ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਆਈ ਵੱਡੀ ਚੰਗੀ ਖਬਰ, ਪਾਕਿਸਤਾਨ ਤਿਆਰ ਕਰਨ ਜਾ ਰਿਹਾ 300 ਮੀਟਰ ਲੰਬਾ ਪੁੱਲ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਯਾਤਰਾ ਉਪਰ ਪੂਰਨ ਤੌਰ ਤੇ ਪਾਬੰਦੀ ਲੱਗੀ ਹੋਈ ਸੀ । ਪਰ ਜਿਵੇਂ ਜਿਵੇਂ ਹੁਣ ਕੋਰੋਨਾ ਦਾ ਪ੍ਰਭਾਵ ਘਟ ਰਿਹਾ ਹੈ ਉਸ ਦੇ ਚੱਲਦੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ । ਜਿਸ ਕਾਰਨ ਲੋਕ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਣ ਫਿਰਨ ਲਈ ਜਾ ਰਹੇ ਹਨ । ਇਸ ਕੋਰੋਨਾ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਧਾਰਮਿਕ ਸਥਾਨਾਂ ਦੇ ਉੱਪਰ ਵੀ ਪਾਬੰਦੀ ਲੱਗੀ ਹੋਈ ਸੀ । ਜਿਨ੍ਹਾਂ ਪਾਬੰਦੀਆਂ ਨੂੰ ਹੁਣ ਸਰਕਾਰ ਦੇ ਵੱਲੋਂ ਹਟਾ ਦਿੱਤਾ ਗਿਆ ਹੈ । ਉੱਥੇ ਹੀ ਕੋਰੋਨਾ ਦੇ ਕਹਿਰ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ ।

ਲੋਕ ਦਰਸ਼ਨ ਕਰਨ ਲਈ ਉੱਥੇ ਪਹੁੰਚ ਰਹੇ ਹਨ । ਕੋਰੋਨਾ ਮਹਾਂਮਾਰੀ ਦੀ ਸਖ਼ਤ ਜਾਂਚ ਹੋਣ ਦੇ ਕਾਰਨ ਸ਼ੁਰੂ ਸ਼ੁਰੂ ਚ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘਟ ਰਹੀ ਸੀ , ਪਰ ਹੌਲੀ ਹੌਲੀ ਹੁਣ ਸਮੇਂ ਅਨੁਸਾਰ ਸੰਗਤਾਂ ਭਾਰੀ ਗਿਣਤੀ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ।

ਇਸੇ ਵਿਚਕਾਰ ਹੁਣ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਕ ਅਹਿਮ ਖਬਰ ਸਾਹਮਣੇ ਆਈ ਹੈ ਦਰਅਸਲ 11 ਨਵੰਬਰ 2019 ਨੂੰ ਉਦਘਾਟਨੀ ਸਮਾਰੋਹ ਤੋਂ ਬਾਅਦ ਸਿਰਫ਼ 4 ਮਹੀਨੇ ਅਤੇ 6 ਦਿਨ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਸੀ।

ਜਿਸ ਕਾਰਨ 62774 ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਸਨ। ਕੋਰੋਨਾ ਦਾ ਕਹਿਰ ਘੱਟ ਹੋਣ ’ਤੇ ਇਕ ਸਾਲ ਅਤੇ 8 ਮਹੀਨੇ ਬਾਅਦ ਦੁਬਾਰਾ ਖੁੱਲ੍ਹੇ ਲਾਂਘੇ ਰਾਹੀਂ ਹੁਣ ਤੱਕ 50502 ਸ਼ਰਧਾਲੂ ਗੁਰਦੁਆਰਾ ਸਾਹਿਬ ਗਏ ਹਨ। ਸੋ ਅਹਿਮ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਕਿ ਸਰਹੱਦ ‘ਤੇ ਧੁੱਸੀ ਬੰਨ੍ਹ ਦਾ ਇਲਾਕਾ ਨੀਵਾ ਹੋਣ ਅਤੇ ਰਾਵੀ ਦਰਿਆ ਦੇ ਨੇੜੇ ਹੋਣ ਕਰਕੇ ਇਸ ਖੇਤਰ ‘ਚ ਬਰਸਾਤਾਂ ਦੌਰਾਨ ਕਈ ਵਾਰ ਵੱਧ ਪਾਣੀ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ, ਜਿਸ ਕਰਕੇ ਸ਼ਰਧਾਲੂਆਂ ਦੀ ਸਹੂਲਤ ਲਈ ਮੁੱਖ ਮਾਰਗ ਵਜੋਂ ਵਰਤਿਆ ਜਾਵੇਗਾ।