ਆਈ ਤਾਜ਼ਾ ਵੱਡੀ ਖਬਰ
ਅੱਜ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਨਸ਼ਿਆਂ ਵੱਲ ਹੋ ਰਹੇ ਹਨ। ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਖੇਡਾਂ ਪ੍ਰਤੀ ਵੀ ਆਪਣਾ ਪੂਰਾ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਖੇਡਾਂ ਨਾਲ ਜੁੜੇ ਹੋਏ ਨੌਜਵਾਨਾਂ ਵੱਲੋਂ ਖੇਡਾਂ ਨੂੰ ਲਗਾਤਾਰ ਪਰਮੋਟ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਮਾਂ ਖੇਡ ਕਬੱਡੀ ਨੂੰ ਵੀ ਪੂਰਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਬੀਤੇ ਕੁੱਝ ਸਮੇਂ ਤੋਂ ਲੈ ਕੇ ਜਿੱਥੇ ਹੁਣ ਤੱਕ ਕਬੱਡੀ ਖਿਡਾਰੀਆਂ ਦੀ ਵੱਖ ਵੱਖ ਹਾਦਸਿਆਂ ਦੌਰਾਨ ਮੌਤ ਹੋ ਗਈ ਹੈ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਇਥੇ ਕਬੱਡੀ ਖਿਡਾਰੀ ਦੀ ਰੇਡ ਪਾਉਂਦਿਆਂ ਲਾਈਵ ਮੈਚ ਦੌਰਾਨ ਹੋਈ ਮੌਤ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਾਮਿਲਨਾਡੂ ਤੋ ਸਾਹਮਣੇ ਆਇਆ ਹੈ ਜਿੱਥੇ ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ ਦੇ ਪਨਰੂਤੀ ਨੇੜੇ ਐਤਵਾਰ ਸ਼ਾਮ ਨੂੰ ਇਕ ਨਿੱਜੀ ਕਾਲਜ ਦੇ 22 ਸਾਲਾ ਵਿਦਿਆਰਥੀ ਦੀ ਉਸ ਸਮੇਂ ਦਰਦਨਾਕ ਮੌਤ ਹੋ ਗਈ ਜਦੋਂ ਇਹ ਖਿਡਾਰੀ ਕਬੱਡੀ ਖੇਡਦੇ ਸਮੇਂ ਹਾਰਟ ਅਟੈਕ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਵਿਮਲਰਾਜ ਟੂਰਨਾਮੈਂਟ ਵਿੱਚ ਜ਼ਿਲ੍ਹਾ ਪੱਧਰੀ ਕਬੱਡੀ ਵਿੱਚ ਮੁਰੱਤੂ ਕਲਾਈ ਦੀ ਟੀਮ ਵੱਲੋਂ ਖੇਡ ਰਿਹਾ ਸੀ। ਦੱਸਿਆ ਗਿਆ ਹੈ ਕਿ ਇਹ ਨੌਜਵਾਨ ਵੀਕੈਂਡ ਤੇ ਆਪਣੇ ਜੱਦੀ ਪਿੰਡ ਆਇਆ ਹੋਇਆ ਸੀ। ਜੋ ਇਸ ਸਮੇਂ ਸਲੇਮ ਜ਼ਿਲ੍ਹੇ ਦੇ ਇਕ ਨਿੱਜੀ ਕਾਲਜ ‘ਚ ਬੀ.ਐੱਸ.ਸੀ. ਜਿਊਲਜੀ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ । ਆਪਣੇ ਪਿੰਡ ਦੇ ਨੌਜਵਾਨਾਂ ਦੇ ਨਾਲ ਕਬੱਡੀ ਖੇਡਦੇ ਸਮੇਂ ਜਦੋਂ ਉਹ ਰੇਡ ਪਾਉਣ ਲਈ ਗਿਆ ਤਾਂ ਉਸ ਸਮੇਂ ਉਸ ਨੂੰ ਦੂਜੀ ਟੀਮ ਦੇ ਖਿਡਾਰੀਆਂ ਵੱਲੋਂ ਖਿੱਚੇ ਜਾਣ ‘ਤੇ ਉਹ ਜ਼ਮੀਨ ‘ਤੇ ਡਿੱਗ ਗਿਆ।
ਜਿਸ ਸੀ ਹਾਲਤ ਨੂੰ ਦੇਖਦਿਆਂ ਹੋਇਆਂ ਤੁਰੰਤ ਹੀ ਉਸ ਨੂੰ ਪੰਰੂਤੀ ਜਨਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਪਹੁੰਚਦੇ ਹੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ‘ਮ੍ਰਿਤਕ’ ਐਲਾਨ ਦਿੱਤਾ। ਪੁਲਿਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
Previous Postਪੰਜਾਬ: ਚੋਰਾਂ ਵਲੋਂ 3 ਵੱਖ ਵੱਖ ਘਰਾਂ ਚ ਅੱਧੀ ਟਿਕੀ ਰਾਤ ਵਿਚ ਬੋਲਿਆ ਧਾਵਾ – ਫਿਰ ਹੋਇਆ ਇਹ
Next Postਪੰਜਾਬ: ਡਿਊਟੀ ਤੋਂ ਅੱਧਾ ਘੰਟਾ ਪਹਿਲਾਂ ਬੰਦੂਕ ਚੈੱਕ ਕਰਦਿਆਂ ਗੋਲੀ ਲੱਗਣ ਕਾਰਨ ASI ਦੀ ਹੋਈ ਮੌਤ