ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨੀ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਦੇਖਦੇ ਹੋਏ ਲੋਕਾਂ ਦਾ ਉਤਸ਼ਾਹ ਖੇਤੀ ਕਾਨੂੰਨਾਂ ਪ੍ਰਤੀ ਹੋਰ ਵਧ ਰਿਹਾ ਹੈ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਜਿੱਥੇ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਸਭ ਸੂਬਿਆਂ ਦੇ ਅਦਾਕਾਰ ਅਤੇ ਗਾਇਕ ਵੀ ਇਸ ਕਿਸਾਨੀ ਸੰਘਰਸ਼ ਨੂੰ ਸਫ਼ਲ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੇ ਹਨ। ਜਿੱਥੇ 26 ਜਨਵਰੀ ਦੇ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਿਸਾਨਾਂ ਉਪਰ ਸਖ਼ਤੀ ਵਧਾ ਦਿੱਤੀ ਗਈ ਸੀ।
ਜਿਸ ਤਰ੍ਹਾਂ ਦਿੱਲੀ ਪੁਲੀਸ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਆਪਣੀ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਉਨ੍ਹਾਂ ਵੱਲੋਂ ਸੰਘਰਸ਼ ਕਰਦੇ ਹੋਏ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਉਨ੍ਹਾਂ ਦੀ ਅੱਖ ਵਿੱਚੋਂ ਡਿੱਗੇ ਹੋਏ ਹੰਝੂ ਨੇ ਰਾਤੋ ਰਾਤ ਹੀ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਸੈਲਾਬ ਲੈ ਆਂਦਾ ਸੀ। ਹੁਣ ਦਿੱਲੀ ਦੇ ਬਾਰਡਰ ਤੇ ਵਿਕਣ ਲੱਗੀ ਇਹ ਚੀਜ਼ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਕਿਸਾਨੀ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਉੱਥੇ ਹੀ ਕਿਸਾਨੀ ਸੰਘਰਸ਼ ਵਿੱਚ ਹੀਰੋ ਬਣ ਕੇ ਉੱਭਰੇ ਰਾਕੇਸ਼ ਟਿਕੈਤ ਦੀਆਂ ਤਸਵੀਰਾਂ ਸਰਹੱਦਾਂ ਉਪਰ ਵਿਕਣੀਆ ਸ਼ੁਰੂ ਹੋ ਚੁਕੀਆਂ ਹਨ।
ਉਨ੍ਹਾਂ ਦੀ ਅੱਖ ਚੋ ਡਿਗੇ ਹੰਝੂ ਨੇ ਪੂਰੀ ਦੁਨੀਆਂ ਵਿੱਚ ਉਨ੍ਹਾਂ ਨੂੰ ਕਿਸਾਨ ਆਗੂਆਂ ਦੀ ਮੋਹਰਲੀ ਕਤਾਰ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਹੁਣ ਸਿੰਘੂ ਬਾਰਡਰ ਉਪਰ ਰਾਕੇਸ਼ ਟਿਕੈਤ ਦੇ ਸਟਿੱਕਰ ਗੱਤੇ ਦੇ ਬਣੇ ਹੋਏ 20 ਰੁਪਏ ਪ੍ਰਤੀ ਪੀਸ ਦੇ ਹਿਸਾਬ ਨਾਲ ਵੇਚੇ ਜਾ ਰਹੇ ਹਨ। ਦਿੱਲੀ ਦੇ ਵੋਟਰਾਂ ਅਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਨਿਯੁਕਤੀ ਦੇ ਕਿਸਾਨ ਨੇਤਾ ਰਾਕੇਸ਼ ਟਿਕੈਤ ਦੀਆਂ ਤਸਵੀਰਾਂ ਵਾਲੇ ਸਟਿੱਕਰਾ ਦੇ ਵਿਕਣ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਪਹਿਲੀ ਵਾਰ ਹੈ ਕਿ ਕਿਸੇ ਕਿਸਾਨ ਆਗੂ ਦੀਆਂ ਤਸਵੀਰਾਂ ਇਸ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਉਪਰ ਵੇਚੀਆਂ ਜਾ ਰਹੀਆਂ ਹਨ।
ਸਟਿਕਰਾਂ ਦੇ ਨਾਲ ਹੀ ਅੰਦੋਲਨ ਨਾਲ ਸਬੰਧਤ ਬੈਚ, ਝੰਡੇ ਆਦਿ ਵੀ ਵਿਕ ਰਹੇ ਹਨ। ਰਾਕੇਸ਼ ਟਿਕੈਤ ਦੇ ਹੰਝੂ ਵੇਖ ਕੇ ਪੰਜਾਬ, ਹਰਿਆਣਾ , ਯੂਪੀ ਤੋਂ ਕਿਸਾਨ ਰਾਤ ਸਮੇਂ ਹੀ ਵਹੀਰਾਂ ਘੱਤ ਕੇ ਦਿੱਲੀ ਪਹੁੰਚ ਗਏ ਸਨ। ਜਿਨ੍ਹਾਂ ਵੱਲੋਂ ਇਸ ਸੰਘਰਸ਼ ਨੂੰ ਮੁੜ ਤੋਂ ਖੜ੍ਹਾ ਕਰ ਦਿੱਤਾ ਗਿਆ ਸੀ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ,ਹੋਇਆ ਮੌਤ ਦਾ ਤਾਂਡਵ ਛਾਇਆ ਸੋਗ
Next Postਪੰਜਾਬ ਚ ਜਗਰਾਉਂ ਦੀ ਮਹਾਪੰਚਾਇਤ ਵਿਚ ਕਿਸਾਨ ਆਗੂ ਰਾਜੇਵਾਲ ਨੇ ਕੀਤਾ ਇਹ ਵੱਡਾ ਐਲਾਨ