ਕਬੱਡੀ ਦੇ ਚੋਟੀ ਦੇ ਮਸ਼ਹੂਰ ਸਟਾਰ ਖਿਡਾਰੀ ਦੀ ਹੋਈ ਹਾਦਸੇ ਚ ਮੌਤ, ਛਾਇਆ ਪੰਜਾਬ ਚ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ, ਰਾਜਨੀਤਿਕ ਜਗਤ ,ਧਾਰਮਿਕ ਜਗਤ ,ਸਾਹਿਤਕ ਜਗਤ, ਮਨੋਰੰਜਨ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਜਿਨ੍ਹਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਵਰ੍ਹੇ ਦੇ ਵਿੱਚ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਕਰੋਨਾ ਦੀ ਭੇਟ ਚੜ੍ਹ ਗਈਆਂ ਤੇ ਕੁਝ ਸੜਕ ਹਾਦਸਿਆਂ ਦੇ ਕਾਰਨ, ਤੇ ਕੁਝ ਬਿਮਾਰੀਆਂ ਦੇ ਕਾਰਨ ਇਸ ਸੰਸਾਰ ਨੂੰ ਛੱਡ ਕੇ ਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ।

ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਖੇਡ ਜਗਤ ਦੇ ਵਿੱਚੋਂ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਚੋਟੀ ਦੇ ਮਸ਼ਹੂਰ ਕੱਬਡੀ ਸਟਾਰ ਖਿਡਾਰੀ ਦੀ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣਦੇ ਸਾਰ ਹੀ ਪੰਜਾਬ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਕੱਲ ਬੀਤੀ ਰਾਤ ਸਮੇਂ ਹੋਏ ਇਕ ਸੜਕ ਹਾਦਸੇ ਵਿਚ ਕਬੱਡੀ ਦੇ ਹੋਣਹਾਰ ਖਿਡਾਰੀ ਦੀ ਮੌਤ ਹੋ ਗਈ ਹੈ।

ਇਹ ਖਿਡਾਰੀ ਮਾਣਕ ਜੋਧਾ ਕਬੱਡੀ ਦਾ ਸਟਾਰ ਸੀ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਬੀਤੀ ਕੱਲ੍ਹ ਰਾਤ ਸਮੇਂ ਆਪਣੇ ਘਰ ਸਕੂਟਰ ਤੇ ਜਾ ਰਿਹਾ ਸੀ। ਰਸਤੇ ਵਿੱਚ ਹੀ ਉਸਦਾ ਸਕੂਟਰ ਤਿਲਕਣ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਡਿਗਦੇ ਸਾਰ ਹੀ ਉਸ ਦਾ ਸਿਰ ਸੜਕ ਤੇ ਵੱਜਿਆ ਤੇ ਸੱਟ ਲੱਗਣ ਕਾਰਨ , ਇਸ ਕਬੱਡੀ ਦੇ ਮਸ਼ਹੂਰ ਖਿਡਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਮਾਣਕ ਜੋਧਾ ਕਬੱਡੀ ਦਾ ਸ਼ਾਨਦਾਰ ਖਿਡਾਰੀ ਹੋਣ ਦੇ ਨਾਲ ਨਾਲ ਇੰਗਲੈਂਡ, ਅਮਰੀਕਾ, ਕੈਨੇਡਾ ਵਰਗੇ ਮੁਲਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕਾ ਸੀ।

ਇਸ ਖਿਡਾਰੀ ਦਾ ਅੰਤਿਮ ਸੰਸਕਾਰ ਅੱਜ ਉਸ ਦੇ ਜੱਦੀ ਪਿੰਡ ਯੋਧਾ, ਜਿਲਾ ਲੁਧਿਆਣਾ ਵਿਖੇ ਦੁਪਹਿਰ ਸਮੇਂ ਕੀਤਾ ਜਾਵੇਗਾ। ਮ੍ਰਿਤਕ ਖਿਡਾਰੀ ਆਪਣੇ ਪਿੱਛੇ ਪਰੀਵਾਰ ਵਿੱਚ ਪਤਨੀ ਤੇ 1 ਪੁੱਤਰ ਅਤੇ 1 ਧੀ ਛੱਡ ਗਿਆ ਹੈ। ਇਸ ਚੋਟੀ ਦੇ ਕਬੱਡੀ ਖਿਡਾਰੀ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਖੇਡ ਜਗਤ ਦੇ ਬਹੁਤ ਸਾਰੇ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।