ਕੇਂਦਰ ਵਲੋਂ ਪੰਜਾਬ ਲਈ ਆ ਗਿਆ ਵੱਡਾ ਹੁਕਮ ਵਿਆਹਾਂ ਸ਼ਾਦੀਆਂ ਅਤੇ ਤਿਉਹਾਰਾਂ ਨੂੰ ਲੈ ਕੇ ਆਇਆ ਇਹ ਨਿਰਦੇਸ਼

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਸਾਰੇ ਦੇਸ਼ਾਂ ਵੱਲੋਂ ਜਿਥੇ ਆਪਣੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਹੱਦ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਦੂਜੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਸਾਰੇ ਦੇਸ਼ ਵੱਲੋਂ ਕਰੋਨਾ ਦਾ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਅਤੇ ਇਸ ਕਰੋਨਾ ਉੱਪਰ ਠੱਲ੍ਹ ਪਾਈ ਗਈ ਹੈ। ਜਿੱਥੇ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਉਪਰ ਕਾਬੂ ਪਾ ਲਿਆ ਗਿਆ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਮੁੜ ਤੋਂ ਕਰੋਨਾ ਕੇਸ ਵਧਣੇ ਸ਼ੁਰੂ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।

ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਇੱਕ ਵੱਡਾ ਹੁਕਮ ਜਾਰੀ ਹੋਇਆ ਹੈ ਜਿੱਥੇ ਵਿਆਹ-ਸ਼ਾਦੀਆਂ ਤੇ ਤਿਉਹਾਰਾਂ ਨੂੰ ਲੈ ਕੇ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਪਰਿਵਾਰ ਕਲਿਆਣ ਮੰਤਰਾਲਾ ਵਿੱਚ ਤੈਨਾਤ ਸਕੱਤਰ ਰਾਜੇਸ਼ ਭੂਸ਼ਨ ਵਲੋ ਮੁੱਖ ਸਕੱਤਰਾਂ ਅਤੇ ਸਿਹਤ ਸਕੱਤਰ ਨੂੰ ਇੱਕ ਚਿੱਠੀ ਜਾਰੀ ਕੀਤੀ ਗਈ ਹੈ। ਇਹ ਚਿੱਠੀ ਉਨ੍ਹਾਂ ਵੱਲੋਂ ਪੰਜਾਬ ਸਮੇਤ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਪੰਜਾਬ ਦੇ ਸਮੇਤ 13 ਸੂਬੇ ਸ਼ਾਮਲ ਹਨ।

ਉੱਥੇ ਹੀ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਇਸ ਚਿੱਠੀ ਵਾਲੇ 13 ਸੂਬਿਆਂ ਵਿੱਚ ਕਰੋਨਾ ਜਾਂਚ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਜਾਰੀ ਕੀਤੀ ਗਈ ਚਿੱਠੀ ਵਿੱਚ ਸਾਰੇ ਖੇਤਰਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਜਾਰੀ ਕੀਤੀ ਗਈ ਇਸ ਚਿੱਠੀ ਵਿੱਚ ਸਾਰੇ ਸੂਬਿਆਂ ਅੰਦਰ ਜ਼ਿਲਿਆਂ ਦੇ ਮੁਤਾਬਕ ਕਰੋਨਾ ਟੈਸਟ ਅਤੇ ਅਬਾਦੀ ਦਾ ਵੇਰਵਾ ਵੀ ਦਿੱਤਾ ਗਿਆ ਹੈ।

ਜਾਰੀ ਕੀਤੀ ਗਈ ਚਿੱਠੀ ਵਿੱਚ ਪੰਜਾਬ ਅਤੇ ਹੋਰ 13 ਸੂਬਿਆਂ ਅੰਦਰ ਤਿਉਹਾਰਾਂ ਦੇ ਸਮੇਂ ਅਤੇ ਵਿਆਹ-ਸ਼ਾਦੀ ਦੇ ਮੌਕੇ ਉਪਰ ਵਿਸ਼ੇਸ਼ ਤੌਰ ਤੇ ਕਰੋਨਾ ਟੈਸਟ ਦੀ ਸਮਰੱਥਾ ਵਧਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਗਿਆ ਹੈ। ਜਿਸ ਸਦਕਾ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ।