ਆਈ ਤਾਜਾ ਵੱਡੀ ਖਬਰ
ਦੇਸ਼ ਦੇ ਪੰਜ ਸੂਬਿਆਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਤਰੀਕ ਅਨੁਸਾਰ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਾਰ ਕਰੋਨਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪਾਬੰਦੀਆਂ ਦੇ ਅਨੁਸਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕੁਝ ਵਿਧਾਇਕਾਂ ਤੇ ਪਾਰਟੀ ਵਰਕਰਾਂ ਨੂੰ ਪਾਰਟੀ ਵਿੱਚ ਸੀਟ ਨਾ ਮਿਲਣ ਤੇ ਚਲਦੇ ਹੋਏ ਵੀ ਉਨ੍ਹਾਂ ਵੱਲੋਂ ਪਾਰਟੀ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ।
ਜਿੱਥੇ ਬਹੁਤ ਸਾਰੀਆਂ ਪਾਰਟੀਆਂ ਨੂੰ ਝਟਕੇ ਲੱਗ ਰਹੇ ਹਨ ਅਤੇ ਕਈਆਂ ਨੂੰ ਮਜਬੂਤੀ ਮਿਲਦੀ ਹੈ। ਹੁਣ ਕਾਂਗਰਸ ਪਾਰਟੀ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲਗਾ ਹੈ। ਜਿੱਥੇ ਕੁਝ ਵਿਧਾਇਕ ਅਤੇ ਵਰਕਰਾਂ ਨੂੰ ਸੀਟ ਨਾ ਮਿਲਣ ਦੇ ਚਲਦੇ ਹੋਏ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੋਬਿੰਦਰ ਸਿੰਘ ਖੰਗੂੜਾ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿੱਥੇ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਭਾਜਪਾ ਦੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਰਵਿੰਦ ਖੰਨਾ ਦੇ ਹਿੱਤ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਥੇ ਹੀ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕਾਰਨ ਭਾਜਪਾ ਦੀਆਂ ਨੀਤੀਆਂ ਦੱਸੀਆਂ ਗਈਆਂ ਹਨ ਜਿਸ ਕਾਰਨ ਉਹ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਉੱਥੇ ਹੀ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਵਿੱਚ ਆਉਣ ਤੇ ਭਾਜਪਾ ਪਾਰਟੀ ਵੱਲੋਂ ਉਨ੍ਹਾਂ ਦਾ ਨਿਘਾ ਸਵਾਗਤ ਕੀਤਾ ਗਿਆ ਹੈ। ਭਾਜਪਾ ਪਾਰਟੀ ਵੱਲੋਂ ਉਨ੍ਹਾਂ ਦਾ ਸਮਰਥਨ ਮਿਲਣ ਤੋਂ ਬਾਅਦ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
Previous Postਦੋਪਹੀਆ ਵਾਹਨ ਚਲਾਉਣ ਵਾਲੇ ਹੋ ਜਾਵੋ ਸਾਵਧਾਨ – ਸਰਕਾਰ ਨੇ ਜਾਰੀ ਕਰਤੇ ਨਵੇਂ ਹੁਕਮ
Next Postਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਕ ਹੋਰ ਮਸ਼ਹੂਰ ਬੋਲੀਵੁਡ ਹਸਤੀ ਦੀ ਹੋ ਗਈ ਅਚਾਨਕ ਮੌਤ – ਤਾਜਾ ਵੱਡੀ ਖਬਰ