ਆਈ ਤਾਜਾ ਵੱਡੀ ਖਬਰ
ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਅੰਦੋਲਨ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਟੋਲ ਪਲਾਜ਼ਾ ,ਰੇਲਵੇ ਲਾਇਨ ਅਤੇ ਪੈਟਰੋਲ ਪੰਪ ਤੇ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਇਸ ਦਾ ਸਿੱਧਾ ਅਸਰ ਪੰਜਾਬ ਦੇ ਵਿੱਚ ਬਿਜਲੀ ਉਤਪਾਦਨ ਦੇ ਉਪਰ ਪੈ ਰਿਹਾ ਹੈ। ਕਿਉਂਕਿ ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਹੀਂ ਆ ਰਹੀਆਂ। ਜਿਸ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਭਾਰੀ ਕਿੱ-ਲ-ਤ ਪਾਈ ਜਾ ਰਹੀ ਹੈ।
ਇਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇਣ। ਤਾਂ ਜੋ ਪੰਜਾਬ ਦੇ ਵਿੱਚ ਕੋਲਾ ਅਸਾਨੀ ਨਾਲ ਆ ਸਕੇ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ 19 ਅਕਤੂਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਖਿਆ ਹੋਇਆ ਹੈ। ਇਸ ਅੰਦੋਲਨ ਦੇ ਚੱਲਦੇ ਹੋਏ ਪੰਜਾਬ ਵਿੱਚ ਬਿਜਲੀ ਗੁੱਲ ਹੋਣ ਬਾਰੇ ਕੈਪਟਨ ਸਰਕਾਰ ਨੇ ਇੱਕ ਵੱਡੀ ਚੇਤਾਵਨੀ ਦਿੱਤੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਹੈ ਕਿ ਕਿਸਾਨ ਅੰਦੋਲਨ ਕਾਰਨ ਕੋਲੇ ਦੀ ਘਾਟ ਕਾਰਨ ਸਿਰਫ਼ ਦੋ ਯੂਨਿਟ ਬਚੇ ਹਨ।ਜੋ ਬਿਜਲੀ ਪੈਦਾ ਕਰ ਰਹੇ ਹਨ ,
ਬਾਕੀ ਥਾਂ ਬਿਜਲੀ ਬਣਨੀ ਬੰਦ ਹੋ ਗਈ ਹੈ ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਕਿਸਾਨ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਵੀ ਇਸ ਬਾਰੇ ਸੋਚਣਾ ਚਾਹੀਦਾ ਹੈ। ਕੈਪਟਨ ਨੇ ਇਕ ਵਾਰ ਮੁੜ ਦਾਅਵਾ ਕੀਤਾ ਕਿ ਉਹ ਪੰਜਾਬ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। 2020 ਤੱਕ 50 %ਅਤੇ ਬਾਕੀ ਮਾਰਚ 2001 ਤੱਕ 50 ਪ੍ਰਤੀਸ਼ਤ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕੋਲੇ ਦੀ ਸ-ਮੱ-ਸਿ- ਆ ਨੂੰ ਲੈ ਕੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਕੋਲਾ ਨਹੀਂ ਆਉਂਦਾ ਤਾਂ ਬਿਜਲੀ ਦੀ ਘਾਟ ਵਧੇਗੀ ।
ਜੇ ਰੇਲ ਨਹੀਂ ਚਲਦੀ ਤਾਂ, ਮੈਂ ਚੌਲਾਂ ਨੂੰ ਦੂਜੀ ਜਗ੍ਹਾ ਕਿਵੇ ਭੇਜਾ , ਕਣਕ ਦੀ ਅਗਲੀ ਫਸਲ ਲਈ ਯੂਰੀਆ ਕਿਵੇਂ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਨੈਸ਼ਨਲ ਗ੍ਰਿਡ ਤੋਂ ਬਿਜਲੀ ਖਰੀਦਣ ਲਈ ਇੰਨੇ ਪੈਸੇ ਨਹੀਂ ਹਨ। ਉਧਰ ਇਸ ਤੇ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਕੋਰੋਨਾ ਕਾਰਨ ਤਾਲਾਬੰਦੀ ਕੀਤੀ ਗਈ ਸੀ, ਉਸ ਸਮੇਂ ਕੋਲੇ ਦੀ ਕਮੀ ਕਿਉਂ ਨਹੀਂ ਆਈ।