ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਦਫ਼ਤਰ ਚ ਹੋਇਆ ਇਹ ਕਾਂਡ , ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵਲੋਂ ਜਿਸ ਸਮੇਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ,ਕਿਉਂਕਿ ਕਿਸਾਨਾਂ ਵੱਲੋਂ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਦੱਸੇ ਗਏ ਸਨ,ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਭਾਰੀ ਲੰਮਾ ਸਮਾ ਜੱਦੋਜਹਿਦ ਕੀਤੀ ਗਈ ਅਤੇ ਇੱਕ ਸਾਲ ਤੋਂ ਵਧੇਰੇ ਸਮਾਂ ਦਿੱਲੀ ਦੀਆਂ ਸਰਹੱਦਾਂ ਉਪਰ ਗੁਜਾਰਿਆ ਗਿਆ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਜਾਨ ਤੱਕ ਚਲੇ ਗਏ। ਕਿਸਾਨਾਂ ਤੇ ਇਸ ਸੰਘਰਸ਼ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਝੁਕਦੇ ਹੋਏ ਇਨ੍ਹਾਂ ਕਨੂੰਨਾਂ ਨੂੰ ਰੱਦ ਕਰ ਦਿੱਤਾ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਕ ਪਾਰਟੀਆਂ ਦਾ ਵਿਰੋਧ ਕੀਤਾ ਗਿਆ ਉਥੇ ਹੀ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਵੱਲੋਂ ਆਪਣੀ ਵੱਖਰੀ ਪਾਰਟੀ ਲਿਆਂਦੇ ਜਾਣ ਦਾ ਐਲਾਨ ਕੀਤਾ ਗਿਆ।

ਜਿੱਥੇ ਕਿਸਾਨਾਂ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਉਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਗਿਆ ਹੈ। ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਦਫ਼ਤਰ ਵਿਚ ਇਹ ਕਾਂਡ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 97 ਸਥਿਤ ਕਿਸਾਨ ਸੰਯੁਕਤ ਮੋਰਚਾ ਪਾਰਟੀ ਨੂੰ ਸਮਰਥਨ ਦੇ ਰਹੇ ਗੁਰਨਾਮ ਸਿੰਘ ਚੜੂਨੀ ਦੇ ਦਫ਼ਤਰ ਵਿੱਚ ਕੁਝ ਅਣਪਛਾਤੇ ਤਿੰਨ ਚਾਰ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਜਿੱਥੇ ਗੁਰਨਾਮ ਸਿੰਘ ਚੜੂਨੀ ਅਤੇ ਉਨ੍ਹਾਂ ਦੇ ਬੇਟੇ ਵੱਲੋਂ ਰਾਤ ਦੇ ਸਮੇਂ ਰੁਕਣ ਦਾ ਪ੍ਰੋਗਰਾਮ ਸੀ।

ਪਰ ਉਹ ਇਥੇ ਨਹੀਂ ਪਹੁੰਚ ਸਕੇ ਅਤੇ ਮੌਕੇ ਤੇ ਮੌਜੂਦ ਗੌਰਵ ਉਪਰ ਇਨ੍ਹਾਂ ਅਣਪਛਾਤੇ ਤਿੰਨ ਤੋਂ ਚਾਰ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਜਿਨ੍ਹਾਂ ਪਸਤੌਲ ਦੇ ਬਟ ਨਾਲ ਗੌਰਵ ਦੇ ਸਿਰ ਉਪਰ ਹਮਲਾ ਕੀਤਾ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਅਤੇ ਉਸ ਦੇ ਸਿਰ ਵਿੱਚੋਂ ਖ਼ੂਨ ਵਗਣ ਲੱਗ ਗਿਆ।

ਗੌਰਵ ਅਤੇ ਇਕ ਹੋਰ ਸਾਥੀ ਵੱਲੋਂ ਘਰ ਤੋਂ ਭੱਜ ਕੇ ਬਾਹਰ ਆ ਕੇ ਆਪਣੀ ਜਾਨ ਬਚਾਈ ਗਈ। ਜਿਨ੍ਹਾਂ ਵੱਲੋਂ ਇਸ ਦੀ ਘਟਨਾ ਦੀ ਜਾਣਕਾਰੀ ਸਕਿਉਰਟੀ ਗਾਰਡ ਨੂੰ ਦਿੱਤੀ ਗਈ ਅਤੇ ਉਸਦੇ ਉਥੇ ਪਹੁੰਚਣ ਤੇ ਇਹ ਨੌਜਵਾਨ ਉਸ ਜਗਾ ਤੋਂ ਫਰਾਰ ਹੋ ਗਏ। ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ ਅਤੇ ਪੁਲਿਸ ਵੱਲੋ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਅਧਾਰ ਤੇ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਸ਼ਿਕਾਇਤ ਦਰਜ ਕਰਦੇ ਹੋਏ ਇਹਨਾਂ ਦੀ ਭਾਲ ਕੀਤੀ ਜਾ ਰਹੀ ਹੈ।