ਕਨੇਡਾ ਤੋਂ ਸਵੇਰੇ ਤੜਕੇ ਤੜਕੇ ਆਇਆ ਅਜਿਹਾ ਫੋਨ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਪਰਿਵਾਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕਰ ਸਕਣ ਅਤੇ ਆਪਣੇ ਭਵਿੱਖ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਜਿਸ ਵਾਸਤੇ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਕਾਨੂੰਨੀ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ ਦਾ ਰੁਖ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਇਨ੍ਹਾਂ ਪੰਜਾਬੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਅਤੇ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਤੋਂ ਪਿੱਛੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਦੁੱਖ ਤਕਲੀਫਾਂ ਸਹਿ ਕੇ ਵਿਦੇਸ਼ ਭੇਜੇ ਗਏ ਪੁੱਤਰਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਜਾਂਦੀ ਹੈ।

ਤੇ ਮਾਪਿਆਂ ਵੱਲੋਂ ਆਪਣੇ ਪੁੱਤਰਾਂ ਦੀ ਘਰ ਵਾਪਸੀ ਲਈ ਬੇਸਬਰੀ ਨਾਲ ਉਡੀਕ ਵੀ ਕੀਤੀ ਜਾਂਦੀ ਹੈ। ਪਰ ਵਕਤ ਕਈ ਵਾਰ ਅਜਿਹੀ ਕਰਵਟ ਬਦਲਦਾ ਹੈ ਕਿ ਪੁੱਤਰਾਂ ਦੇ ਘਰ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਘਰ ਪਹੁੰਚ ਜਾਂਦੀਆਂ ਹਨ। ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ। ਹੁਣ ਕੈਨੇਡਾ ਤੋਂ ਆਏ ਫੋਨ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਮੋਗਾ ਦੇ ਕਪੂਰ ਪਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖਬਰ ਪਰਿਵਾਰ ਨੂੰ ਅੱਜ ਤੜਕੇ ਆਏ ਹੋਏ ਫ਼ੋਨ ਤੋਂ ਪ੍ਰਾਪਤ ਹੋਈ ਹੈ। ਇਸ ਖਬਰ ਦੇ ਪਿੰਡ ਵਿੱਚ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਇਸ ਪਿੰਡ ਦਾ ਨੌਜਵਾਨ ਰਾਜਿੰਦਰ ਸਿੰਘ ਉਮਰ 26 ਸਾਲ ਤਿੰਨ ਸਾਲ ਪਹਿਲਾਂ ਹੀ ਆਪਣੇ ਪਰਿਵਾਰ ਦੇ ਸੁਪਨੇ ਸਾਕਾਰ ਕਰਨ ਅਤੇ ਰੋਜ਼ੀ ਰੋਟੀ ਦੀ ਖਾਤਰ ਕੈਨੇਡਾ ਗਿਆ ਸੀ।

ਇਸ ਸਮੇਂ ਜਿਥੇ ਉਹ ਕੈਨੇਡਾ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਥੇ ਹੀ ਟਰੱਕ ਚਲਾਉਂਦੇ ਸਮੇਂ ਉਸ ਦੇ ਟਰੱਕ ਨਾਲ ਹਾਦਸਾ ਵਾਪਰ ਗਿਆ। ਇਸ ਨੌਜਵਾਨ ਦੀ ਅਚਾਨਕ ਵਾਪਰੇ ਇਸ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਪਿਤਾ ਆਤਮਾ ਸਿੰਘ ਅਤੇ ਚਾਚਾ ਬਲਜਿੰਦਰ ਸਿੰਘ ਵੱਲੋਂ ਦਿੱਤੀ ਗਈ ਹੈ।