ਆਈ ਤਾਜਾ ਵੱਡੀ ਖਬਰ
ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੀਆਂ ਹਸਤੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਵੱਖ ਵੱਖ ਚੋਣ ਹਲਕਿਆਂ ਤੋਂ ਸਿਆਸੀ ਪਾਰਟੀਆ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਚੋਣ ਹਲਕਿਆਂ ਵਿੱਚ ਜਾ ਕੇ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਸਭ ਦੇ ਦੌਰਾਨ ਉਹ ਵਿਧਾਇਕ ਅਤੇ ਪਾਰਟੀ ਵਰਕਰ ਨਿਰਾਸ਼ ਨਜ਼ਰ ਆ ਰਹੇ ਹਨ ਜਿਨ੍ਹਾਂ ਨੂੰ ਵੱਖ ਵੱਖ ਪਾਰਟੀਆਂ ਵੱਲੋਂ ਟਿਕਟ ਨਹੀਂ ਦਿਤੀ ਗਈ ਹੈ। ਜਿਸ ਦੇ ਚਲਦੇ ਹੋਏ ਉਨ੍ਹਾਂ ਵੱਲੋਂ ਆਪਣੀਆਂ ਹੀ ਪਾਰਟੀਆਂ ਦਾ ਹੁਣ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਕਾਂਗਰਸ ਦੇ ਇਸ ਵੱਡੇ ਲੀਡਰ ਵੱਲੋਂ ਕਾਂਗਰਸ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਜਿਥੇ ਇਹ ਕਾਰਵਾਈ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਾਰੇ ਚੋਣ ਹਲਕਿਆਂ ਤੋਂ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਉਥੇ ਹੀ ਕੁਝ ਸੀਨੀਅਰ ਕਾਂਗਰਸੀ ਆਗੂ ਸੀਟ ਨਾ ਮਿਲਣ ਦੇ ਕਾਰਨ ਕਾਂਗਰਸ ਪਾਰਟੀ ਨਾਲ ਨਾਰਾਜ਼ ਨਜ਼ਰ ਆ ਰਹੇ ਹਨ ਉਥੇ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਰਾਜ ਸਭਾ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਲਿਖਿਆ ਗਿਆ ਹੈ। ਜਿੱਥੇ ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਕਾਂਗਰਸ ਵੱਲੋਂ ਟਿਕਟ ਅਲਾਟਮੈਂਟ ਮੌਕੇ ਟਿਕਟਾਂ ਵੇਚੀਆਂ ਗਈਆਂ ਹਨ। ਜਿੱਥੇ ਕਾਂਗਰਸ ਸਰਕਾਰ ਵੱਲੋਂ ਟਕਸਾਲੀ ਕਾਂਗਰਸੀਆਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ ਅਤੇ ਇਹ ਟਿਕਟਾਂ ਵਿੱਚ ਸ਼ਾਮਲ ਮਾਫੀਆ ਨਾਲ ਸਬੰਧ ਰੱਖਣ ਵਾਲੇ ਲੋਕਾਂ ਨੂੰ ਵੇਚੀਆਂ ਗਈਆਂ ਹਨ।
ਜਿਸ ਵਾਸਤੇ ਅਪੀਲ ਕੀਤੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਜਿਸ ਵਾਸਤੇ ਹਾਈਕਮਾਂਡ ਇਕ ਕਮੇਟੀ ਗਠਿਤ ਕਰੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਕਈ ਦੌਰੇ ਕੀਤੇ ਗਏ ਹਨ ਅਤੇ ਆਖਿਆ ਗਿਆ ਹੈ ਉਨ੍ਹਾਂ ਵੱਲੋਂ ਪੰਜਾਬ ਨੂੰ ਨਸ਼ੇ ਤੋਂ ਮੁਕਤ ਕੀਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਵੱਲੋਂ ਅਜਿਹੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਉੱਪਰ ਕਈ ਦੋਸ਼ ਹਨ ਅਤੇ ਜੋ ਹਮੇਸ਼ਾ ਕਾਂਗਰਸ ਪਾਰਟੀ ਪ੍ਰਤੀ ਇਮਾਨਦਾਰ ਅਤੇ ਸੇਵਾਦਾਰ ਰਹੇ ਹਨ ਉਹਨਾਂ ਨੂੰ ਇਹ ਆਖ ਕੇ ਟਿਕਟ ਨਹੀਂ ਦਿੱਤੀ ਗਈ ਕਿ ਉਹ ਚੋਣਾ ਨਹੀਂ ਜਿੱਤ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਜਥੇ ਉਨ੍ਹਾਂ ਨੂੰ ਸੀਟ ਨਹੀਂ ਦਿੱਤੀ ਗਈ ਉਥੇ ਹੀ ਸੀਨੀਅਰ ਕਾਂਗਰਸੀ ਨੇਤਾ ਮਹਿੰਦਰ ਸਿੰਘ ਕੇਪੀ ਨੂੰ ਵੀ ਬੇਇੱਜ਼ਤ ਕੀਤਾ ਗਿਆ ਹੈ , ਇਸੇ ਤਰਾਂ ਸਤਿਕਾਰ ਕੌਰ, ਦਮਨ ਬਾਜਵਾ, ਜੋਗਿੰਦਰ ਮਾਨ,ਅਜਾਇਬ ਸਿੰਘ ,ਨੱਥੂ ਰਾਮ ਨਿਰਮਲ ਸਿੰਘ ਸ਼ੁਤਰਾਣਾ ਦੇ ਨਾਮ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਟਿਕਟ ਨਹੀਂ ਜਾਰੀ ਕੀਤੇ ਗਏ।
Previous Postਪੰਜਾਬ ਦੇ ਸਕੂਲ ਦੀ ਗਰਾਉਂਡ ਚੋ ਆਈ ਅਜਿਹੀ ਖੌਫਨਾਕ ਖਬਰ – ਸੁਣ ਸ਼ਰਮਸਾਰ ਹੋ ਗਈ ਦੁਨੀਆਂ
Next Postਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌਤ ਦੇ 5 ਦਿਨ ਬਾਅਦ ਆਈ ਇਹ ਵੱਡੀ ਖਬਰ