ਰਹੀਆਂ ਹਨ। ਤਾਂ ਜੋ ਅੱਜ ਦੇ ਸਮੇਂ ਵਿਚ ਆਈਆਂ ਦਿੱ-ਕ-ਤਾਂ ਤੋਂ ਰਾਹਤ ਪਾਈ ਜਾ ਸਕੇ। ਇਸੇ ਤਰ੍ਹਾਂ ਹੁਣ ਇਸ ਸਿੱਖ ਸੰਸਥਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਕਾਰਨ ਬਣੇ ਹਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਖ ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਦੇ ਵਿਚ ਵਿਦੇਸ਼ ਵਿੱਚ ਬੈਠੀ ਸੰਗਤ ਦੇ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣ ਕੈਨੇਡਾ ਦੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸੇਵਾਵਾਂ ਲਈ 12 ਵੈਟੀਲੇਟਰ ਭੇਜੇ ਗਏ ਹਨ। ਦਰਅਸਲ ਇਹ ਸੇਵਾ ਸ਼੍ਰੋਮਣੀ ਅਕਾਲੀ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਇੰਗਲੈਂਡ ਦੇ ਐਮ ਪੀ ਤਨ ਮਨਜੀਤ ਸਿੰਘ ਢੇਸੀ ਦੀ ਪ੍ਰੇਰਨਾ ਨਾਲ ਕਨੇਡਾ ਵਿੱਚ ਵਸਦੀ ਸੰਗਤ ਵੱਲੋਂ ਭੇਂਟ ਕੀਤੇ ਗਏ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਇਸ ਭੇਟਾ ਨੂੰ ਪ੍ਰਾਪਤ ਕੀਤਾ ਅਤੇ ਇਸ ਸਬੰਧ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਹਿਬਾਨਾਂ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਹਾਜਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕਰੋਨਾ ਦੇ ਕਾਰਨ ਬਣੇ ਹਾਲਾਤਾਂ ਦੇ ਚਲਦਿਆਂ ਇਸ ਸੰਸਥਾ ਦੇ ਵੱਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਸ ਕਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ ਇਸ ਤੋਂ ਇਲਾਵਾ ਵੈਕਸੀਨੇਸ਼ਨ ਲਈ ਵੀ ਕੈਂਪ ਲਗਾਏ ਜਾ ਰਹੇ ਹਨ। ਜਿਸ ਮੁਤਾਬਿਕ ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਲਗਾਇਆ ਗਿਆ ਸੀ ਅਤੇ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੂਜਾ ਕੈਂਪ ਲਗਾਇਆ ਜਾਵੇਗਾ ਇਹ ਕੈਂਪ 4 ਜੂਨ ਨੂੰ ਹੋਵੇਗਾ। ਇਸ ਤੋਂ ਇਲਾਵਾ ਤੀਜਾ ਕੈਂਪ 9 ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾਵੇਗਾ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦਿਲੀਪ ਕੁਮਾਰ ਬਾਰੇ ਆਈ ਮਾੜੀ ਖਬਰ
Next Postਵਿਦੇਸ਼ਾਂ ਨੂੰ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ- ਹੋ ਗਿਆ ਇਹ ਐਲਾਨ