ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੂੰ ਆਪਣੇ ਹਿਸਾਬ ਨਾਲ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਕਰੋਨਾ ਟੀਕਾਕਰਣ ਦੀ ਸਮਰੱਥਾ ਵਧਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਮਰੀਜਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਹਰ ਸੰਭਵ ਸਹਾਇਤਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸੂਬਾ ਵੀ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਦੀ ਮੂਹਰਲੀ ਕਤਾਰ ਵਿੱਚ ਸ਼ਾਮਲ ਹੈ। ਪੰਜਾਬ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਕੈਪਟਨ ਨੇ ਕਰੋਨਾ ਨੂੰ ਰੋਕਣ ਲਈ ਪੰਜਾਬ ਵਿੱਚ ਕਰਤਾ ਸ਼ੁਰੂ ਇਹ ਕੰਮ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਜਿੱਥੇ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਪੰਜਾਬ ਦੇ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਉਦਯੋਗ ਜਗਤ ਵਿੱਚ ਆਕਸੀਜਨ ਦੀ ਸਪਲਾਈ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਸਦਕਾ ਹਸਪਤਾਲਾਂ ਵਿਚ ਮਰੀਜ਼ਾਂ ਦੀ ਸਹੂਲਤ ਦੇ ਅਨੁਸਾਰ ਪੂਰੀ ਆਕਸੀਜਨ ਦੀ ਸਪਲਾਈ ਕੀਤੀ ਜਾ ਸਕੇ। ਹੁਣ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਕਰੋਨਾ ਸਬੰਧੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਜਿੱਥੇ ਪੂਰੇ ਜ਼ਿਲ੍ਹੇ ਵਿੱਚ ਲੋਕਾਂ ਦੀ ਜ਼ਰੂਰਤ ਦੇ ਅਨੁਸਾਰ ਸਹੂਲਤਾਂ ਦਿੱਤੀਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਕੇਂਦਰ ਸਰਕਾਰ ਕਰੋਨਾ ਦੀ ਅਗਲੀ ਲਹਿਰ ਨੂੰ ਕਾਬੂ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬਹੁਤ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਅਤੇ ਵੈਂਟੀਲੇਟਰਾਂ ਦੀ ਭਾਰੀ ਕਮੀ ਕਾਰਨ ਬਹੁਤ ਸਾਰੇ ਮਰੀਜ਼ਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਕੈਪਟਨ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਸਰਕਾਰ ਵੱਲੋਂ ਇਨ੍ਹਾਂ ਕਮੇਟੀਆਂ ਦਾ ਗਠਨ ਕਰਕੇ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਕਪੂਰਥਲਾ ਵਿੱਚ ਕੰਟਰੋਲ ਰੂਮ ਦੇ ਜ਼ਰੀਏ ਲੋਕਾਂ ਨੂੰ ਸਿਹਤ ਸਹੂਲਤ ਦੇ ਉਪਕਰਣ ਮੁਹਈਆ ਕਰਵਾਏ ਜਾ ਰਹੇ ਹਨ। ਜਿਲ੍ਹਾ ਕਪੂਰਥਲਾ ਦੀ ਕਮੇਟੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਤੋਂ ਇਲਾਵਾ ਹੋਰ ਵੀ ਸਾਰੇ ਨੁਮਾਇੰਦੇ ਸ਼ਾਮਲ ਹਨ।
Previous Postਹੁਣੇ ਹੁਣੇ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ, ਹੋ ਗਈ ਇਹ ਕਾਰਵਾਈ – ਇਸ ਵੇਲੇ ਦੀ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਇਸ ਚੋਟੀ ਦੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ , ਕੱਲ 12 ਵਜੇ ਹੋਵੇਗਾ ਸਸਕਾਰ