ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਦੇਸ਼ ਵਿਚ ਕਰੋਨਾ ਦਾ ਕਹਿਰ ਫਿਰ ਤੋਂ ਹਾਵੀ ਹੋ ਰਿਹਾ ਹੈ ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਦੇ ਕਾਰਨ ਭਾਰਤ ਦੇ ਬਹੁਤ ਸਾਰੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦਾ ਅਸਲ ਪਿਛਲੇ ਦਿਨੀਂ ਬਹੁਤ ਸਾਰੇ ਸੂਬਿਆਂ ਅੰਦਰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵੇਖਿਆ ਗਿਆ ਹੈ। ਕਈ ਜਗ੍ਹਾ ਉਪਰ ਭਾਜਪਾ ਨਾਲ ਕੀਤਾ ਗਠਜੋੜ ਕਈ ਪਾਰਟੀਆਂ ਵੱਲੋਂ ਤੋੜ ਦਿੱਤਾ ਗਿਆ ਹੈ। ਬਹੁਤ ਸਾਰੇ ਭਾਜਪਾ ਦੇ ਆਗੂਆਂ ਨੇ ਸੰਘਰਸ਼ ਦੀ ਹਮਾਇਤ ਕਰਦੇ ਹੋਏ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਤੇ ਉਥੇ ਹੀ ਕੁਝ ਕਾਂਗਰਸੀ ਆਗੂ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ।
ਆਏ ਦਿਨ ਹੀ ਆਗੂਆਂ ਦਾ ਪਾਰਟੀ ਤੋਂ ਤੋੜ ਵਿਛੋੜਾ ਕਰਕੇ ਦੂਸਰੀ ਪਾਰਟੀ ਦਾ ਪੱਲਾ ਫੜੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਹੋਈਆ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਨਿਸ਼ਾਨ ਤੇ ਹੀ ਚੋਣਾਂ ਵਿੱਚ ਚੋਣ ਲੜੀ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਸਾਬਕਾ ਮੰਤਰੀ ਡਾਕਟਰ ਮਹਿੰਦਰ ਰਿਣਵਾ, ਫਾਜਿਲਕਾ ਨੇ ਕਾਂਗਰਸ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆ ਆਖਿਆ ਗਿਆ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਰਨਲ ਸਕੱਤਰ ਵੀ ਐਲਾਨ ਕੀਤਾ ਹੈ। ਉਥੇ ਹੀ ਉਨ੍ਹਾਂ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ਬਾਰੇ ਵੀ ਗੱਲ ਆਖੀ ਗਈ ਹੈ।
ਇਸ ਮੌਕੇ ਤੇ ਸੁਖਬੀਰ ਬਾਦਲ ਵੱਲੋਂ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਹੋਇਆ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਪਾਰਟੀ ਵਰਕਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਰਿਣਵਾ ਦੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਫਾਜ਼ਿਲਕਾ ਜ਼ਿਲੇ ਵਿੱਚ ਕਾਫੀ ਵੱਡਾ ਬਲ ਮਿਲਿਆ ਹੈ।
Previous Postਕੈਪਟਨ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹਨਾਂ ਲੋਕਾਂ ਨੂੰ ਪੈਸੇ ਦੇਣ ਦਾ ਦਿੱਤਾ ਹੁਕਮ – ਲੋਕਾਂ ਚ ਖੁਸ਼ੀ
Next Postਪੰਜਾਬ ਚ ਇਥੇ ਇਹ ਦੁਕਾਨਾਂ ਖੋਲਣ ਦੇ ਬਾਰੇ ਹੁਣ ਜਾਰੀ ਹੋਇਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ