ਕਿਸਾਨ ਅੰਦੋਲਨ ਦੇ ਬਾਰੇ ਚ ਕੇਂਦਰ ਵਲੋਂ ਆਈ ਹੁਣ ਇਹ ਵੱਡੀ ਖਬਰ , ਲਗਦਾ ਗਲ੍ਹ ਹੁਣ ਬਣੀ ਪਈ ਹੈ

ਆਈ ਤਾਜਾ ਵੱਡੀ ਖਬਰ

ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇ ਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ।

ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ। ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਅਗਲੀ ਮੀਟਿੰਗ ਹੁਣ 4 ਜਨਵਰੀ ਨੂੰ ਹੋਣੀ ਤੈਅ ਕੀਤੀ ਗਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਪਹਿਲਾਂ ਹੀ ਇਸ ਮੀਟਿੰਗ ਨੂੰ ਵੇਖਦੇ ਹੋਏ ਆਪਣੀ ਅੱਗੇ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਕਿਸਾਨ ਜਥੇ ਬੰਦੀਆਂ ਵੱਲੋਂ ਕਹਿ ਦਿੱਤਾ ਗਿਆ ਹੈ ਕਿ ਅਗਰ 4 ਜਨਵਰੀ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ ਤਾਂ 6 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਹੁਣ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕਿਸਾਨ ਅੰਦੋਲਨ ਤੋਂ ਕੇਂਦਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਇਸ ਸੰਘਰਸ਼ ਦੇ ਮਾਮਲੇ ਦੇ ਹੱਲ ਹੋਣ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖ਼ਬਰ ਏਜੰਸੀ ਪੀਟੀਆਈ ਨਾਲ ਖਾਸ ਤੌਰ ਤੇ ਗੱਲਬਾਤ ਕੀਤੀ ਹੈ।

ਉਨ੍ਹਾਂ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਕਾਰਾਤਮਕ ਨਤੀਜੇ ਨਿਕਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਭਵਿੱਖਬਾਣੀ ਨਹੀਂ ਪਰ ਹੋ ਸਕਦਾ ਹੈ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਹ ਅੰਤਿਮ ਬੈਠਕ ਹੋਵੇ। ਨਰਿੰਦਰ ਸਿੰਘ ਤੋਮਰ ਨੇ ਉਮੀਦ ਜਤਾਈ ਹੈ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਣ ਵਾਲੀ 4 ਜਨਵਰੀ ਦੀ ਬੈਠਕ ਦਾ ਨਤੀਜਾ ਕਿਸਾਨਾਂ ਦੇ ਹਿਤ ਵਿਚ ਹੋਵੇਗਾ। ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰਦੇ ਹੋਏ ਅੱਜ 38 ਵਾਂ ਦਿਨ ਚੱਲ ਰਿਹਾ ਹੈ।