ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਸਰਕਾਰ ਵੱਲੋਂ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਈ ਤਰਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਨਾਲ ਕਰੋਨਾ ਦੀ ਆਉਣ ਵਾਲੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ। ਕਿਉਂਕਿ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਭਾਰੀ ਤਬਾਹੀ ਮਚਾ ਚੁਕੀ ਹੈ। ਜਿਸ ਵਿਚ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਅੰਦਰ ਇੱਕ ਤੋਂ ਵੱਧ ਇੱਕ ਮੁਸੀਬਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਿਆ ਜਾ ਸਕੇ।
ਕੇਂਦਰ ਸਰਕਾਰ ਵੱਲੋਂ ਹੁਣ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਕਾਰਨ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਕਰਮਚਾਰੀਆਂ ਅਤੇ ਪੈਨਸ਼ਨਰਜ਼ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉੱਥੇ ਹੀ ਹੁਣ ਇਨ੍ਹਾਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਉਪਰ ਜਿਥੇ ਕੇਂਦਰ ਸਰਕਾਰ ਵੱਲੋਂ ਡੇਢ ਸਾਲ ਰੋਕ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਇਸ ਮਹਿੰਗਾਈ ਭੱਤੇ ਵਿੱਚ ਵਾਧਾ ਵੀ ਕੀਤਾ ਗਿਆ ਹੈ ਜਿਸ ਨਾਲ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਵੇਖ ਜਾ ਰਹੀ ਹੈ।
ਸਰਕਾਰ ਵੱਲੋਂ ਹੁਣ ਮਹਿੰਗਾਈ ਭੱਤੇ ਨੂੰ 17 ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਨਵਰੀ 2020 ਦੇ ਸਮੇਂ ਵਾਲੇ ਡੀ ਏ ਨੂੰ 13 ਅਪ੍ਰੈਲ 2013 ਤੋਂ ਅਗਲੇ ਇੱਕ ਸਾਲ ਤਕ ਰੋਕ ਦਿੱਤਾ ਗਿਆ ਸੀ। ਸਰਕਾਰ ਇਸ ਪੂੰਜੀ ਨੂੰ ਮੈਡੀਕਲ ਐਮਰਜੈਂਸੀ ਲਈ ਬਚਾ ਕੇ ਰੱਖਣਾ ਚਾਹੁੰਦੀ ਹੈ। ਹੁਣ 1 ਜੁਲਾਈ 2020 ਤੇ 1 ਜਨਵਰੀ 2021 ਤੋਂ ਲੈ ਕੇ 1 ਜੁਲਾਈ 2021 ਤੱਕ ਦੇ ਸਮੇਂ ਲਈ ਰੋਕਿਆ ਗਿਆ ਸੀ।
ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਡੀਏ ,ਡੀ ਆਰ ਦੀਆਂ ਕਿਸ਼ਤਾਂ ਪਿਛਲੇ ਚਾਰ ਅਵਧੀਆਂ ਤੋਂ ਨਹੀਂ ਪ੍ਰਾਪਤ ਹੋਈਆ ਹਨ। ਕੇਂਦਰੀ ਕੈਬਨਿਟ ਦੀ ਬੁਧਵਾਰ ਨੂੰ ਹੋਈ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਕਰੋਨਾ ਕਾਲ ਵਿੱਚ ਵਧਦੀ ਮਹਿੰਗਾਈ ਵਿਚ ਇਸ ਫੈਸਲੇ ਨਾਲ ਲਗਭਗ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਪਹੁੰਚੇਗਾ। ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਲਗਭਗ ਇੱਕ ਸਾਲ ਬਾਅਦ ਸਿੱਧੀ ਮੀਟਿੰਗ ਹੋਈ ਹੈ।
Previous Postਦੁੱਧ ਦੇ ਕਾਰੋਬਾਰ ਨੇ ਇਸ ਕਾਰਨ ਲੈ ਲਈ ਨੌਜਵਾਨ ਦੀ ਜਾਨ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਵਾਪਰਿਆ ਕਹਿਰ, ਹੋ ਰਹੀਆਂ ਅਰਦਾਸਾਂ – ਤਾਜਾ ਵੱਡੀ ਖਬਰ