ਕਾਂਗਰਸ ਚ ਹੋਣ ਲੱਗਾ ਹੁਣ ਵੱਡਾ ਬਦਲਾਵ ਆ ਰਹੀ ਇਹ ਵੱਡੀ ਤਾਜਾ ਅੰਦਰੋਂ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਡੀ ਗਿਣਤੀ ਵਿੱਚ ਜਿੱਤ ਦਰਜ ਕੀਤੀ ਗਈ ਹੈ ਜੋ ਕਿ ਇਤਿਹਾਸਕ ਜਿੱਤ ਦੱਸੀ ਜਾ ਰਹੀ ਹੈ। ਜਿੱਥੇ ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਚ ਹੋਈਆਂ ਚੋਣਾਂ ਤੋਂ ਬਾਅਦ ਬੱਨਵੇ ਸੀਟਾਂ ਤੇ ਆਮ ਆਦਮੀ ਪਾਰਟੀ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ ਅਤੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਚੋਣਾਂ ਦੇ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਹੁਣ ਇਨ੍ਹਾਂ ਪਾਰਟੀਆਂ ਵਿਚ ਇਕ-ਦੂਸਰੇ ਉਪਰ ਦੋਸ਼ ਲਗਾਏ ਜਾ ਰਹੇ ਹਨ। ਹੁਣ ਕਾਂਗਰਸ ਵਿੱਚ ਸ਼ਾਮਲ ਹੋਣ ਲੱਗਾ ਇਹ ਵੱਡਾ ਬਦਲਾਅ ਜਿਸ ਬਾਰੇ ਅੰਦਰੋਂ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਵਿੱਚ ਜਿਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚੱਲਿਆ ਆ ਰਿਹਾ ਕਾਟੋ ਕਲੇਸ਼ ਇਸ ਕਾਂਗਰਸ ਦੀ ਹਾਰ ਦਾ ਕਾਰਨ ਬਣਿਆ ਹੈ। ਉਥੇ ਹੀ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਵੱਖ-ਵੱਖ ਬਿਆਨਾਂ ਕਾਰਨ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਾਂਗਰਸ ਪਾਰਟੀ ਨੂੰ ਕਰਨਾ ਪਿਆ ਹੈ। ਉੱਥੇ ਹੀ ਹੁਣ ਕਾਂਗਰਸ ਪਾਰਟੀ ਵਿੱਚ ਵੱਡਾ ਬਦਲਾਅ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿੱਥੇ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਅਜੇ ਤਕ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਨ੍ਹਾਂ ਉਪਰ ਇਸ ਹਾਰ ਦੀ ਜ਼ਿੰਮੇਵਾਰੀ ਸੁੱਟੀ ਜਾ ਰਹੀ ਹੈ।

ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਬਾਰੇ ਕੋਈ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਨਹੀਂ ਕੀਤੀ ਗਈ ਹੈ ਉਥੇ ਹੀ ਹੁਣ ਪਾਰਟੀ ਵੱਲੋਂ ਨਵਜੋਤ ਸਿੱਧੂ ਦੀ ਜਗ੍ਹਾ ਤੇ ਕਿਸੇ ਨੂੰ ਪ੍ਰਧਾਨ ਬਣਾਉਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਹੱਥ ਪੰਜਾਬ ਦੀ ਬਾਗਡੋਰ ਕਾਂਗਰਸ ਵੱਲੋਂ ਸੰਭਾਲੀ ਜਾ ਸਕਦੀ ਹੈ।

ਜਿਨ੍ਹਾਂ ਵਿੱਚ ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਓ ਪੀ ਸੋਨੀ ਦੇ ਨਾਮ ਚਰਚਾ ਵਿੱਚ ਆ ਰਹੇ ਹਨ। ਜਿਨ੍ਹਾਂ ਵਿੱਚੋਂ ਕਿਸੇ ਨੂੰ ਆਉਣ ਵਾਲੇ ਦਿਨਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਉਥੇ ਹੀ ਪੰਜਾਬ ਵਿੱਚ ਹੋਈ ਕਾਂਗਰਸ ਦੀ ਹਾਰ ਵਿੱਚ ਸਿੱਧੂ ਨੂੰ ਕਈ ਮੰਤਰੀਆਂ ਵੱਲੋਂ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਜਿਨ੍ਹਾਂ ਵਿੱਚ ਗੁਰਜੀਤ ਔਜਲਾ ,ਐਮ ਪੀ ਰਵਨੀਤ ਬਿੱਟੂ, ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਬਲਬੀਰ ਸਿੱਧੂ ਦੇ ਨਾਮ ਸ਼ਾਮਲ ਹਨ।