ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿਥੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਹਸਪਤਾਲ ਵਿਚ ਕਰੋਨਾ ਮਰੀਜ਼ਾਂ ਤੇ ਇਲਾਜ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਥੇ ਹੀ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਹਨ। ਜਿਸ ਨਾਲ ਦੇਸ਼ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ।
ਕਿਸਾਨਾਂ ਲਈ ਹੁਣ ਮੋਦੀ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਸਬੰਧੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇੱਕ ਵੱਡਾ ਫ਼ੈਸਲਾ ਕਰਦੇ ਹੋਏ ਡੀਏਪੀ ਤੇ ਮਿਲਣ ਵਾਲੀ ਸਬਸਿਡੀ ਵਿੱਚ 140 ਫੀਸਦੀ ਵਾਧਾ ਕੀਤਾ ਗਿਆ ਹੈ। ਇੱਕ ਵਿਅਕਤੀ 500 ਰੁਪਏ ਦੀ ਮਿਲਣ ਵਾਲੀ ਸਬਸਿਡੀ ਨੂੰ ਵਧਾ ਕੇ 1200 ਰੁਪਏ ਕਰ ਦਿੱਤਾ ਗਿਆ ਹੈ।
ਪਿਛਲੇ ਸਾਲ ਦੀ ਲਿਪੀ ਦੀ ਅਸਲ ਕੀਮਤ 1700 ਰੁਪਏ ਪ੍ਰਤੀ ਬੈਗ ਸੀ। ਉੱਥੇ ਹੀ ਹੁਣ ਦੇ ਡੀ ਏ ਪੀ ਦੀ ਕੀਮਤ 2400 ਰੁਪਏ ਕਰ ਦਿੱਤੀ ਗਈ ਹੈ। ਜਿਸ ਕਾਰਨ ਕਿਸਾਨਾਂ ਨੂੰ 1900 ਰੁਪਏ ਅਦਾ ਕਰਨੇ ਪੈਣਗੇ। ਸਰਕਾਰ ਵੱਲੋਂ ਸਬਸਿਡੀ ਵਧਾਏ ਜਾਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਪੂਰਾਣੀ ਕੀਮਤ ਤੇ ਹੀ ਪ੍ਰਤੀ ਬੈਗ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁੱਧਵਾਰ ਨੂੰ ਖਾਦ ਕੀਮਤਾਂ ਦੇ ਮੁੱਦੇ ਤੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ।
ਉਸ ਤੋਂ ਬਾਅਦ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਦ ਕੀਮਤਾਂ ਵਿੱਚ ਹੋਏ ਵਾਧੇ ਦੀ ਜਾਣਕਾਰੀ ਜਨਤਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੀਮਤ ਦਾ ਅਸਰ ਕਿਸਾਨਾਂ ਉੱਪਰ ਨਹੀਂ ਪਵੇਗਾ। ਮੀਟਿੰਗ ਵਿੱਚ ਇਹ ਚਰਚਾ ਵੀ ਹੋਈ ਹੈ ਕਿ ਅੰਤਰਰਾਸ਼ਟਰੀ ਪੱਧਰ ਤੇ ਫਾਸਫੋਰਿਕ ਐਸਿਡ ,ਅਮੋਨੀਆ ਆਦਿ ਆ ਵਧੀਆਂ ਕੀਮਤਾਂ ਕਾਰਨ ਕਾਰਨ ਹੀ ਖਾਦ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
Previous Postਆਪਣੇ ਵਿਆਹ ਚ ਹੋਈ ਇਸ ਛੋਟੀ ਜਿਹੀ ਗਲਤੀ ਕਾਰਨ 23 ਦਿਨਾਂ ਬਾਅਦ ਹੀ ਲਾੜੇ ਦੀ ਹੋ ਗਈ ਮੌਤ
Next Postਮਾੜੀ ਖਬਰ : ਇਕ ਹੀ ਪ੍ਰੀਵਾਰ ਦੇ 3 ਜੀਆਂ ਦੀ 13 ਘੰਟਿਆਂ ਚ ਇਥੇ ਹੋਈ ਕੋਰੋਨਾ ਕਾਰਨ ਮੌਤ , ਛਾਇਆ ਸੋਗ