ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਦੀਆਂ ਹੋਈਆਂ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਵੱਲੋਂ ਆਪਣੀਆਂ ਅਗਲੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।
ਕਿਸਾਨਾਂ ਵੱਲੋਂ ਭਾਰਤ ਬੰਦ ਨੂੰ ਲੈ ਕੇ ਹੁਣ ਇਕ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਹੁਣ ਐਲਾਨ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਉਥੇ ਹੀ ਕਿਸਾਨਾਂ ਵੱਲੋਂ ਵੱਖ-ਵੱਖ ਜਗ੍ਹਾ ਤੇ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹੁਣ 26 ਮਾਰਚ ਨੂੰ ਕਿਸਾਨਾਂ ਵੱਲੋਂ ਪੂਰਨ ਤੌਰ ਤੇ ਭਾਰਤ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿੱਥੇ ਮੈਡੀਕਲ ਸਹੂਲਤਾਂ ਅਤੇ ਐਮਰਜੈਂਸੀ ਨੂੰ ਛੱਡ ਕੇ ਬਾਕੀ ਸਭ ਬੰਦ ਕੀਤਾ ਜਾਵੇਗਾ। ਦੋਧੀ ਯੂਨੀਅਨ ਬਲਾਕ ਭਵਾਨੀਗੜ੍ਹ ਵੱਲੋਂ ਵੀ ਸ਼ਹਿਰ ਵਿਚ ਇਕ ਮੀਟਿੰਗ ਕਰਕੇ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 26 ਮਾਰਚ ਨੂੰ ਦੁੱਧ ਦੀ ਸਪਲਾਈ ਬੰਦ ਰੱਖਣ ਦਾ ਫੈਸਲਾ ਯੂਨੀਅਨ ਵੱਲੋਂ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਸੱਦੇ ਦਾ ਸਭ ਪਿੰਡਾਂ ਅਤੇ ਸ਼ਹਿਰਾਂ ਦੇ ਦੋਧੀਆ ਵਲੋ ਸਮਰਥਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਮਾਰਚ ਨੂੰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਭ ਡੇਅਰੀਆਂ ਬੰਦ ਰੱਖੀਆਂ ਜਾਣਗੀਆਂ ਤੇ ਕਿਤੇ ਵੀ ਦੁੱਧ ਦੀ ਸਪਲਾਈ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਅਜੈਬ ਸਿੰਘ ਖਜਾਨਚੀ, ਕੁਲਵਿੰਦਰ ਸਿੰਘ ,ਨਰਾਇਣ ਸ਼ਰਮਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਸੁਖਦੀਪ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਪ੍ਰਧਾਨ ਭੁਪਿੰਦਰ ਸਿੰਘ ਕਾਕੜਾ ਨੇ ਆਖਿਆ ਹੈ ਕਿ ਅਗਰ ਉਸ ਦਿਨ ਕੋਈ ਵੀ ਵਿਅਕਤੀ ਦੁੱਧ ਦੀ ਸਪਲਾਈ ਕਰਦਾ ਹੋਇਆ ਪਾਇਆ ਜਾਂਦਾ ਹੈ , ਤਾਂ ਉਹ ਇਸ ਲਈ ਖੁਦ ਜ਼ਿੰਮੇਵਾਰ ਹੋਵੇਗਾ। ਯੂਨੀਅਨ ਵੱਲੋਂ ਉਸ ਦੀ ਕੋਈ ਮਦਦ ਨਹੀਂ ਕੀਤੀ ਜਾਵੇਗੀ।
Previous Postਦਿੱਲੀ ਧਰਨੇ ਤੋਂ ਆਈ ਮਾੜੀ ਖਬਰ ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ