ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੇ ਸੂਬਿਆਂ ਦੇ ਕਿਸਾਨ ਸ਼ੰਘਰਸ਼ ਦੇ ਚਲਦੇ ਹੋਏ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਬੈਠੇ ਹੋਏ ਹਨ। ਜਿਨ੍ਹਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਸਿਰੇ ਤੋਂ ਖਾਰਜ ਕਰਨ ਦੀ ਮੰਗ ਜਾਰੀ ਹੈ। ਜਿਸਦੇ ਚਲਦੇ ਹੋਏ ਦੇਸ਼ ਦੇ ਕਿਸਾਨ ਆਪਣੇ-ਆਪਣੇ ਸੂਬਿਆਂ ਵਿੱਚ ਭਾਜਪਾ ਦੇ ਆਗੂਆਂ ਦਾ ਘਿਰਾਉ ਕਰ ਰਹੇ ਹਨ ਅਤੇ ਉਨ੍ਹਾਂ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਵੀ ਕਰ ਰਹੇ ਹਨ।
ਹੁਣ ਕਿਸਾਨਾਂ ਵੱਲੋਂ 24 ਮਈ ਬਾਰੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਹੈ। ਜਿੱਥੇ ਪਿਛਲੇ ਦਿਨੀਂ ਹਰਿਆਣਾ ਦੇ ਹਿਸਾਰ ਵਿੱਚ ਕਿਸਾਨਾਂ ਵੱਲੋਂ ਹਰਿਆਣਾ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਕਿਸਾਨਾਂ ਵੱਲੋਂ ਉਨ੍ਹਾਂ ਵਿਰੋਧ ਕੀਤਾ ਗਿਆ ਸੀ। ਪਿਛਲੇ ਦਿਨੀਂ ਜਿੱਥੇ ਮੁੱਖ ਮੰਤਰੀ ਖੱਟੜ ਦੇ ਵਿਰੋਧ ਕਾਰਨ ਕਿਸਾਨਾਂ ਵੱਲੋਂ ਜਿੱਥੇ ਮੁੱਖ ਮੰਤਰੀ ਖੱਟੜ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਇਸ ਨੂੰ ਦੇਖਦੇ ਹੋਏ ਭਾਰੀ ਪੁਲਸ ਬਲ ਨੂੰ ਤੈਨਾਤ ਕੀਤਾ ਗਿਆ ਸੀ। ਜਿੱਥੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦਾ ਘਿਰਾਓ ਕਰਨ ਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਸਨ।
ਪ੍ਰਦਰਸ਼ਨ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਕਰ ਦਿੱਤਾ ਗਿਆ ਸੀ। ਪਰ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਵੀ ਪਹੁੰਚੇ ਸਨ। ਹਰਿਆਣਾ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। । ਇਸ ਲਈ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਅਗਰ ਕਮਿਸ਼ਨਰੇਟ ਦਾ ਕੋਈ ਫੈਸਲਾ ਸਾਹਮਣੇ ਨਾ ਆਇਆ ਤਾਂ ਹਿਸਾਰ ਹਾਈ ਵੱਲੋਂ ਕਮਿਸ਼ਨਰ ਵੱਲੋਂ 24 ਮਈ ਘਿਰਾਉ ਕੀਤਾ ਜਾਵੇਗਾ।
ਕਿਸਾਨਾਂ ਦੀ ਮੰਗ ਹੈ ਕਿ ਕਿਸਾਨਾਂ ਉੱਪਰ ਹੋਏ ਅਣਮਨੁੱਖੀ ਲਾਠੀਚਾਰਜ ,ਅੱਥਰੂ ਗੈਸ ਅਤੇ ਪੱਥਰ ਸੁੱਟਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਕਿਉਂਕਿ ਪੁਲਿਸ ਵੱਲੋਂ ਜਾਰੀ ਕੀਤੀਆਂ ਗਈਆਂ ਕਰੋਨਾ ਸਬੰਧੀ ਹਦਾਇਤਾਂ ਦੇ ਅਨੁਸਾਰ ਕੁਝ ਵੀ ਨਹੀਂ ਸੀ । ਹੁਣ ਹਰਿਆਣਾ ਦੇ ਹਾਈ ਕਮਿਸ਼ਨਰ ਰੇਟ ਦਾ 24 ਮਈ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਵਾਸਤੇ ਸੂਬੇ ਦੇ ਸਾਰੇ ਕਿਸਾਨਾਂ ਨੂੰ ਸਵੇਰੇ 10 ਵਜੇ ਕ੍ਰਾਂਤੀਮਾਨ ਪਾਰਕ ਵਿੱਚ ਇਕੱਤਰ ਹੋਣ ਲਈ ਅਪੀਲ ਕੀਤੀ ਗਈ ਹੈ।
Previous Postਪੰਜਾਬ ਚ ਇਹਨਾਂ ਵਲੋਂ ਇਥੇ 24 ਅਤੇ 25 ਮਈ ਦੀ ਛੁਟੀ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਕੇਂਦਰ ਸਰਕਾਰ ਵਲੋਂ 24 ਮਈ ਤੋਂ 28 ਮਈ ਤੱਕ ਲਈ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ