ਆਈ ਤਾਜਾ ਵੱਡੀ ਖਬਰ
ਦੇਸ਼ ਦੇ ਹਰ ਆਮ ਤੋਂ ਖਾਸ ਇਨਸਾਨ ਦਾ ਧਿਆਨ ਇਸ ਵੇਲੇ ਦੇਸ਼ ਅੰਦਰ ਚੱਲ ਰਹੇ ਖੇਤੀ ਅੰਦੋਲਨ ਦੇ ਉਪਰ ਟਿਕਿਆ ਹੋਇਆ ਹੈ। ਕਿਸਾਨਾਂ ਦੇ ਇਸ ਅੰਦੋਲਨ ਦੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਨੇ ਦੇਸ਼ ਦੇ ਹਾਲਾਤਾਂ ਨੂੰ ਪ੍ਰਭਾਵਿਤ ਕੀਤਾ ਹੈ। ਆਉਣ ਵਾਲੇ ਸਮੇਂ ਦੇ ਵਿਚ ਜੇਕਰ ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਬਹੁਤ ਸਾਰੀਆਂ ਅਜਿਹੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ ਜਿਸ ਨਾਲ ਦੇਸ਼ ਆਰਥਿਕ ਮੰਦਹਾਲੀ ਦੇ ਦੌਰ ਵੱਲ ਜਾ ਸਕਦਾ ਹੈ। ਇਸ ਤੋਂ ਬਚਣ ਦੇ ਲਈ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਨੂੰ ਰਲ ਕੇ ਇਸ ਮਸਲੇ ਦਾ ਹੱਲ ਕੱਢਣਾ ਹੋਵੇਗਾ।
ਫਿਲਹਾਲ ਇਸ ਅੰਦੋਲਨ ਤੋਂ ਅੱਜ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ ਜੋ ਚਰਚਾ ਦਾ ਵਿਸ਼ਾ ਬਣ ਗਿਆ। ਇਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਜਲਦ ਹੀ ਕਿਸਾਨਾਂ ਦੀ ਮੰਗਾਂ ਮੰਨ ਲੈਣੀ ਚਾਹੀਦੀਆਂ ਹਨ। ਕਿਉਂਕਿ ਦਿੱਲੀ ਦੀਆਂ ਸਰਹੱਦਾਂ ਉਪਰ ਮੌਜੂਦ ਹਰ ਇਕ ਕਿਸਾਨ ਮਈ 2024 ਨੂੰ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੱਕ ਵੀ ਇਹ ਖੇਤੀ ਅੰਦੋਲਨ ਜਾਰੀ ਰੱਖਣ ਦੇ ਲਈ ਤਿਆਰ ਹਨ।
ਉਨ੍ਹਾਂ ਆਪਣੇ ਇਸ ਬਿਆਨ ਨੂੰ ਕਿਸਾਨਾਂ ਦੇ ਹੱਕ ਵਿਚ ਜਾਰੀ ਕਰਦੇ ਹੋਏ ਅੱਗੇ ਕਿਹਾ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਤੋਂ ਚੰਗੀ ਤਰ੍ਹਾਂ ਸੋਚ-ਵਿਚਾਰ ਕਰ ਲਵੇ ਕਿ ਉਸ ਨੇ ਇਸ ਖੇਤੀ ਅੰਦੋਲਨ ਨੂੰ ਹੋਰ ਅੱਗੇ ਵਧਣ ਦੇਣਾ ਹੈ ਜਾਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਨਾ ਹੈ। ਰਾਕੇਸ਼ ਟਿਕੈਤ ਨੇ ਆਪਣੀ ਇਸ ਗੱਲ ਬਾਤ ਵਿਚ ਇਹ ਵੀ ਆਖਿਆ ਕਿ ਅਸੀਂ ਦ੍ਰਿੜ ਇਰਾਦੇ ਦੇ ਨਾਲ ਆਪਣੇ ਇਸ ਅੰਦੋਲਨ ਨੂੰ ਜਾਰੀ ਰੱਖਿਆ ਹੋਇਆ ਹੈ। ਜਦੋਂ ਤਕ ਸਰਕਾਰ ਸਾਡੀ ਮੰਗਾਂ ਨੂੰ
ਪੂਰਾ ਨਹੀਂ ਕਰਦੀ ਉਦੋਂ ਤੱਕ ਅਸੀਂ ਇਸ ਅੰਦੋਲਨ ਨੂੰ ਇਸੇ ਤਰ੍ਹਾਂ ਜਾਰੀ ਰੱਖਾਂਗੇ। ਕੇਂਦਰ ਸਰਕਾਰ ਦੇ ਕੋਲ ਦੋ ਰਾਸਤੇ ਹਨ ਇਕ ਤਾਂ ਜਾਂ ਉਹ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਜਾਂ ਫਿਰ ਹਰ 16 ਘੰਟੇ ਬਾਅਦ ਹੋਣ ਵਾਲੀ ਕਿਸਾਨ ਦੀ ਮੌਤ ਦੇ ਲਈ ਜਵਾਬਦੇਹ ਬਣੇ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ 43 ਦਿਨਾਂ ਤੋਂ ਹੱਡ ਜਮਾ ਦੇਣ ਵਾਲੀ ਠੰਢ ਅਤੇ ਭਾਰੀ ਮੀਂਹ ਤੋਂ ਬਾਅਦ ਵੀ ਆਪਣੇ ਇਸ ਅੰਦੋਲਨ ਨੂੰ ਜਾਰੀ ਰੱਖਦੇ ਹੋਏ ਦਿੱਲੀ ਦੀਆਂ ਸਰਹੱਦਾਂ ਉਪਰ ਟਿਕੇ ਹੋਏ ਹਨ।
Previous Postਹੁਣੇ ਹੁਣੇ ਅੰਬਾਨੀ ਲਈ ਆਈ ਮਾੜੀ ਖਬਰ ਇਥੇ ਹੋ ਗਿਆ ਇਹ ਕੰਮ
Next Postਹੁਣੇ ਹੁਣੇ ਮਸ਼ਹੂਰ ਕਮੇਡੀ ਕਲਾਕਾਰ ਕਪਿਲ ਸ਼ਰਮਾ ਬਾਰੇ ਆਈ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਗਈ ਚਰਚਾ