ਕੈਨੇਡਾ ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਮਾਗਮ ਚ ਹੋਇਆਂ ਹੰਗਾਮਾ, ਪ੍ਰਬੰਧਕਾਂ ਤੇ ਨੌਜਵਾਨਾਂ ਚ ਹੋਈ ਝੜਪ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦਾ ਬਹੁਗਿਣਤੀ ਸਿੱਖ ਭਾਈਚਾਰਾ ਜਿੱਥੇ ਇਸ ਸਮੇਂ ਵਿਦੇਸ਼ਾਂ ਦੀ ਧਰਤੀ ਤੇ ਰਹਿ ਰਿਹਾ ਹੈ। ਉੱਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਇਨ੍ਹਾਂ ਪੰਜਾਬੀਆਂ ਵੱਲੋਂ ਜਿਥੇ ਸਖ਼ਤ ਮਿਹਨਤ-ਮੁਸ਼ੱਕਤ ਕੀਤੀ ਗਈ ਹੈ ਅਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਪੰਜਾਬੀ ਹਸਤੀਆਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣਾ ਇੱਕ ਵੱਖਰਾ ਹੀ ਬਿਆਨ ਕੀਤਾ ਗਿਆ ਹੈ ਅਤੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਹੋਇਆ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਤੇ ਇਨ੍ਹਾਂ ਪੰਜਾਬੀਆਂ ਵੱਲੋਂ ਵੀ ਲਗਾਤਾਰ ਉਨ੍ਹਾਂ ਦੇਸ਼ਾਂ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਸਿੱਖ ਪਰਿਵਾਰਾਂ ਵੱਲੋਂ ਜਿਥੇ ਸਿੱਖ ਭਾਈਚਾਰੇ ਨਾਲ ਸਬੰਧਤ ਬਹੁਤ ਸਾਰੇ ਸਮਾਗਮ ਕਰਵਾਏ ਜਾਂਦੇ ਹਨ। ਜਿਨ੍ਹਾਂ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਸੰਸਥਾਵਾਂ ਦੇ ਮੁਖੀ ਵੀ ਕੈਨੇਡਾ ਉਚੇਚੇ ਤੌਰ ਤੇ ਪਹੁੰਚਦੇ ਹਨ। ਹੁਣ ਕੈਨੇਡਾ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਮਾਗਮ ਦੌਰਾਨ ਹੰਗਾਮਾ ਹੋਇਆ ਹੈ ਜਿਥੇ ਨੌਜਵਾਨ ਅਤੇ ਪ੍ਰਬੰਧਕਾਂ ਦੇ ਵਿਚਕਾਰ ਝੜਪ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹੀਂ ਦਿਨੀਂ ਜਿੱਥੇ 20 ਤੋਂ 25 ਦਿਨਾਂ ਦੇ ਦੌਰੇ ਉੱਪਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਕੈਨੇਡਾ ਪਹੁੰਚੇ ਹੋਏ ਹਨ।

ਉਥੇ ਹੀ ਉਨ੍ਹਾਂ ਵੱਲੋਂ ਬਰੈਂਪਟਨ , ਟਰਾਂਟੋ ਅਤੇ ਸਰੀ ਵਿੱਚ ਕਈ ਜਗ੍ਹਾ ਤੇ ਧਾਰਮਿਕ ਸਮਾਗਮ ਕੀਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਜੁੜ ਕੇ ਗੁਰਬਾਣੀ ਨਾਲ ਜੁੜਿਆ ਗਿਆ ਹੈ। ਉਥੇ ਹੀ ਜਦੋਂ ਹੁਣ ਬਰੈਂਪਟਨ ਦੇ ਵਿੱਚ ਧੁੱਗਾ ਭਰਾਵਾਂ ਦੇ ਘਰ ਦੇ ਯਾਰਡ ਵਿੱਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਸੀ ਤਾਂ ਉਸ ਸਮੇਂ ਹੀ ਕੁਝ ਨੌਜਵਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਇਸ ਵਿਰੋਧ ਦੇ ਚਲਦਿਆਂ ਹੋਇਆਂ ਜਿੱਥੇ ਪ੍ਰਬੰਧਕਾਂ ਅਤੇ ਇਨ੍ਹਾਂ ਨੌਜਵਾਨਾਂ ਦੇ ਵਿਚਕਾਰ ਝੜਪ ਹੋਈ ਹੈ।

ਜਿਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਕੈਨੇਡਾ ਦੇ ਵਿਚ ਕਾਨੂੰਨ ਦੇ ਮੁਤਾਬਕ ਕਿਸੇ ਵਿਅਕਤੀ ਵੱਲੋਂ ਵੀ ਆਪਣੀ ਨਿੱਜੀ ਜਾਇਦਾਦ ਵਿੱਚ ਸਮਾਗਮ ਕਰਵਾਇਆ ਜਾ ਸਕਦਾ ਹੈ ਉਸ ਨੂੰ ਕੋਈ ਵੀ ਰੋਕ ਨਹੀਂ ਸਕਦਾ। ਉੱਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਆਖਿਆ ਗਿਆ ਕਿ ਇਹ ਕੋਈ ਗੁਰਦੁਆਰਾ ਸਾਹਿਬ ਨਹੀਂ ਹੈ ਇਸ ਲਈ ਇੱਥੇ ਸਮਾਗਮ ਨਹੀਂ ਕਰਵਾਇਆ ਜਾ ਸਕਦਾ।