ਕਿਸਾਨ ਸੰਘਰਸ਼ : ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਹੋ ਗਿਆ ਇਹ ਐਲਾਨ
ਦੇਸ਼ ਅੰਦਰ ਜਿੱਥੇ ਖੇਤੀ ਕਾਨੂੰਨਾਂ ਨੂੰ ਸਰਕਾਰ ਵਲੋਂ ਕਿਸਾਨਾਂ ਦੇ ਹਿਤ ਵਿੱਚ ਦੱਸਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਸਰਕਾਰ ਪਾਸੋਂ ਕਰ ਰਹੇ ਹਨ। ਇਨ੍ਹਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇੱਕ ਕਿਸਾਨ ਆਗੂਆਂ ਅਤੇ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਜਿਸਦੇ ਚਲਦੇ ਹੋਏ ਕਿਸਾਨਾਂ ਸੰਘਰਸ਼ ਨੂੰ ਤੇਜ਼ ਕੀਤਾ ਗਿਆ ਸੀ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਮੰਨਣ ਤੋਂ ਵੀ ਕਿਸਾਨਾਂ ਵੱਲੋਂ ਇਨਕਾਰ ਕੀਤਾ ਗਿਆ ਹੈ। ਹੁਣ ਕਿਸਾਨੀ ਸੰਘਰਸ਼ ਲਈ ਵੀਰਵਾਰ ਨੂੰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਲਈ ਇਕ ਹੋਰ ਐਲਾਨ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਲਈ ਆਰੰਭ ਕੀਤਾ ਗਿਆ ਸੰਘਰਸ਼ 135 ਦਿਨ ਵੀ ਨਿਰੰਤਰ ਚੱਲ ਰਿਹਾ ਹੈ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੇ ਕਿਸਾਨ, ਲੋਕ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਹੋਇਆਂ 18 ਫਰਵਰੀ ਨੂੰ 12 ਵਜੇ ਤੋਂ 4 ਵਜੇ ਤੱਕ ਰੇਲ ਆਵਾਜਾਈ ਮੁਕੰਮਲ ਰੂਪ ਵਿੱਚ ਜਾਮ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਨੂੰ ਸਫ਼ਲ ਕਰਨ ਲਈ ਪਿੰਡਾਂ ਅੰਦਰ ਵੱਡੀ ਲਾਮਬੰਦੀ ਲਈ ਜੁਟ ਜਾਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਮੇਂ ਮੇਜਰ ਸਿੰਘ ਸੰਘੇੜਾ ਜਸਵੰਤ ਸਿੰਘ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ 18 ਫਰਵਰੀ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਭ ਨੂੰ ਤਨਦੇਹੀ ਨਾਲ ਜੁੜਨ ਦਾ ਸੱਦਾ ਦਿਤਾ ਗਿਆ ਹੈ।
ਅੱਜ ਬੁਲਾਰੇ ਆਗੂਆਂ ਵਿੱਚ ਗੁਰਦੇਵ ਸਿੰਘ ਮੰਗੇਵਾਲ, ਬਾਬੂ ਸਿੰਘ ਖੁੱਡੀਕਲਾਂ, ਅਮਰਜੀਤ ਕੌਰ, ਕਰਨੈਲ ਸਿੰਘ, ਗਿਆਨੀ ਕਾਕਾ ਸਿੰਘ ਫਰਵਾਹੀ, ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਇਸੇ ਤਰ੍ਹਾਂ ਰਿਲਾਇੰਸ ਮਾਲ ਉਪਰ ਵੀ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬੀਕੇਯੂ ਡਕੌਂਦਾ ਵੱਲੋਂ ਵੀ ਘਿਰਾਓ ਜਾਰੀ ਹੈ।