ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਰਕਾਰ ਕੋਲ ਰੱਖੀ ਇਹ ਸ਼ਰਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਬਹੁਤ ਸਾਰੇ ਕਾਰਨਾਂ ਕਾਰਨ ਵਾਤਾਵਰਣ ਗੰਧਲਾ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਰਾਂ ਦੀਆਂ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਕੁਦਰਤ ਨਾਲ ਕੀਤੇ ਜਾਂਦੇ ਇਸ ਖਲਵਾੜ ਦਾ ਖਮਿਆਜ਼ਾ ਵੀ ਇਨਸਾਨ ਨੂੰ ਭੁਗਤਨਾ ਪੈ ਰਿਹਾ ਹੈ। ਜਿੱਥੇ ਇਨਸਾਨ ਵੱਲੋਂ ਕਈ ਤਰ੍ਹਾਂ ਦੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਕੁਦਰਤ ਵੱਲੋਂ ਵੀ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਦੇਸ਼ ਅੰਦਰ ਜਿੱਥੇ ਇਨਸਾਨ ਵੱਲੋਂ ਕੀਤੀਆਂ ਗਈਆਂ ਗਲਤੀਆਂ ਦੇ ਕਾਰਨ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਆ ਰਹੀਆਂ ਹਨ। ਉਸ ਕਾਰਨ ਇਨਸਾਨ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਹਾਲਤਾਂ ਤੋਂ ਬਚਾਉਣ ਲਈ ਹੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਹੁਣ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਰਕਾਰ ਵੱਲੋਂ ਇਹ ਸ਼ਰਤ ਰੱਖੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਹੁਣ ਝੋਨੇ ਦੀ ਫਸਲ ਦੀ ਕਟਾਈ ਹੋਣੀ ਸ਼ੁਰੂ ਹੋ ਜਾਵੇਗੀ ਉੱਥੇ ਹੀ ਝੋਨੇ ਦੀ ਰਹਿਦ ਖੂਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਆ ਕੇ ਨਸ਼ਟ ਕੀਤਾ ਜਾਂਦਾ ਹੈ। ਜਿਸ ਦੇ ਧੂੰਏਂ ਕਾਰਨ ਵਾਤਾਵਰਣ ਗੰਧਲਾ ਹੋ ਜਾਂਦਾ ਹੈ ਅਤੇ ਬਹੁਤ ਸਾਰੀਆਂ ਬੀਮਾਰੀਆਂ ਦੀ ਉਤਪਤੀ ਹੁੰਦੀ ਹੈ ਅਤੇ ਸਾਹ ਲੈਣ ਵਾਲੇ ਰੋਗੀਆਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਕੀਤੀ ਗਈ ਇੱਕ ਮੀਟਿੰਗ ਵਿੱਚ ਬਾਘਾ ਪੁਰਾਣਾ ਦੀ ਮੰਡੀ ਵਿੱਚ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਫੈਸਲਾ ਲਿਆ ਗਿਆ ਹੈ। ਜਿੱਥੇ ਇਹ ਐਲਾਨ ਕੀਤਾ ਗਿਆ ਹੈ ਕਿ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਿਆ ਨਹੀਂ ਜਾਵੇਗਾ ਜਿਸ ਬਦਲੇ ਸਰਕਾਰ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ। ਜਦ ਕਿ ਹਾਈ ਕੋਰਟ ਵੱਲੋ ਆਡਰ ਦਿੱਤਾ ਗਿਆ ਸੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਬਦਲੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇਗਾ।

ਅਗਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਨਸ ਨਹੀਂ ਦਿੱਤਾ ਜਾਂਦਾ ਤਾਂ ਮਜਬੂਰ ਹੋ ਕੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਸਾੜਨਾ ਹੋਵੇਗਾ। ਉਥੇ ਹੀ ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਬੋਰਡ ਵੱਲੋਂ ਇਸ ਬਾਰੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਪਰ ਹੁਣ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਇਸ ਬੋਨਸ ਦੀ ਮੰਗ ਕੀਤੀ ਗਈ ਹੈ। ਉੱਥੇ ਹੀ 25 ਕਰੋੜ ਸਨਤਕਾਰਾਂ ਨੂੰ ਦਿੱਤੇ ਜਾਣ ਦੀ ਗੱਲ ਵੀ ਡਾਕਟਰ ਦਰਸ਼ਨ ਸਿੰਘ ਵੱਲੋਂ ਕੀਤੀ ਗਈ ਹੈ।