ਕਿਸਾਨ ਅੰਦੋਲਨ ਦੇ 80 ਵੇਂ ਦਿਨ ਅੱਜ ਆਈ ਕੇਂਦਰ ਸਰਕਾਰ ਤੋਂ ਹੁਣ ਇਹ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ 26 ਨਵੰਬਰ ਤੋਂ ਆਰੰਭ ਕੀਤਾ ਗਿਆ ਸੀ ਜੋ ਨਿਰੰਤਰ ਅੱਜ ਵੀ ਜਾਰੀ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ । ਉਥੇ ਹੀ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ, ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ 11 ਗੇੜ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਜਿਸ ਕਾਰਨ ਕਿਸਾਨਾਂ ਵੱਲੋਂ ਫਿਰ ਤੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨੀ ਅੰਦੋਲਨ ਦੇ 80 ਵੇਂ ਦਿਨ ਅੱਜ ਕੇਂਦਰ ਸਰਕਾਰ ਵੱਲੋਂ ਇਕ ਹੋਰ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਰਾਜ ਸਭਾ ਵਿੱਚ ਕਿਹਾ ਹੈ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਜਾਰੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦਾ ਕੋਈ ਵੀ ਰਿਕਾਰਡ ਖੇਤੀਬਾੜੀ ਮੰਤਰਾਲੇ ਕੋਲ ਮੌਜੂਦ ਨਹੀਂ ਹੈ। ਸੰਜੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਅੰਦੋਲਨ ਦੌਰਾਨ ਹੁਣ ਤੱਕ 228 ਕਿਸਾਨ ਸ਼ਹੀਦ ਹੋ ਚੁੱਕੇ ਹਨ।

ਤੇ ਸੰਸਦ ਵਿੱਚ ਸਰਕਾਰ ਵੱਲੋਂ ਇਸ ਤੇ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਅਤੇ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਹਾਇਤਾ ਦੇਣ ਦੀ ਯੋਜਨਾ ਨਹੀਂ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਪੁੱਛਿਆ ਗਿਆ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਕੋਈ ਵੇਰਵਾ ਹੈ , ਤਾਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਉਨਾਂ ਦੱਸਿਆ ਕੀ ਮੰਤਰਾਲੇ ਕੋਲ ਅਜਿਹਾ ਕੋਈ ਵੀ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਵਿਚਕਾਰ 11 ਦੌਰ ਦੀਆਂ ਮੀਟਿੰਗਾਂ ਹੋਈਆਂ ਹਨ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਵਿੱਚ ਕਮੀਆਂ ਦੱਸਣ ਲਈ ਤਿਆਰ ਨਹੀਂ ਹਨ।

ਤੇ ਨਾ ਹੀ ਕੋਈ ਕਿਸਾਨ ਜਥੇਬੰਦੀਆਂ ਇਸ ਉੱਪਰ ਚਰਚਾ ਕਰਨ ਲਈ ਰਾਜ਼ੀ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੂੰ ਬੇਨਤੀ ਕੀਤੀ ਸੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਕਮੀਆਂ ਦੱਸਣ, ਜਿਨ੍ਹਾਂ ਤੇ ਸਭ ਕਿਸਾਨਾਂ ਨੂੰ ਇਤਰਾਜ਼ ਹੈ। ਪਰ ਉਹ ਇਨ੍ਹਾਂ ਉੱਪਰ ਚਰਚਾ ਕਰਨ ਲਈ ਸਹਿਮਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੂਰੀ ਸਰਗਰਮੀ ਅਤੇ ਲਗਾਤਾਰ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਸੀ।