ਕਨੇਡਾ ਬਾਰੇ ਇੰਡੀਆ ਤੋਂ ਆ ਗਈ ਅਜਿਹੀ ਤਾਜਾ ਵੱਡੀ ਸਰਕਾਰੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਦੇਸ਼ ਅੰਦਰ ਕੀਤੇ ਜਾ ਰਹੇ ਖੇਤੀ ਅੰਦੋਲਨ ਦੇ ਸੰ-ਬੰ-ਧ ਵਿਚ ਹੁਣ ਤਕ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਖਬਰਾਂ ਦੇ ਵਿਚ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਕਿਸਾਨਾਂ ਅਤੇ ਖੇਤੀ ਅੰਦੋਲਨ ਦੇ ਸੰ-ਬੰ-ਧ ਵਿੱਚ ਕੀਤੇ ਜਾ ਰਹੇ ਸਮਰਥਨ ਦਾ ਜ਼ਿਕਰ ਕੀਤਾ ਹੋਇਆ ਮਿਲਦਾ ਹੈ। ਜਿਸ ਤੋਂ ਬਾਅਦ ਵਿੱਚ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਂਦੀਆਂ ਹਨ। ਹੁਣ ਤੱਕ ਅਜਿਹੇ ਵਰਤਾਰੇ ਦੇ ਲਈ ਬਹੁਤ ਸਾਰੇ ਲੋਕ ਸਾਹਮਣੇ ਆ ਚੁੱਕੇ ਹਨ ਜਿਸ ਦੇ ਵੱਖ ਵੱਖ ਅਸਰ ਵੀ ਦੇਖਣ ਨੂੰ ਮਿਲੇ ਹਨ।

ਵਿਦੇਸ਼ਾਂ ਤੋਂ ਆ ਰਹੇ ਇਨ੍ਹਾਂ ਬਿਆਨਾਂ ਦੇ ਸ-ਬੰ-ਧ ਵਿਚ ਰਾਜ ਸਭਾ ਦੇ ਵਿੱਚ ਵੀ ਇਕ ਮੁੱਦਾ ਚੁੱਕਿਆ ਗਿਆ ਜਿਸ ਦਾ ਜਵਾਬ ਇੱਕ ਕੇਂਦਰੀ ਰਾਜ ਮੰਤਰੀ ਵੱਲੋਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਦੇ ਵਿੱਚ ਕੈਨੇਡਾ ਸਰਕਾਰ ਨੂੰ ਇਹ ਸਪਸ਼ਟ ਆਖ ਦਿੱਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਦੇ ਨਵੇਂ ਖੇਤੀ ਕਾਨੂੰਨਾਂ ਦੇ ਬਾਰੇ ਵਿਚ ਦਿੱਤੇ ਜਾ ਰਹੇ ਬਿਆਨਾਂ ਕਾਰਨ ਆਪਸੀ ਰਿਸ਼ਤੇ ਖਰਾਬ ਹੋ ਸਕਦੇ ਹਨ।

ਇਹ ਜਵਾਬ ਲਿਖਤੀ ਰੂਪ ਵਿਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਵੱਲੋਂ ਅੱਜ ਰਾਜ ਸਭਾ ਵਿਚ ਸ਼ਿਵ-ਸੈਨਾ ਮੈਂਬਰ ਅਨਿਲ ਦੇਸਾਈ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਉੱਤਰ ਵਜੋਂ ਦਿੱਤਾ ਗਿਆ। ਮੰਤਰੀ ਮੁਰਲੀਧਰਨ ਨੇ ਆਪਣੇ ਇਸ ਲਿਖਤੀ ਜਵਾਬ ਵਿਚ ਆਖਿਆ ਕਿ ਭਾਰਤ ਸਰਕਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਪੂਰੀ ਜਾਣਕਾਰੀ ਹੈ। ਇਸ ਮਾਮਲੇ ਨੂੰ ਓਟਵਾ ਅਤੇ ਨਵੀਂ ਦਿੱਲੀ ਵਿਖੇ ਕੈਨੇਡਾ ਦੇ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾ ਚੁੱਕਾ ਹੈ।

ਇਸ ਸ-ਬੰ-ਧੀ ਭਾਰਤ ਸਰਕਾਰ ਵੱਲੋਂ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਭਾਰਤ ਦੇ ਅੰਦਰੂਨੀ ਮਾਮਲਿਆਂ ਦੇ ਵਿਚ ਵਿਦੇਸ਼ੀ ਹੁਕਮਰਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਟਿਪੱਣੀਆਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਭਾਰਤ ਅੰਦਰ ਪਿਛਲੇ ਸਾਲ 26 ਨਵੰਬਰ ਤੋਂ ਸ਼ੁਰੂ ਹੋਏ ਖੇਤੀ ਅੰਦੋਲਨ ਦੇ ਸਬੰਧ ਵਿਚ ਜਸਟਿਨ ਟਰੂਡੋ ਨੇ ਆਪਣਾ ਸਮਰਥਨ ਦਿੰਦੇ ਹੋਏ ਆਖਿਆ ਸੀ ਕਿ ਕੈਨੇਡਾ ਹਮੇਸ਼ਾ ਅਜਿਹੇ ਸ਼ਾਂਤੀਪੂਰਨ ਢੰਗ ਨਾਲ ਰੋਸ ਮੁਜ਼ਾਹਰੇ ਕਰਨ ਵਾਲਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਦਾ ਰਹੇਗਾ ਭਾਵੇਂ ਅਜਿਹੇ ਰੋਸ-ਮੁਜ਼ਾਹਰੇ ਸੰਸਾਰ ਵਿੱਚ ਕਿਸੇ ਵੀ ਥਾਂ ‘ਤੇ ਕਿਉਂ ਨਾ ਹੋਣ।