ਕਿਸਾਨ ਅੰਦੋਲਨ : 2 ਮਹੀਨੇ ਪਹਿਲਾ ਵਿਆਹੇ ਕਿਸਾਨ ਦੀ ਹੋਈ ਇਸ ਤਰਾਂ ਮੌਤ, ਸਾਰੇ ਪਾਸੇ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਸਾਲ ਸਾਬਤ ਹੋਵੇਗਾ। ਜਿੱਥੇ ਇਸ ਵਰ੍ਹੇ ਨੇ ਕੋਰੋਨਾ ਕਾਰਨ ਅਨੇਕਾਂ ਲੋਕਾਂ ਦੀ ਜਾਨ ਲੈ ਲਈ। ਉਥੇ ਹੀ ਕਿਸਾਨੀ ਸੰਘਰਸ਼ ਦੌਰਾਨ ਕੁਝ ਕਿਸਾਨ ਸ਼ਹੀਦ ਹੋ ਗਏ ਅਤੇ ਕੁਝ ਰਸਤੇ ਵਿੱਚ ਹੀ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਵਾਪਰ ਰਹੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਹਰ ਇਕ ਦੇ ਦਿਲ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ।

ਉਧਰ ਕੜਾਕੇ ਦੀ ਠੰਢ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਮਦੱਦ ਕਰਨ ਲਈ ਦਿੱਲੀ ਕੂਚ ਕਰ ਕੇ ਉਨ੍ਹਾਂ ਦੀ ਹਮਾਇਤ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖ ਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਦੋ ਮਹੀਨੇ ਪਹਿਲਾਂ ਵਿਆਹ ਹੋਏ ਕਿਸਾਨ ਦੀ ਮੌਤ ਹੋ ਗਈ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ।

ਇਹ ਘਟਨਾ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾ ਨਾਲ ਹਰਿਆਣਾ ਦੇ ਕਸਬੇ ਹਿਸਾਰ ਕੋਲ ਵਾਪਰੀ ਹੈ। ਜਿੱਥੇ ਇਕ ਟਰੱਕ ਵੱਲੋਂ ਟਰੈਕਟਰ-ਟਰਾਲੀ ਨੂੰ ਟੱ-ਕ-ਰ ਦਿੱਤੀ ਗਈ। ਇਸ ਹਾਦਸੇ ਵਿਚ ਟਰੈਕਟਰ-ਟਰਾਲੀ ਸਵਾਰ ਕਿਸਾਨ ਗੰ-ਭੀ-ਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿੱਚ ਜਤਿੰਦਰ ਸਿੰਘ ਨੂੰ ਗੰ- ਭੀ-ਰ ਹਾਲਤ ਵਿਚ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਜਤਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। 26 ਸਾਲਾ ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ, ਪਿੰਡ ਫੱਤਾ ਮਾਲੋਕਾ, ਕਸਬਾ ਸਰਦੂਲ ਗੜ੍ਹ ਜ਼ਿਲਾ ਮਾਨਸਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।