ਕੇਂਦਰ ਸਰਕਾਰ ਵਲੋਂ ਜਾਰੀ ਹੋਇਆ ਦਵਾਈਆਂ ਦੀਆਂ ਕੀਮਤਾਂ ਨੂੰ ਲੈਕੇ 30 ਸਤੰਬਰ ਤਕ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਮਹਿੰਗਾਈ ਦੇ ਦੌਰ ਵਿਚ ਜਿੱਥੇ ਹਰ ਇੱਕ ਚੀਜ਼ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ ਕਿਉਂਕਿ ਹਰ ਇਕ ਚੀਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਥੇ ਖਾਣ ਪੀਣ ਦੀਆਂ ਚੀਜਾਂ ਅਤੇ ਰਸੋਈ ਗੈਸ ,ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਬੀਮਾਰ ਮਰੀਜ਼ਾਂ ਲਈ ਵਰਤੋਂ ਵਿੱਚ ਲਿਆਉਣ ਵਾਲੀਆਂ ਕਈ ਦਵਾਈਆਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਪਰ ਹੁਣ ਦਵਾਈ ਦੀਆਂ ਕੀਮਤਾਂ ਨੂੰ ਲੈ ਕੇ ਵੀ ਸਰਕਾਰ ਵੱਲੋਂ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ।

ਹੁਣ ਕੇਂਦਰ ਸਰਕਾਰ ਵਲੋਂ ਜਾਰੀ ਹੋਇਆ ਦਵਾਈਆਂ ਦੀਆਂ ਕੀਮਤਾਂ ਨੂੰ ਲੈਕੇ 30 ਸਤੰਬਰ ਤਕ ਇਹ ਹੁਕਮ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਵਿੱਚ ਵਰਤੀਆਂ ਜਾਣ ਵਾਲੀਆਂ ਕੁਝ ਦਵਾਈਆਂ ਨੂੰ ਲੈ ਕੇ ਜਿੱਥੇ ਹੁਣ ਡਰੱਗ ਪ੍ਰਾਈਸਿੰਗ ਰੈਗੂਲੇਟਰ ਐਨਪੀਪੀਏ ਨੇ 84 ਦਵਾਈਆਂ ਲਈ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ ਹਨ। ਇਨ੍ਹਾਂ ਦਵਾਈਆਂ ਵਿੱਚ ਸ਼ੂਗਰ, ਸਿਰ ਦਰਦ ਅਤੇ ਹਾਈਪਰਟੈਨਸ਼ਨ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਸ਼ਾਮਲ ਹਨ।

ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਵੱਲੋਂ ਕਿਹਾ ਕਿ ਉਸਨੇ ਤਰਲ ਮੈਡੀਕਲ ਆਕਸੀਜਨ ਅਤੇ ਆਕਸੀਜਨ ਇਨਹੇਲੇਸ਼ਨ ਦੀ ਸੋਧੀ ਹੋਈ ਸੀਲਿੰਗ ਕੀਮਤ ਨੂੰ ਇਸ ਸਾਲ 30 ਸਤੰਬਰ ਤੱਕ ਵਧਾ ਦਿੱਤਾ ਹੈ। ਉੱਥੇ ਹੀ ਉਸ ਵੱਲੋਂ ਐਲੀਵੇਟਿਡ ਕੋਲੇਸਟ੍ਰੋਲ ਅਤੇ ਟ੍ਰਾਈਗਲਾਈਸਰਾਈਡਸ ਦੇ ਪੱਧਰ ਨੂੰ ਘਟ ਕਰਨ ਲਈ ਫਾਰਮੂਲੇ ਦੀਆਂ ਕੀਮਤਾਂ ਵੀ ਨਿਰਧਾਰਤ ਕੀਤੀਆਂ ਗਈਆ ਹਨ। ਨਵੀਆਂ ਲਾਗੂ ਕੀਤੀਆਂ ਗਈਆਂ ਕੀਮਤਾਂ ਦੇ ਤਹਿਤ ਵੋਗਲੀਬੋਜ਼ ਅਤੇ ਮੈਟਫੋਰਮਿਨ ਹਾਈਡ੍ਰੋਕਲੋਰਾਈਡ ਦੀ ਇੱਕ ਗੋਲੀ ਦੀ ਕੀਮਤ ਜੀਐਸਟੀ ਨੂੰ ਛੱਡ ਕੇ 10.47 ਰੁਪਏ ਕੀਤੀ ਗਈ ਹੈ।

ਰੋਸੁਵਾਸਟੇਟਿਨ ਐਸਪਰੀਨ ਅਤੇ ਕਲੋਪੀਡੋਗਰੇਲ ਕੈਪਸੂਲ ਦੀ ਕੀਮਤ 13.91 ਰੁਪਏ ਤੇ ਪੈਰਾਸੀਟਾਮੋਲ ਅਤੇ ਕੈਫੀਨ ਦੀ ਕੀਮਤ 2.88 ਰੁਪਏ ਪ੍ਰਤੀ ਗੋਲੀ ਤੈਅ ਕੀਤੀ ਗਈ ਹੈ। ਤਰਲ ਮੈਡੀਕਲ ਆਕਸੀਜਨ ਅਤੇ ਆਕਸੀਜਨ ਇਨਹੇਲੇਸ਼ਨ ਦੀ ਸੋਧੀ ਹੋਈ ਸੀਲਿੰਗ ਕੀਮਤ ਨੂੰ ਇਸ ਸਾਲ 30 ਸਤੰਬਰ ਤੱਕ ਵਧਾ ਦਿੱਤਾ ਹੈ। ਰੈਗੂਲੇਟਰ ਵਲੋ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਡਰੱਗਜ਼ (ਕੀਮਤ ਕੰਟਰੋਲ) ਆਰਡਰ, 2013 ਦੁਆਰਾ ਦਿੱਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਐਨਪੀਪੀਏ ਨੇ ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਨਿਰਧਾਰਤ ਕੀਤੀਆਂ ਗਈਆਂ ਹਨ।