ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦੀ ਸਥਿਤੀ ਨੂੰ ਲੈ ਕੇ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਹਨ,ਜਿਥੇ ਕਰੋਨਾ ਨੂੰ ਰੋਕਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਚੋਣ ਵਿੱਚ ਡਿਊਟੀ ਤੇ ਤਾਇਨਾਤ ਕੀਤੇ ਜਾਣ ਵਾਲੇ ਕਰਮਚਾਰੀਆਂ ਦਾ ਟੀਕਾਕਰਣ ਲਾਜ਼ਮੀ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦੀ ਪਾਲਣਾ ਕੀਤੇ ਜਾਣਾ ਵੀ ਲਾਜ਼ਮੀ ਕੀਤਾ ਗਿਆ ਹੈ। ਹੁਣ ਕਰੋਨਾ ਨੂੰ ਦੇਖਦੇ ਹੋਏ ਸਕੂਲਾਂ ਦੇ ਟੀਚਰਾਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਹੋਣ ਲੱਗਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਕਰੋਨਾ ਨੂੰ ਲੈ ਕੇ ਡਿਊਟੀ ਤੇ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਮੁਲਾਜ਼ਮਾਂ, ਅਧਿਕਾਰੀਆਂ ਵਾਸਤੇ ਜਿਲ੍ਹਾ ਮੁਖੀਆਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਸਨ ਕਿ ਉਹਨਾਂ ਦੀ ਹੀ ਡਿਊਟੀ ਲਗਾਈ ਜਾਵੇ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋ ਚੁੱਕਿਆ ਹੋਵੇਗਾ। ਜਿਸ ਨੂੰ 9 ਮਹੀਨੇ ਦਾ ਸਮਾਂ ਬੀਤ ਚੁੱਕਾ ਹੋਵੇ ਅਤੇ ਉਨ੍ਹਾਂ ਦੇ ਹੁਣ ਚੋਣਾਂ ਵਿਚ ਡਿਊਟੀ ਲੱਗਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਰੋਨਾ ਦੀ ਬੂਸਟਰ ਡੋਜ਼ ਦੇਣਾ ਵੀ ਲਾਜ਼ਮੀ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਪਹਿਲਾਂ ਜਿਥੇ ਸਾਰਿਆਂ ਲਈ ਕਰੋਨਾ ਦੀਆਂ ਦੋਵੇਂ ਵੈਕਸੀਨ ਜਰੂਰੀ ਕੀਤੀਆਂ ਗਈਆਂ ਸਨ।
ਉੱਥੇ ਹੀ ਹੁਣ ਚੋਣਾਂ ਵਿੱਚ ਡਿਊਟੀ ਕਰਨ ਵਾਲੇ ਸਾਰੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ ਦੇ ਬੂਸਟਰ ਡੋਜ਼ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਬਾਰੇ ਸਾਰੇ ਸਿਹਤ ਵਿਭਾਗ ਨੂੰ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ ਅਤੇ ਚੋਣਾਂ ਦੌਰਾਨ ਡਿਊਟੀ ਉਪਰ ਜਾਣ ਵਾਲੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਕਰੋਨਾ ਦੀ ਬੂਸਟਰ ਡੋਜ਼ ਦਿੱਤੀ ਜਾਵੇ।
ਚੋਣ ਕਮਿਸ਼ਨ ਵੱਲੋਂ ਹੁਣ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਡਿਊਟੀ ਤੇ ਜਾਣ ਵਾਲੇ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਬੂਸਟਰ ਡੋਜ਼ ਪਹਿਲਾਂ ਹੀ ਲਗਵਾ ਲੈਣ। ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਫਰੰਟ ਲਾਈਨ ਸਟਾਫ ਨੂੰ ਪਹਿਲ ਦੇ ਅਧਾਰ ਤੇ ਬੂਸਟਰ ਡੋਜ਼ ਦਿਤੀ ਜਾਵੇਗੀ।
Previous Postਪੰਜਾਬ ਪੁਲਸ ਨੂੰ ਮਿਲੀ ਅਜਿਹੀ ਗੁਪਤ ਸੂਚਨਾ – ਸੁਣ ਸਭ ਰਹਿ ਗਏ ਹੈਰਾਨ ਮਿਲ ਗਈ ਵੱਡੀ ਕਾਮਯਾਬੀ
Next Postਗੱਡੀ ਦੀਆਂ ਹੈੱਡਲਾਈਟਾਂ ਨੂੰ ਇਸ਼ਾਰੇ ਦੇ ਤੋਰ ਤੇ ਵਰਤਣ ਵਾਲਿਆਂ ਨੂੰ ਲਗੇਗਾ 5 ਲੱਖ ਦਾ ਜੁਰਮਾਨਾ – ਇਥੇ ਹੋ ਗਿਆ ਐਲਾਨ