ਕਿਸਾਨ ਅੰਦੋਲਨ : ਆਖਰ ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕੇਂਦਰ ਅਤੇ ਕਿਸਾਨਾਂ ਵਿਚਾਲੇ ਖੇਤੀ ਬਿੱਲਾਂ ਨੂੰ ਲੈ ਕੇ ਖਿੱਚੋਤਾਣ ਜਾਰੀ ਹੈ। ਬੀਤੇ ਤਕਰੀਬਨ ਤਿੰਨ ਮਹੀਨੇ ਤੋਂ ਸ਼ੁਰੂ ਹੋਇਆ ਇਹ ਵਿਵਾਦ ਘਟਣ ਦੀ ਥਾਂ ਲਗਾਤਾਰ ਵਧਦਾ ਹੀ ਚਲਾ ਜਾ ਰਿਹਾ ਹੈ। ਆਏ ਦਿਨ ਖੇਤੀ ਅੰਦੋਲਨ ਕਾਰਨ ਕਿਸਾਨ ਅਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਵਿਚ ਰੋਸ ਹੋਰ ਗੂੜ੍ਹਾ ਹੋ ਰਿਹਾ ਹੈ। ਕਿਉਂਕਿ ਸਰਕਾਰ ਦੇ ਨਾਲ ਕਿਸਾਨ ਜਥੇ ਬੰਦੀਆਂ ਵੱਲੋਂ ਕੀਤੀਆਂ ਗਈਆਂ ਸਾਰੀਆਂ ਬੈਠਕਾਂ ਇਸ ਮਸਲੇ ਦਾ ਹੱਲ ਕੱਢਣ ਲਈ ਨਾਕਾਮ ਸਾਬਤ ਹੋਈਆਂ ਹਨ।

ਅੱਜ 33ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕਾ ਕਿਸਾਨ ਮਜ਼ਦੂਰ ਸੰਘ ਦਾ ਇਹ ਖੇਤੀ ਅੰਦੋਲਨ ਹੁਣ ਆਪਣੇ ਨਵੇਂ ਪੜਾਅ ਵੱਲ ਜਾ ਰਿਹਾ ਹੈ। ਸਰਕਾਰ ਅਤੇ ਕਿਸਾਨ ਜਥੇ ਬੰਦੀਆਂ ਦੇ ਆਗੂ ਇਕ ਵਾਰ ਮੁੜ ਤੋਂ ਗੱਲ ਬਾਤ ਕਰ ਇਸ ਮਸਲੇ ਨੂੰ ਸੁਲਝਾਉਣ ਵੱਲ ਵੱਧ ਰਹੇ ਹਨ। ਜਿਸ ਕਾਰਨ ਕਿਸਾਨਾਂ ਨੇ 29 ਦਸੰਬਰ ਨੂੰ ਵਿਗਿਆਨ ਭਵਨ ਵਿੱਚ ਕੇਂਦਰ ਸਰਕਾਰ ਦੇ ਨਾਲ ਸਵੇਰੇ 11 ਵਜੇ ਬੈਠਕ ਕਰਨ ਵਾਸਤੇ ਆਪਣਾ 4 ਸੂਤਰੀ ਏਜੰਡਾ ਭੇਜਿਆ ਸੀ। ਪਰ ਸਰਕਾਰ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਹੋਏ ਬਾਰਡਰਾਂ ਉਪਰ ਮੋਰਚਾ ਬੈਠੀਆਂ ਹੋਈਆਂ ਕਿਸਾਨ ਜਥੇ ਬੰਦੀਆਂ ਨੂੰ ਰਸਮੀ ਸੱਦਾ ਅੱਜ ਭੇਜਿਆ ਗਿਆ ਹੈ।

ਹੁਣ ਸਰਕਾਰ ਨੇ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਆਗੂਆਂ ਦੇ ਨਾਲ ਗੱਲ ਬਾਤ ਕਰਨ ਦਾ ਸਮਾਂ ਅਤੇ ਤਰੀਕਾ ਦੋਵੇਂ ਹੀ ਬਦਲ ਦਿੱਤੇ ਹਨ। ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਮੁੱਖ ਆਗੂਆਂ ਦੇ ਨਾਲ ਜਿਹੜੀ ਮੀਟਿੰਗ 29 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿੱਚ ਕੀਤੀ ਜਾਣੀ ਸੀ ਉਹ ਬੈਠਕ ਹੁਣ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿੱਚ ਹੀ ਕੀਤੀ ਜਾਵੇਗੀ। ਇਸ ਦੇ ਸਬੰਧ ਵਿੱਚ ਕੇਂਦਰੀ

ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੇ ਕਿਸਾਨਾਂ ਨੂੰ ਲਿਖਤ ਰੂਪ ਵਿਚ ਇਕ ਚਿੱਠੀ ਵੀ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦੇ ਵਿੱਚ ਬਹੁਤ ਹੀ ਆਸਾਰ ਜਤਾਏ ਜਾ ਰਹੇ ਸਨ ਕਿ ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਵਿਚਕਾਰ ਪੈਦਾ ਹੋਏ ਇਸ ਵਿਵਾਦ ਨੂੰ ਹੱਲ ਕਰ ਲਿਆ ਜਾਵੇਗਾ। ਪਰ ਹੁਣ ਇਸ ਗੱਲ ਦਾ ਫੈਸਲਾ 30 ਦਸੰਬਰ ਉਪਰ ਨਿਰਭਰ ਕਰੇਗਾ।