ਕੀ ਪੰਜਾਬ ਚ ਫਿਰ ਲੱਗੇਗਾ ਸੰਪੂਰਨ ਲਾਕ ਡਾਊਨ – ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ।

ਸੂਬੇ ਅੰਦਰ ਹੋਣ ਵਾਲੇ ਰਾਜਨੀਤਿਕ ਧਾਰਮਿਕ ਅਤੇ ਸਮਾਜਕ ਇਕੱਠਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਵਿਆਹ ਸ਼ਾਦੀਆਂ ਤੇ ਸੰਸਕਾਰ ਦੇ ਵਿੱਚ ਵੀ 20 ਤੋਂ ਵਧੇਰੇ ਵਿਅਕਤੀਆਂ ਦੇ ਹਾਜ਼ਰ ਹੋਣ ਤੇ ਪਾਬੰਦੀ ਲਗਾਈ ਗਈ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਤਾਲਾ ਬੰਦੀ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਵਿਚਾਰ-ਚਰਚਾ ਲਈ ਕੀਤੀ ਗਈ ਮੀਟਿੰਗ ਵਿੱਚ ਸੂਬੇ ਵਿੱਚ ਤਾਲਾਬੰਦੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਤਾਲਾਬੰਦੀ ਕਰਨ ਨਾਲ ਆਰਥਿਕ ਸੰਕਟ ਖੜ੍ਹਾ ਹੋ ਜਾਵੇਗਾ। ਕਿਉਂਕਿ ਪਿਛਲੇ ਸਾਲ ਕੀਤੀ ਗਈ ਤਾਲਾ ਬੰਦੀ ਦੌਰਾਨ ਵੀ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਰ ਤਾਲਾ ਬੰਦੀ ਕੀਤੀ ਜਾਂਦੀ ਹੈ ਤਾਂ ਮੁੜ ਤੋਂ 6 ਮਹੀਨੇ ਲਈ ਵਿੱਤੀ ਖਲਾਅ ਪੈਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਪਾਬੰਦੀਆਂ ਇਸ ਤਰ੍ਹਾਂ ਹੀ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ, ਪਰ ਸਿਨੇਮਾ ਹਾਲ, ਮਾਲ ,ਸਿਨੇਮਾ ਹਾਲ ,

ਸਪਾ ਸੈਂਟਰ ,ਸਪੋਰਟਸ ਕੰਪਲੈਕਸ 30 ਅਪ੍ਰੈਲ ਤੱਕ ਮੁਕੰਮਲ ਤੌਰ ਤੇ ਬੰਦ ਰਹਿਣਗੇ। ਉਥੇ ਹੀ ਐਤਵਾਰ ਨੂੰ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰ ਵੀ ਮੁਕੰਮਲ ਤੌਰ ਤੇ ਬੰਦ ਰਹਿਣਗੇ। ਹੋਟਲ ਅਤੇ ਰੈਸਟੋਰਟ ਖੁੱਲੇ ਰਹਿਣਗੇ ਅਤੇ ਟੇਕ ਅਵੇਅ ਅਤੇ ਹੋਮ ਡਿਲੀਵਰੀ ਦੀ ਸੁਵਿਧਾ ਹੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਐਤਵਾਰ ਨੂੰ ਹਫਤਾਵਾਰੀ ਤਾਲਾ ਬੰਦੀ ਕਰਨ ਦਾ ਐਲਾਨ ਕੀਤਾ ਗਿਆ ਸੀ। ਤੇ ਉਸ ਦੇ ਨਾਲ ਹੀ ਰਾਤ ਦਾ ਕਰਫਿਊ ਵੀ 30 ਅਪ੍ਰੈਲ ਤੱਕ ਲਾਗੂ ਕੀਤਾ ਗਿਆ ਹੈ।