ਆਈ ਤਾਜਾ ਵੱਡੀ ਖਬਰ
ਦਿਨੋ ਦਿਨ ਜਿੱਥੇ ਕਿਸਾਨੀ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ, ਉੱਥੇ ਹੀ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਚੁ-ਣੌ-ਤੀ-ਆਂ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ 26 ਜਨਵਰੀ ਦੀਆਂ ਹੋਣ ਵਾਲੀਆਂ ਘਟਨਾਵਾਂ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਸਭ ਕਿਸਾਨ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਿਸਾਨਾਂ ਵੱਲੋਂ ਜਿੱਥੇ 26 ਜਨਵਰੀ ਨੂੰ ਸ਼ਾਂਤ ਮਈ ਢੰਗ ਨਾਲ ਟਰੈਕਟਰ ਪਰੇਡ ਕੀਤੀ ਗਈ ਹੈ ਉਥੇ ਹੀ ਪੁਲਸ ਵੱਲੋਂ ਰਸਤਿਆਂ ਨੂੰ ਰੋਕਿਆ ਗਿਆ ਹੈ,
ਪੁਲੀਸ ਵੱਲੋਂ ਟਰੈਕਟਰ ਪ੍ਰੇਡ ਤੋਂ ਵਾਪਸ ਆ ਰਹੇ ਕੁਝ ਨੌਜਵਾਨਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਉੱਪਰ ਕੇਸ ਵੀ ਦਰਜ ਕੀਤੇ ਗਏ ਹਨ। 26 ਜਨਵਰੀ ਤੋਂ ਹੀ ਕੇਂਦਰ ਸਰਕਾਰ ਵੱਲੋ ਧਰਨੇ ਵਾਲੇ ਸਥਾਨਾਂ ਤੇ ਕਿਸਾਨਾਂ ਦੀਆਂ ਇੰਟਰਨੈਟ ਸੇਵਾ ਬੰਦ ਕੀਤੀਆਂ ਗਈਆਂ ਹਨ। ਹੁਣ ਕਿਸਾਨ ਅੰਦੋਲਨ ਦੌਰਾਨ ਦਿੱਲੀ ਦੇ ਬਾਰਡਰਾਂ ਤੋਂ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਦੀ ਵੱਡੀ ਖਬਰ ਸਾਹਮਣੇ ਆਈ ਹੈ।
ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਜਾਰੀ ਸੰਘਰਸ਼ ਨੂੰ ਵੀ ਅਸਫਲ ਬਣਾਉਣ ਦੀਆਂ ਕੋਸ਼ਿਸ਼ਾਂ ਬਹੁਤ ਸਾਰੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਮੁੜ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਪਹਿਲਾਂ ਨਾਲੋਂ ਵਧੇਰੇ ਗਿਣਤੀ ਵਿੱਚ ਪਹੁੰਚ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੰਘੂ ,ਗਾਜੀਪੁਰ ਅਤੇ ਟਿਕਰੀ ਸਰਹੱਦ ਤੇ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਹੈ। ਦਿੱਲੀ ਦੀਆਂ ਇਹਨਾਂ ਸਭ ਸਰਹੱਦਾਂ ਉਪਰ
ਕਿਸਾਨ 26 ਨਵੰਬਰ ਤੋਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਸਰਹੱਦਾਂ ਤੋਂ ਇਲਾਵਾ ਨਾਲ ਲਗਦੇ ਇਲਾਕਿਆਂ ਵਿਚ ਵੀ ਇੰਟਰਨੈੱਟ ਸੇਵਾਵਾਂ ਨੂੰ 29 ਜਨਵਰੀ ਰਾਤ 11 ਵਜੇ ਤੋਂ 31 ਜਨਵਰੀ ਰਾਤ 11 ਵਜੇ ਤੱਕ ਮੁਅੱਤਲ ਕੀਤਾ ਗਿਆ ਹੈ। ਇਨ੍ਹਾਂ ਬੰਦ ਕੀਤੀਆਂ ਜਾਣ ਵਾਲੀਆਂ ਇੰਟਰਨੈਟ ਸੇਵਾਵਾਂ ਦੇ ਬਾਰੇ ਜਾਣਕਾਰੀ ਸ਼ਨੀਵਾਰ ਨੂੰ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਸਰਹੱਦਾਂ ਉਪਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਬੰਦ ਕੀਤੀ ਜਾ ਚੁੱਕੀ ਹੈ। ਜਿਸ ਕਾਰਨ ਲੋਕਾਂ ਵਿਚ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਹੋਰ ਵਧ ਰਿਹਾ ਹੈ।
Previous Postਇੰਡੀਆ ਚ ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਹੁਣੇ ਹੁਣੇ ਪੰਜਾਬ ਇਥੇ ਦੇਖੋ ਕੀ ਹੋਇਆ – ਆਈ ਤਾਜਾ ਵੱਡੀ ਖਬਰ