ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਜਿੱਥੇ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਚੁੱਕੇ ਸਨ। ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਅਤੇ ਕਈ ਲੋਕ ਆਰਥਿਕ ਮੰਦੀ ਦੇ ਅਜਿਹੇ ਬੁਰੇ ਦੌਰ ਵਿੱਚੋਂ ਗੁਜ਼ਰੇ, ਅਜੇ ਤੱਕ ਵੀ ਸਭ ਯਾਦ ਹੈ। ਇਸ ਆਰਥਿਕ ਮੰਦੀ ਨੇ ਜਿਥੇ ਲੋਕਾਂ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਉਥੇ ਹੀ ਮਹਿੰਗਾਈ ਦੇ ਬੋਝ ਨੇ ਲੋਕਾਂ ਨੂੰ ਬਹੁਤ ਕੁਝ ਸੋਚਣ ਲਈ ਮਜਬੂਰ ਕਰ ਦਿੱਤਾ। ਸਰਕਾਰ ਵੱਲੋਂ ਜਿਥੇ ਲੋਕਾਂ ਦੀਆਂ ਕਈ ਤਰਾਂ ਦੀ ਮਦਦ ਕੀਤੀ ਗਈ ਹੈ।
ਉਥੇ ਹੀ ਲਗਾਤਾਰ ਮਹਿੰਗਾਈ ਵਿਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਵਿੱਚ ਗੈਸ ਦੀ ਵਰਤੋਂ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਕਿਉਂਕਿ ਸਰਕਾਰ ਵੱਲੋਂ ਆਏ ਦਿਨ ਕੀ ਵਧਾਈਆ ਜਾ ਰਹੀਆਂ ਗੈਸ ਦੀਆਂ ਕੀਮਤਾਂ ਕਾਰਨ ਗ਼ਰੀਬ ਪਰਿਵਾਰ ਉਪਰ ਇਸ ਦਾ ਬਹੁਤ ਜ਼ਿਆਦਾ ਅਸਰ ਵੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ 1 ਸਤੰਬਰ ਵਿੱਚ ਹੀ 25 ਰੁਪਏ ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਸੀ। ਇਹ ਵਾਧਾ ਗੈਰ-ਸਬਸਿਡੀ ਅਤੇ ਘਰੇਲੂ ਐਲਪੀਜੀ 14.2 ਕਿਲੋਗ੍ਰਾਮ ਦੇ ਸਿਲੈਂਡਰ ਤੇ ਕੀਤਾ ਗਿਆ ਸੀ।
ਉੱਥੇ ਹੀ ਹੁਣ 1 ਅਕਤੂਬਰ ਤੋਂ ਸਰਕਾਰੀ ਆਇਲ ਮਾਰਕਿਟਿੰਗ ਕੰਪਨੀਆਂ ਵੱਲੋਂ ਫਿਰ ਤੋਂ ਐਮ ਪੀ ਜੀ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਿਸ ਕਾਰਨ ਇਸ ਵਾਰ ਐਲ ਪੀ ਜੀ ਗੈਸ ਸਿਲੰਡਰਾਂ ਦੀ ਕੀਮਤ ਇਕ ਹਜ਼ਾਰ ਰੁਪਏ ਤੋਂ ਉੱਪਰ ਹੋ ਗਈ ਹੈ। ਰਾਸ਼ਟਰੀ ਰਾਜਧਾਨੀ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ,ਜੋ ਕਿ 19 ਕਿਲੋ ਭਾਰ ਵਾਲਾ ਸਿਲੰਡਰ ਹੈ ਉਸ ਦੀ ਕੀਮਤ 1693 ਰੁਪਏ ਤੋ 1736.50 ਵਧਾ ਕੇ ਕਰ ਦਿੱਤੀ ਗਈ ਹੈ। ਕੰਪਨੀ ਵੱਲੋਂ ਇਸ ਵਾਰ ਪ੍ਰਤੀ ਸਿਲੰਡਰ ਵਿੱਚ 43.5 ਰੁਪਏ ਦਾ ਵਾਧਾ ਕੀਤਾ ਗਿਆ ਹੈ।
ਜਿਸ ਨਾਲ ਲੋਕਾਂ ਦੀ ਜੇਬ ਉੱਤੇ ਭਾਰੀ ਅਸਰ ਹੋ ਰਿਹਾ ਹੈ। ਉੱਥੇ ਹੀ ਘਰੇਲੂ ਅਤੇ ਨਾਨ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਹੀ ਰੱਖੀ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਿਲੰਡਰ ਤੇਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਹੁੰਦਾ ਆ ਰਿਹਾ ਹੈ। ਉੱਥੇ ਹੀ ਹੁਣ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਣ ਦਾ ਖ-ਦ-ਸ਼ਾ ਜਾਹਿਰ ਕੀਤਾ ਜਾ ਰਿਹਾ ਹੈ।
Previous Postਹੁਣੇ ਹੁਣੇ ਇੰਡੀਆ ਚ ਕਾਰਾਂ ਬਾਈਕ ਆਦਿ ਵਹੀਕਲ ਚਲਾਉਣ ਵਾਲਿਆਂ ਲਈ ਹੋ ਗਿਆ ਇਹ ਐਲਾਨ
Next Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਸਿਹਤ ਹੋਈ ਖਰਾਬ – ਪ੍ਰਸੰਸਕ ਕਰ ਰਹੇ ਦੁਆਵਾਂ