ਆਈ ਤਾਜਾ ਵੱਡੀ ਖਬਰ
ਪੰਜਾਬ ਸੂਬੇ ਦੇ ਅੰਦਰ ਮੌਜੂਦਾ ਸਮੇਂ ਕਈ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ। ਜਿਨ੍ਹਾਂ ਦਾ ਅਸਰ ਵੱਡੀ ਗਿਣਤੀ ਦੇ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਹਲਾਤਾਂ ਦੇ ਕਾਰਨ ਲੋਕਾਂ ਦੇ ਆਮ ਜਨ ਜੀਵਨ ਦੇ ਵਿਚ ਵੀ ਕਈ ਤਰ੍ਹਾਂ ਦੀਆਂ ਤਬਦੀਲੀਆਂ ਆ ਰਹੀਆਂ ਹਨ। ਜਿਸ ਦਾ ਅਸਰ ਪੂਰੇ ਰਾਸ਼ਟਰ ਉਪਰ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ। ਪੂਰੇ ਦੇਸ਼ ਦੇ ਅੰਦਰ ਇਕ ਅਜਿਹੀ ਲਹਿਰ ਛਾਈ ਹੋਈ ਹੈ ਜਿਸ ਦਾ ਜੋਸ਼ ਦਿਨੋਂ ਦਿਨ ਦੁੱਗਣਾ ਹੁੰਦਾ ਜਾ ਰਿਹਾ ਹੈ। ਇਸ ਲਹਿਰ ਦੇ ਵਿਚ ਦੇਸ਼ ਦੇ ਨੌਜਵਾਨ ਇੱਕ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਜਿਸ ਦੇ ਅਧੀਨ ਆਉਣ ਵਾਲੇ ਦਿਨਾਂ ਸਬੰਧੀ ਇਕ ਰੈਲੀ ਵੀ ਕੱਢੀ ਗਈ ਹੈ।
ਇਸ ਸਮੇਂ ਭਾਰਤ ਦੇ ਨਾਲ ਨਾਲ ਪੂਰਾ ਵਿਸ਼ਵ ਇਸ ਗੱਲ ਤੋਂ ਜਾਣੂ ਹੋ ਚੁੱਕਾ ਹੈ ਕਿ ਬੀਤੇ ਸਾਲ ਨਵੰਬਰ ਮਹੀਨੇ ਦੀ 26 ਤਰੀਕ ਤੋਂ ਇੱਕ ਖੇਤੀ ਅੰਦੋਲਨ ਦੀ ਸ਼ੁਰੂਆਤ ਹੋਈ ਸੀ ਜਿਸ ਦਾ ਮਕਸਦ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ। ਇਸ ਵਾਸਤੇ ਪਿਛਲੇ ਤਕਰੀਬਨ ਚਾਰ ਮਹੀਨਿਆਂ ਤੋਂ ਕਿਸਾਨ ਅਤੇ ਮਜ਼ਦੂਰ ਜਥੇ ਬੰਦੀਆਂ ਦੀਆਂ ਬਰੂਹਾਂ ਉਪਰ ਬੈਠੀਆਂ ਹਨ ਜਿਨ੍ਹਾਂ ਵੱਲੋਂ ਸਮੇਂ ਸਮੇਂ ਉੱਪਰ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚੋਂ ਹੀ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਪਰ 23 ਮਾਰਚ ਨੂੰ ਸ਼-ਹੀ-ਦੀ ਦਿਹਾੜਾ ਅਤੇ 26 ਮਾਰਚ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ।
ਜਿਸ ਨੂੰ ਕਾਮਯਾਬ ਬਣਾਉਣ ਦੇ ਵਾਸਤੇ ਸ਼ੁੱਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਇਕ ਮੋਟਰ ਸਾਈਕਲ ਰੈਲੀ ਕੱਢੀ ਗਈ। ਇਸ ਮੋਟਰ ਸਾਈਕਲ ਰੈਲੀ ਦੀ ਅਗਵਾਈ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਨੂਰ ਪੁਰਾ ਨੇ ਕਿਹਾ ਕਿ 21 ਮਾਰਚ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਉਪਰ ਸੂਬਾ ਪੱਧਰੀ ਸਮਾਗਮ ਕੀਤਾ ਜਾਵੇਗਾ।
ਜਿਸ ਤਹਿਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁ-ਰ-ਬਾ-ਨੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਦਾ ਦਿਹਾੜਾ ਮਨਾਇਆ ਜਾਵੇਗਾ। ਇਸ ਵਾਸਤੇ 22 ਮਾਰਚ ਨੂੰ ਖਨੋਰੀ ਬਾਰਡਰ ਤੋਂ ਨੌਜਵਾਨਾਂ ਦਾ ਇਕ ਵੱਡਾ ਕਾਫਲਾ ਦਿੱਲੀ ਰਵਾਨਾ ਹੋਵੇਗਾ। 26 ਮਾਰਚ ਨੂੰ ਭਾਰਤ ਬੰਦ ਨੂੰ ਕਾਮਯਾਬ ਬਣਾਉਣ ਦੇ ਲਈ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਇਸ ਵਿਚ ਸ਼ਾਮਲ ਹੋਣ ਦੇ ਲਈ ਪ੍ਰੇਰਿਤ ਕੀਤਾ ਜਾਵੇਗਾ।
Previous Postਕੋਰੋਨਾ ਦੇ ਵਧਦੇ ਕਹਿਰ ਨੂੰ ਦੇਖ ਹੁਣ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ – ਹੁਣ ਪਵੇਗੀ ਠੱਲ
Next Postਮੋਦੀ ਨੇ ਹੁਣ ਜਾਰੀ ਕੀਤਾ ਇਹ ਫੁਰਮਾਨ 1 ਅਪ੍ਰੈਲ ਤੋਂ ਹੋਵੇਗਾ ਲਾਗੂ – ਆਈ ਤਾਜਾ ਵੱਡੀ ਖਬਰ