ਕਿਸਾਨ ਸੰਘਰਸ਼ ਦੇ 100 ਦਿਨਾਂ ਬਾਅਦ ਹੁਣ ਕੇਂਦਰ ਸਰਕਾਰ ਤੋਂ ਖੇਤੀ ਕਨੂੰਨਾਂ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। 26 ਨਵੰਬਰ 2020 ਤੋਂ ਸ਼ੁਰੂ ਹੋਇਆ ਇਹ ਕਿਸਾਨੀ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਨਿਰੰਤਰ ਜਾਰੀ ਹੈ। ਉਥੇ ਹੀ ਆਏ ਦਿਨ ਕਿਸਾਨੀ ਸੰਘਰਸ਼ ਨਾਲ ਜੁੜੀ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 11 ਦੌਰ ਦੀਆਂ ਮੀਟਿੰਗ ਹੋ ਚੁੱਕੀਆਂ ਹਨ, ਜੋ ਬੇਨਤੀਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ, ਜਿਸ ਨੂੰ ਕਿਸਾਨ ਆਗੂਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਦਿਨ-ਬ-ਦਿਨ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦਾ ਅਸਰ ਚੋਣਾਂ ਉਪਰ ਵੀ ਪੈ ਰਿਹਾ ਹੈ, ਜਿਸ ਕਾਰਨ ਭਾਜਪਾ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨ ਸੰਘਰਸ਼ ਦੇ 100 ਦਿਨਾਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸੰਘਰਸ਼ ਕਰ ਰਹੇ ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ । ਉਥੇ ਹੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਵਿਰੋਧੀ ਪਾਰਟੀਆ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਕੋਈ ਗਲਤੀ ਨਹੀਂ ਕੱਢ ਸਕੀਆ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਵੱਡੇ ਸੁਧਾਰਾਂ ਦਾ ਹਮੇਸ਼ਾਂ ਵਿਰੋਧ ਹੁੰਦਾ ਰਿਹਾ ਹੈ, ਜੇ ਇਰਾਦੇ ਤੇ ਨੀਤੀਆਂ ਸਹੀ ਹੋਣ ਤਾਂ ਲੋਕ ਬਦਲਾਅ ਨੂੰ ਸਵੀਕਾਰ ਕਰ ਲੈਂਦੇ ਹਨ। ਕਿਸਾਨੀ ਸੰਘਰਸ਼ ਨੂੰ ਲੈ ਕੇ ਬੇਸ਼ਕ ਮੋਦੀ ਸਰਕਾਰ ਦੇ ਅਕਸ ਨੂੰ ਢਾਹ ਲੱਗ ਰਹੀ ਹੈ। ਉੱਥੇ ਹੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤੇਵਰਾਂ ਵਿੱਚ ਕੋਈ ਨਰਮੀ ਨਹੀਂ ਆਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਕਿਸਾਨੀ ਅੰਦੋਲਨ ਉੱਪਰ ਸਿਆਸਤ ਕਰ ਰਹੀਆਂ ਹਨ।