ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਸਨ ਉਥੇ ਹੀ ਅੱਜ ਦੇ ਯੁੱਗ ਵਿੱਚ ਜਿਥੇ ਇੰਟਰਨੈਟ ਸੇਵਾਵਾਂ ਜਾਰੀ ਕੀਤੀਆਂ ਜਾਂਦੀਆਂ ਹਨ ਜਿਸ ਦਾ ਲੋਕਾਂ ਨੂੰ ਭਰਪੂਰ ਲਾਭ ਹੋ ਸਕੇ। ਉਥੇ ਵੀ ਬਹੁਤ ਸਾਰੇ ਅਜਿਹੇ ਗੈਰ-ਸਮਾਜਿਕ ਅਨਸਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਇਨ੍ਹਾਂ ਸੇਵਾਵਾਂ ਦਾ ਗਲਤ ਫਾਇਦਾ ਚੁੱਕਿਆ ਜਾਂਦਾ ਹੈ ਜਿਸ ਨਾਲ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਜਾਂਦਾ ਹੈ ਤੇ ਨੁਕਸਾਨ ਦਾ ਸਾਹਮਣਾ ਵੀ ਉਨ੍ਹਾਂ ਨੂੰ ਕਰਨਾ ਪੈਂਦਾ ਹੈ। ਕੁਝ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਨਾ ਵਿਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।
ਜਿਸ ਨਾਲ ਮੁਲਾਜ਼ਮਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਕੇਂਦਰ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਚੀਜ਼ ਦੀ ਵਰਤੋਂ ਤੇ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜਮਾ ਵਾਸਤੇ ਵੀ ਪੀ ਐਨ ਅਤੇ ਕਲਾਊਡ ਸਰਵਿਸਿਜ਼ ਦੀ ਵਰਤੋਂ ਤੇ ਪਾਬੰਦੀ ਲਗਾਉਣ ਦਾ ਫੈਸਲਾ ਸਰਕਾਰ ਵੱਲੋਂ ਕੀਤਾ ਗਿਆ ਹੈ। ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਗ਼ੈਰ-ਸਰਕਾਰੀ ਕਲਾਊਡ ਸੇਵਾ ਜਿਵੇਂ ਕਿ google ਡਰਾਈਵ ਉੱਪਰ ਕੋਈ ਵੀ ਪਾਬੰਦੀਸ਼ੁਦਾ ਜਾਂ ਗੁਪਤ ਸਰਕਾਰੀ ਡਾਟਾ ਜਾਂ ਫਾਈਲਾਂ ਸੁਰੱਖਿਅਤ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਆਦੇਸ਼ ਹੁਣ ਭਾਰਤੀ ਕੰਪਿਊਟਰ ਐਮਰਜੈਂਸੀ ਰਿਸਪੌਂਸ ਟੀਮ ਦੇ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ ਜਿਥੇ ਦੇਸ਼ ਵਿੱਚ ਆਪਣੀਆਂ ਸੇਵਾਵਾਂ ਦੀ ਪੇਸ਼ਕਸ਼ ਛੱਡਣ ਤੋਂ ਬਾਅਦ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਸੁਰੱਖਿਆ ਸਥਿਤੀ ਨੂੰ ਮਜ਼ਬੂਤ ਬਣਾਉਣ ਵਾਸਤੇ ਜਾਰੀ ਕੀਤੇ ਗਏ ਹਨ। ਜੋ ਕਿ ਐਨ ਆਈ ਸੀ , ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਧੀਨ ਹਨ।
ਜਿੱਥੇ ਇਹ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਉਥੇ ਹੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਸਰਕਾਰੀ ਕਰਮਚਾਰੀਆਂ ਨੂੰ ਕੋਈ ਵੀ ਅੰਦਰੂਨੀ ਸਰਕਾਰੀ ਦਸਤਾਵੇਜ ਆਪਣੇ ਮੋਬਾਈਲ ਫੋਨ ਉਪਰ ਸਕੈਨ ਕਰਨ, ਕੇਮਸਕੇਨ ਵਰਗੀਆਂ ਐਪ ਦੀ ਵਰਤੋਂ ਨਾ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਇਹ ਸਭ ਚੀਨੀ ਅਤੇ ਪਾਬੰਦੀਸ਼ੁਦਾ app ਹਨ।
Home ਤਾਜਾ ਖ਼ਬਰਾਂ ਕੇਂਦਰ ਵਲੋਂ ਸਰਕਾਰੀ ਮੁਲਾਜਮਾਂ ਲਈ ਆਈ ਵੱਡੀ ਖਬਰ, ਇਸ ਚੀਜ ਦੀ ਵਰਤੋਂ ਤੇ ਰੋਕ ਲਾਉਣ ਦੇ ਦਿੱਤੇ ਨਿਰਦੇਸ਼
Previous Postਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਪੰਚਾਇਤੀ ਜਮੀਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕ 3 ਸਾਲ ਲਈ ਲੀਜ਼ ਤੇ ਲੈ ਸਕਣਗੇ
Next Postਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਚੰਨੀ ਲਈ ਆਈ ਵੱਡੀ ਮਾੜੀ ਖਬਰ, ਵਿਜੀਲੈਂਸ ਕਰ ਰਹੀ ਜਾਂਚ- ਫਸ ਸਕਦੇ ਲਪੇਟੇ ਚ