ਆਈ ਤਾਜਾ ਵੱਡੀ ਖਬਰ
ਪਿਛਲੇ 2 ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇ ਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇ ਬੰਦੀਆਂ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਹਰ ਵਰਗ ਵੱਲੋਂ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਲੋਕਾਂ ਵੱਲੋਂ ਸੰਘਰਸ਼ ਕਰ ਰਹੇ ਲੋਕਾਂ ਲਈ ਜਿਥੇ ਖਾਣ ਪੀਣ ਦਾ ਸਮਾਨ ਪਹੁੰਚਾਇਆ ਜਾ ਰਿਹਾ ਹੈ, ਪੈਟਰੌਲ ਪੰਪ ਵਾਲਿਆਂ ਵੱਲੋਂ ਡੀਜ਼ਲ ਤੇ ਪੈਟਰੋਲ ਵੀ ਦਿੱਲੀ ਜਾਣ ਵਾਲੀਆਂ ਟਰੈਕਟਰ-ਟਰਾਲੀਆਂ ਵਿੱਚ ਫ਼ਰੀ ਪਾਇਆ ਜਾ ਰਿਹਾ ਹੈ।
ਕਿਸਾਨ ਜਥੇ ਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਥੇ ਕੇਂਦਰ ਸਰਕਾਰ ਅਤੇ ਜਥੇ ਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ , ਜਿਸ ਕਾਰਨ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਹਰ ਇਨਸਾਨ ਆਪਣੇ ਹਿਸਾਬ ਨਾਲ ਸੰਘਰਸ਼ ਕਰ ਰਹੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹੈ।
ਪੰਜਾਬ ਦੇ ਇਕ ਵਿਆਹ ਚ ਅਜਿਹਾ ਕੰਮ ਕੀਤਾ ਗਿਆ ਕਿ ਜਿਸ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਗਏ ਅਤੇ ਸਭ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਤੁਸੀਂ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਦੇਖੀਆਂ ਹੋਣਗੀਆਂ ਜਿਸ ਵਿੱਚ ਪੰਜਾਬੀ ,ਕਿਸਾਨ ਜਥੇ ਬੰਦੀਆਂ ਦੀ ਮਦਦ ਕਰਦੇ ਨਜ਼ਰ ਆਉਣਗੇ। ਜੋ ਹੋਰ ਵੀਡੀਓ ਸਾਹਮਣੇ ਆਇਆ ਹੈ , ਵਿਆਹ ਦੌਰਾਨ ਹੀ ਕਿਸਾਨਾਂ ਦੀ ਮਦਦ ਕੀਤੇ ਜਾਣ ਲਈ ਉਪਰਾਲਾ ਕੀਤਾ ਗਿਆ ਹੈ। ਇਸ ਵਿਆਹ ਦੀ ਵੀਡੀਓ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਵੀ ਆਪਣੇ ਫੇਸਬੁੱਕ ਅਕਾਊਂਟ ਤੇ ਸਾਂਝਾ ਕੀਤਾ ਗਿਆ ਹੈ।
ਵਿਆਹ ਵਾਲੇ ਪਰਿਵਾਰ ਨੇ ਕੌਮੀ ਸੰਘਰਸ਼ ਕਰ ਰਹੇ ਲੋਕਾਂ ਦੀ ਮਦਦ ਕਰਨ ਲਈ ਕਮਾਲ ਦਾ ਫੈਸਲਾ ਕੀਤਾ। ਪਰਿਵਾਰ ਵੱਲੋਂ ਵਿਆਹ ਵਿੱਚ ਇੱਕ ਗੋਲਕ ਰਖੀ ਗਈ, ਜਿਸ ਵਿੱਚ ਵਿਆਹ ਸਮਾਗਮ ਵਿੱਚ ਹਾਜ਼ਰ ਹੋਏ ਲੋਕਾਂ ਨੂੰ ਸ਼ਗਨ ਦਾ ਸਾਰਾ ਪੈਸਾ ਗੋਲਕ ਵਿੱਚ ਪਾਉਣ ਲਈ ਕਿਹਾ ਗਿਆ। ਇਹ ਫ਼ੈਸਲਾ ਕੀਤਾ ਗਿਆ ਸੀ। ਪਰਿਵਾਰ ਵੱਲੋਂ ਕੀਤੇ ਗਏ ਇਸ ਤੋਂ ਬਾਅਦ ਉੱਦਮ ਦੀ ਸਭ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਸ਼ਗਨ ਦਾ ਸਾਰਾ ਪੈਸਾ ਦਿੱਲੀ ਕਿਸਾਨ ਮੋਰਚੇ ਨੂੰ ਭੇਜਣ ਦਾ ਫੈਸਲਾ ਪਰਿਵਾਰ ਆਪ ਹੀ ਖੁਸ਼ੀ ਨਾਲ ਲਿਆਇਆ।
Home ਤਾਜਾ ਖ਼ਬਰਾਂ ਕਿਸਾਨ ਅੰਦੋਲਨ ਲਈ ਪੰਜਾਬ ਚ ਇਥੇ ਵਿਆਹ ਵਿਚ ਹੋਇਆ ਅਜਿਹਾ ਕੰਮ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਹੋ ਰਹੀ ਬੱਲੇ ਬੱਲੇ
ਤਾਜਾ ਖ਼ਬਰਾਂ
ਕਿਸਾਨ ਅੰਦੋਲਨ ਲਈ ਪੰਜਾਬ ਚ ਇਥੇ ਵਿਆਹ ਵਿਚ ਹੋਇਆ ਅਜਿਹਾ ਕੰਮ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਹੋ ਰਹੀ ਬੱਲੇ ਬੱਲੇ
Previous Postਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ
Next Postਕੋਰੋਨਾ ਵਾਇਰਸ ਤੋਂ ਬਚਨ ਲਈ ਹੁਣ WHO ਨੇ ਦਿੱਤੀ ਇਹ ਖਾਸ ਸਲਾਹ