ਆਈ ਤਾਜਾ ਵੱਡੀ ਖਬਰ
ਅੱਜ ਦੇਸ਼ ਅੰਦਰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉਥੇ ਹੀ ਵੱਖ-ਵੱਖ ਜਗਾ ਤੇ ਵਿਧਾਇਕਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਵੀ ਅਦਾ ਕੀਤੀ ਜਾ ਰਹੀ ਹੈ। ਜਿੱਥੇ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਕਿਉਕਿ ਪੰਜਾਬ ਵਿਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਪਾਰਟੀਆਂ ਦੇ ਵਿਧਾਇਕਾਂ ਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਹੀ ਬਹੁਤ ਸਾਰੇ ਪਾਰਟੀਆਂ ਦੇ ਆਗੂਆਂ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਪਾਰਟੀਆਂ ਵਿੱਚ ਤਬਦੀਲੀ ਕੀਤੀ ਹੈ।
ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਦੂਜੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਨੂੰ ਇਹ ਕੰਮ ਹੋਣ ਜਾ ਰਿਹਾ ਹੈ। ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਹਲਕਾ ਨਕੋਦਰ ਤੋਂ ਕਾਂਗਰਸ ਹਲਕਾ ਇੰਚਾਰਜ, ਅਤੇ ਚੇਅਰਮੈਨ ਵਾਟਰ ਐਂਡ ਰਿਸੋਰਸੀਜ਼ ਪੰਜਾਬ ਦੇ ਜਗਬੀਰ ਸਿੰਘ ਬਰਾੜ ਕਾਂਗਰਸ ਪਾਰਟੀ ਨੂੰ ਛੱਡ ਕੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਦੇ ਕੱਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਹਲਕਾ ਨਕੋਦਰ ਤੋਂ ਕਾਂਗਰਸ ਦੀ ਟਿਕਟ ਲੈਣ ਵਾਲਿਆਂ ਲਈ ਰਾਹ ਪੱਧਰਾ ਹੋ ਰਿਹਾ ਹੈ। ਜਿੱਥੇ ਬਹੁਤ ਸਾਰਿਆਂ ਵੱਲੋਂ ਟਿਕਟ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੱਲ੍ਹ ਦੁਪਹਿਰ 11 ਵਜੇ ਦੇ ਕਰੀਬ ਜਲੰਧਰ ਜਗਬੀਰ ਸਿੰਘ ਬਰਾੜ ਦੀ ਰਿਹਾਇਸ਼ ਉੱਪਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਨਗੇ। ਜਿਸ ਨਾਲ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਅਤੇ ਕਾਂਗਰਸ ਲਈ ਖਤਰਾ ਬਣ ਜਾਣਗੇ।
ਕਿਉਂਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਜਲੰਧਰ ਛਾਉਣੀ ਤੋਂ ਉਮੀਦਵਾਰ ਘੋਸ਼ਿਤ ਕੀਤਾ ਜਾ ਸਕਦਾ ਹੈ। ਜਗਮੀਤ ਸਿੰਘ ਬਰਾੜ ਇਕ ਵਾਰ ਮੁੜ ਹੋਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਜਿਸ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਵੇਗਾ।
Previous Postਸੁਖਬੀਰ ਬਾਦਲ ਦੇ ਹੋਟਲਾਂ ਚ ਖੁੱਲਣਗੇ ਸਕੂਲ ਅਤੇ ਮਜੀਠੀਆ ਨੂੰ ਡਕਾਂਗੇ ਠਾਣੇ – ਇਸ ਵੱਡੇ ਲੀਡਰ ਨੇ ਕਰਤਾ ਐਲਾਨ
Next Postਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਕਰਤਾ ਇਹ ਵੱਡਾ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ