ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸ਼ਰੇਆਮ ਮਾਰੀਆਂ ਗਈਆਂ ਗੋਲੀਆਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਨਵੀਂ ਸਰਕਾਰ ਬਣੀ ਹੈ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਉੱਥੇ ਹੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਅਜਿਹੀਆਂ ਹਸਤੀਆਂ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਹੁਣ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਸ਼ਰੇਆਮ ਮਾਰੀਆਂ ਗਈਆਂ ਗੋਲੀਆਂ , ਇਸ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਵਿਚ ਅੱਜ ਉਸ ਸਮੇਂ ਸਨਸਨੀ ਪੈਦਾ ਹੋ ਗਈ, ਜਦੋ ਟੂਰਨਾਮੈਂਟ ਦੌਰਾਨ ਹੀ ਇੱਕ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਕੋਦਰ ਦੇ ਅਧੀਨ ਆਉਂਦੇ ਪਿੰਡ ਮੱਲੀਆਂ ’ਚ ਇਕ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਇਸੇ ਦੌਰਾਨ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿਤੀਆਂ ਗਈਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਹੀ ਉਸ ਨੂੰ ਨਕੋਦਰ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਕਬੱਡੀ ਦਾ ਇਹ ਖਿਡਾਰੀ ਨੰਗਲ ਅੰਬੀਆਂ ਪਿੰਡ ਦਾ ਰਹਿਣ ਵਾਲਾ 38 ਸਾਲਾ ਨੰਗਲ ਅੰਬੀਆਂ ਅੰਤਰਰਾਸ਼ਟਰੀ ਖਿਡਾਰੀ ਸੀ।

ਜਿਨ੍ਹਾਂ ਵੱਲੋਂ ਇਸ ਖਿਡਾਰੀ ਉਪਰ ਹਮਲਾ ਕੀਤਾ ਗਿਆ ਹੈ ਉਹ ਲੋਕ ਇੱਕ ਗੱਡੀ ਵਿੱਚ ਘਟਨਾ ਸਥਾਨ ਤੋਂ ਫਰਾਰ ਹੋ ਗਏ। ਟੂਰਨਾਮੈਂਟ ਦੌਰਾਨ ਗੋਲੀਆਂ ਚਲਦੇ ਹੀ ਲੋਕਾਂ ਵਿਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਲੋਕ ਜਿਥੇ ਆਪਣੀ ਜਾਨ ਬਚਾਉਣ ਲਈ ਦੌੜਨ ਲੱਗੇ ਉਥੇ ਹੀ ਹਮਲਾ ਕਰਨ ਵਾਲੇ ਦੋਸ਼ੀ ਏਸ ਭੀੜ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਅੱਗ ਵਾਂਗੂੰ ਵਾਇਰਲ ਹੋ ਗਈ ਹੈ। ਖੇਡ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਹਸਤੀਆਂ ਵੱਲੋਂ ਇਸ ਅੰਤਰ ਰਾਸ਼ਟਰੀ ਖਿਡਾਰੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਕਬੱਡੀ ਖੇਡ ਜਗਤ ਵਿੱਚ ਇਸ ਨੌਜਵਾਨ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।