ਕੈਪਟਨ ਸਰਕਾਰ ਨੇ ਵਿਦਿਆਰਥੀਆਂ ਲਈ ਕਰਤਾ ਇਹ ਵੱਡਾ ਐਲਾਨ , ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਸਨ। ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਵੀ ਆਨਲਾਈਨ ਹੀ ਲਈਆਂ ਗਈਆਂ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹੌਲੀ-ਹੌਲੀ ਸਕੂਲਾਂ ਨੂੰ ਖੋਲ੍ਹਣਾ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੇ ਸਾਰਿਆਂ ਦੀਆਂ ਕੋਸ਼ਿਸ਼ਾਂ ਉੱਪਰ ਪਾਣੀ ਫੇਰ ਦਿੱਤਾ। ਹੁਣ ਵੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ।

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਕੈਪਟਨ ਸਰਕਾਰ ਵੱਲੋਂ ਬੱਚਿਆਂ ਤੇ ਸਕੂਲਾਂ ਲਈ ਬਹੁਤ ਸਾਰੇ ਐਲਾਨ ਕੀਤਾ ਜਾ ਰਹੇ ਹਨ। ਇਕ ਵਾਰ ਫਿਰ ਹੁਣ ਕੈਪਟਨ ਸਰਕਾਰ ਵੱਲੋਂ ਇਸ ਸਾਲ ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਸੁਣਦੇ ਹੀ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਇਸ ਵਾਰੀ ਮੁੱਖ ਮੰਤਰੀ ਨੇ ਐਲਾਨ ਕਰਦੇ ਹੋਏ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ।

ਇਸ ਸਬੰਧੀ ਸਾਲ 2021 ਕਿ ਪਹਿਲੇ ਬਜਟ ਦੀ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਥੇ ਹੀ ਕੈਬਨਿਟ ਮੀਟਿੰਗ ਵਿੱਚ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਤੇ ਉਸ ਤੋਂ ਬਾਅਦ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਮਾਰਟਫੋਨ ਲਈ ਆਰਡਰ ਜਾਰੀ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਫੋਨ ਖਰੀਦਣ ਲਈ ਤਜਵੀਜ਼ ਉਦਯੋਗ ਵਿਭਾਗ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ, ਅਤੇ ਤੇ ਸਮੇਂ ਦੇ ਅੰਦਰ ਵਿਦਿਆਰਥੀਆਂ ਨੂੰ ਫੋਨ ਵੰਡੇ ਜਾਣਗੇ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਵਿੱਚ ਵੀ 500 ਰੁਪਏ ਦਾ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਹੈ। ਜਿਸ ਨਾਲ ਹੀ 19 ਹਜ਼ਾਰ ਸਕੂਲਾਂ ਵਿੱਚ ਮਿਡ ਡੇ ਮੀਲ ਦੇ 42 ਹਜ਼ਾਰ ਵਰਕਰਾਂ ਨੂੰ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਸਾਰੇ ਸਕੂਲਾਂ ਵਿੱਚ ਪੜਾਅਵਾਰ ਐਨ ਸੀ ਸੀ ਟ੍ਰੇਨਿੰਗ ਲਾਗੂ ਕਰਨ ਲਈ ਸਕੀਮ ਵੀ ਲਿਆਈ ਜਾ ਰਹੀ ਹੈ। ਜਿਸ ਨੂੰ ਪਹਿਲਾਂ ਸਰਹੱਦੀ ਸਕੂਲਾਂ ਤੋਂ ਸ਼ੁਰੂ ਕੀਤਾ ਜਾਵੇਗਾ।